ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਲਾਰੈਂਸ 13 ਜੂਨ ਤੋਂ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ। ਉਸ ਨੂੰ ਭਲਕੇ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ ਪਰ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਲਾਰੈਂਸ ਦੇ ਵਕੀਲ ਵਿਸ਼ਾਲ ਚੋਪੜਾ ਨੇ ਪੰਜਾਬ ਪੁਲਿਸ ’ਤੇ ਵੱਡਾ ਦੋਸ਼ ਲਾਇਆ।
ਵਿਸ਼ਾਲ ਨੇ ਕਿਹਾ ਕਿ ਪੰਜਾਬ ਪੁਲਿਸ ਭਲਕੇ ਲਾਰੈਂਸ ਨੂੰ ਬਠਿੰਡਾ ਦੀ ਅਦਾਲਤ ਵਿੱਚ ਲੈ ਕੇ ਜਾਵੇਗੀ। ਉਸ ਕੋਲ ਪੱਕੀ ਖ਼ਬਰ ਹੈ ਕਿ ਪੰਜਾਬ ਪੁਲਿਸ ਲਾਰੈਂਸ ਦਾ ਝੂਠਾ ਐਨਕਾਊਂਟਰ ਕਰਨ ਦੀ ਤਿਆਰੀ ਕਰ ਰਹੀ ਹੈ। ਵਕੀਲ ਨੇ ਦੱਸਿਆ ਕਿ ਪੁਲਿਸ ਨੇ ਪਿਛਲੇ 12 ਦਿਨਾਂ ਤੋਂ ਝੂਠੀ ਐਫਆਈਆਰ ਵਿੱਚ ਲਾਰੈਂਸ ਦਾ ਰਿਮਾਂਡ ਹਾਸਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਲਾਰੈਂਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਪੁਲਿਸ ਉਸ ਨਾਲ ਕੁਝ ਅਨਹੋਨੀ ਕਰੇਗੀ। ਪੰਜਾਬ ਪੁਲਿਸ ਇੱਕ ਪਲਾਨ ਤਹਿਤ ਆਪਣੇ ਹੀ ਆਦਮੀਆਂ ਨੂੰ ਉਥੇ ਏਜੰਸੀ ਦੇ ਲੋਕਾਂ ਨਾਲ ਇਨਵਾਲਵ ਕਰਕੇ ਇਹ ਵਿਖਾਉਣ ਦੀ ਕੋਸ਼ਿਸ਼ ਕਰੇਗੀ ਕਿ ਲਾਰੈਂਸ ਨੇ ਪੁਲਿਸ ਕਸਟਡੀ ਤੋਂ ਭੱਜਣ ਦੀ ਕੋਸ਼ਿਸ਼ ਕੀਤੀ।
ਇਸ ਕਰੇਕ ਲਾਰੈਂਸ ਦਾ ਫਰਜ਼ੀ ਐਨਕਾਊਂਟਰ ਕੀਤਾ ਜਾ ਸਕਦਾ ਹੈ। ਨਾਲ ਹੀ ਲਾਰੈਂਸ ਦੇ ਬਚਾਅ ਪੱਖ ਨੂੰ ਕਮਜ਼ੋਰ ਕੀਤਾ ਜਾ ਸਕਦਾ ਹੈ ਤਾਂ ਜੋ ਦੁਸ਼ਮਣਾਂ ਲਈ ਉਸ ਨੂੰ ਨਿਸ਼ਾਨਾ ਬਣਾਉਣਾ ਆਸਾਨ ਬਣਾਇਆ ਜਾ ਸਕੇ। ਪਹਿਲਾਂ ਹੀ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਿਸ ਨੂੰ ਹਾਈ ਅਲਰਟ ‘ਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਕਿ ਜਦੋਂ ਵੀ ਲਾਰੈਂਸ ਨੂੰ ਕਿਸੇ ਅਦਾਲਤ ‘ਚ ਪੇਸ਼ ਕੀਤਾ ਜਾਂਦਾ ਹੈ ਤਾਂ ਉਸ ਦੀ ਜਾਨ ਨੂੰ ਖ਼ਤਰਾ ਹੁੰਦਾ ਹੈ।
ਇਹ ਵੀ ਪੜ੍ਹੋ : ਕਾਬੁਲ ‘ਚ ਫਿਰ ਧਮਾਕਾ, ਜੁਮੇ ਦੀ ਨਮਾਜ਼ ਮਗਰੋਂ ਮਸਜਿਦ ਕੋਲ ਬਲਾਸਟ, 4 ਮੌਤਾਂ, 10 ਜ਼ਖਮੀ
ਇਸ ਤੋਂ ਇਲਾਵਾ ਜਦੋਂ ਪੰਜਾਬ ਪੁਲਿਸ ਵੱਲੋਂ ਲਾਰੈਂਸ ਨੂੰ ਪਟਿਆਲਾ ਵਿੱਚ ਟਰਾਂਜ਼ਿਟ ਰਿਮਾਂਡ ’ਤੇ ਲਿਆ ਜਾ ਰਿਹਾ ਸੀ ਤਾਂ ਡਾਕਟਰ ਅਭਿਸ਼ੇਕ ਨੇ ਸੁਪਰੀਮ ਕੋਰਟ ਵਿੱਚ ਕਿਹਾ ਸੀ ਕਿ ਲਾਰੈਂਸ ਦੀ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮਾਮਲੇ ਦੀ ਸੁਣਵਾਈ ਵੀ 27 ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਹੋਣੀ ਹੈ।
ਵਕੀਲ ਵਿਸ਼ਾਲ ਨੇ ਪੰਜਾਬ ਪੁਲਿਸ ਨੂੰ ਕਿਹਾ ਕਿ ਲਾਰੈਂਸ ਦੀ ਸੁਰੱਖਿਆ ਨੂੰ ਅਣਗੌਲਿਆ ਨਹੀਂ ਕੀਤਾ ਜਾਣਾ ਚਾਹੀਦਾ। ਜੇ ਲਾਰੈਂਸ ਦੀ ਸੁਰੱਖਿਆ ‘ਚ ਕਮੀ ਰਹੀ ਤਾਂ 27 ਸਤੰਬਰ ਨੂੰ ਪੰਜਾਬ ਪੁਲਿਸ ਨੂੰ ਇਸ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਜਵਾਬ ਦੇਣਾ ਪਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦੱਸ ਦੇਈਏ ਕਿ ਰਾਜਸਥਾਨ ਦੇ ਨਾਗੌਰ ‘ਚ ਮੁਕੱਦਮੇ ‘ਤੇ ਆਏ ਸੰਦੀਪ ਬਿਸ਼ਨੋਈ ਨੂੰ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ। ਉਸ ਤੋਂ ਬਾਅਦ ਬੰਬੀਹਾ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਸੀ ਕਿ ਹੁਣ ਅਗਲਾ ਨੰਬਰ ਲਾਰੈਂਸ, ਗੋਲਡੀ ਅਤੇ ਜੱਗੂ ਦਾ ਹੈ। ਇਸ ਗੱਲ ਤੋਂ ਲਾਰੈਂਸ ਘਬਰਾ ਗਿਆ ਹੈ। ਲਾਰੈਂਸ ਦੇ ਵਕੀਲ ਲਗਾਤਾਰ ਉਸ ਦੀ ਸੁਰੱਖਿਆ ਨੂੰ ਲੈ ਕੇ ਬਿਆਨਬਾਜ਼ੀ ਕਰ ਰਹੇ ਹਨ।