ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਬਲੂ ਸਟਾਰ ਤੋਂ ਵੀ ਵੱਡਾ ਹਮਲਾ ਹੈ। ਇਹ ਸਿੱਖ ਧਰਮ ਦੀ ਰੂਹ ‘ਤੇ ਕੀਤਾ ਗਿਆ ਹਮਲਾ ਹੈ। ਇਸ ‘ਤੇ ਵਿਚਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 30 ਸਤੰਬਰ ਨੂੰ ਅੰਮ੍ਰਿਤਸਰ ਤੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਬੁਲਾ ਲਿਆ ਹੈ। ਅੰਤਰਿੰਗ ਕਮੇਟੀ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ।
SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੇ ਬਾਅਦ ਮੀਡੀਆ ਮੁਲਾਜ਼ਮਾਂ ਨਾਲ ਗੱਲਬਾਤ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਆਜ਼ਾਦੀ ਲੜਾਈ ਤੋਂ ਪਹਿਲਾਂ ਤੇ ਬਾਅਦ ਵਿਚ ਬਹੁਤ ਸਾਰੇ ਮੋਰਚੇ ਲਗਾਏ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਆਜ਼ਾਦੀ ਦੇ ਸੰਘਰਸ਼ ਵਿਚ ਬਹੁਤ ਵੱਡਾ ਯੋਗਦਾਨ ਹੈ।
ਦੱਸ ਦੇਈਏ ਕਿ ਸੁਪਰੀਮ ਕੋਰਟ ਵੱਲੋਂ 3 ਦਿਨ ਪਹਿਲਾਂ ਇਕ ਫੈਸਲੇ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਦੇਣ ਤੋਂ ਐੱਸਜੀਪੀਸੀ ਨਾਰਾਜ਼ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਲਈ ਸਹੁੰ ਪੱਤਰ ਦਿੱਤਾ ਸੀ।
ਉਨ੍ਹਾਂ ਕਿਹਾ ਕਿ 1925 ਦਾ ਗੁਰਦੁਆਰਾ ਐਕਟ ਅਜੇ ਬਰਕਰਾਰ ਹੈ ਪਰ ਉਸ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 1925 ਗੁਰਦੁਆਰਾ ਐਕਟ ਸੂਬਿਆਂ ਦੇ ਸੋਧ ਵਿਚ ਨਹੀਂ ਆਉਂਦਾ। ਸਿਰਫ ਕੇਂਦਰ ਐੱਸਜੀਪੀਸੀ ਵੱਲੋਂ ਪਾਸ ਪ੍ਰਸਤਾਵ ਮੁਤਾਬਕ ਹੀ ਨਿਯਮਾਂ ਵਿਚ ਸੋਧ ਕਰ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਨੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ। ਇਸ ਤੋਂ ਪਹਿਲਾਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵੱਖਰਾ ਐਕਟ ਪਾਸ ਕਰਕੇ ਸਿੱਖਾਂ ਵਿਚ ਵੰਡ ਦੀ ਚਾਲ ਚੱਲੀ। ਹਰਿਆਣਾ ਦੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਦਾ ਕੰਮ ਐੱਸਜੀਪੀਸੀ ਕੋਲ ਹੈ। SGPC ਜਲਦ ਹੀ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਦਾਇਰ ਕਰੇਗੀ। ਉਨ੍ਹਾਂ ਕਿਹਾ ਕਿ ਬੇਸ਼ੱਕ ਹਰਿਆਣਾ ਨੇ ਵੱਖਰਾ ਐਕਟ ਬਣਾ ਲਿਆ ਹੈ ਪਰ 1925 ਦਾ ਗੁਰਦੁਆਰਾ ਐਕਟ ਜਿਉਂ ਦਾ ਤਿਉਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਚਾਰ ਗੁਰਦੁਆਰਾ ਸਾਹਿਬ ਹਨ ਜਦੋਂ ਕਿ ਬਾਕੀ ਐੱਸਜੀਪੀਸੀ ਕੋਲ ਹਨ।