ਚੰਡੀਗੜ੍ਹ ਪ੍ਰਸ਼ਾਸਨ ਨੇ ਮਹਾਰਾਜਾ ਅਗਰਸੇਨ ਜੈਅੰਤੀ ਮੌਕੇ 26 ਸਤੰਬਰ ਨੂੰ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਛੁੱਟੀ ਦਾ ਐਲਾਨ 15 ਦਸੰਬਰ, 2021 ਦੀ ਨੋਟੀਫਿਕੇਸ਼ਨ ਵਿੱਚ ਅੰਸ਼ਕ ਬਦਲਾਅ ਕਰਕੇ ਕੀਤਾ ਗਿਆ ਹੈ।
ਪ੍ਰਸ਼ਾਸਨ ਨੇ ਕਿਹਾ ਹੈ ਕਿ ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਗ੍ਰਹਿ ਸਕੱਤਰ ਨਿਤਿਨ ਕੁਮਾਰ ਯਾਦਵ ਨੇ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਦੀ ਤਰਫੋਂ ਇਹ ਹੁਕਮ ਜਾਰੀ ਕੀਤਾ ਹੈ। ਦੱਸ ਦੇਈਏ ਕਿ ਮਹਾਰਾਜਾ ਅਗਰਸੇਨ ਕਰਮਯੋਗੀ ਲੋਕਨਾਇਕ, ਯੁੱਗ ਪੁਰਸ਼, ਤਪੱਸਵੀ, ਰਾਮ ਰਾਜ ਦੇ ਸਮਰਥਕ ਅਤੇ ਮਹਾਨ ਦਾਨੀ ਸਨ। ਉਹ ਦੁਆਪਰ ਯੁਗ ਦੇ ਅੰਤ ਅਤੇ ਕਲਿਯੁਗ ਦੇ ਸ਼ੁਰੂ ਵਿੱਚ ਪੈਦਾ ਹੋਏ ਸੀ। ਉਹ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਸਮਕਾਲੀ ਸਨ। ਮਹਾਰਾਜਾ ਅਗਰਸੇਨ ਦਾ ਜਨਮ ਅਸ਼ਵਿਨ ਸ਼ੁਕਲ ਪ੍ਰਤੀਪਦਾ ਹੋਇਆ ਸੀ, ਜਿਸ ਨੂੰ ਅਗਰਸੇਨ ਜੈਅੰਤੀ ਵਜੋਂ ਮਨਾਇਆ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਚੰਡੀਗੜ੍ਹ ਵਿੱਚ ਪਹਿਲੀ ਵਾਰ ਅਗਰਸੇਨ ਜਯੰਤੀ ‘ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਵਿੱਚ ਅਗਰਸੇਨ ਜੈਅੰਤੀ ਦੀ ਛੁੱਟੀ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਨਵਰਾਤਰੀ ਦਾ ਪਹਿਲਾ ਦਿਨ ਅਗਰਸੇਨ ਮਹਾਰਾਜ ਜਯੰਤੀ ਵਜੋਂ ਮਨਾਇਆ ਜਾਂਦਾ ਹੈ। ਅਗਰਸੇਨ ਜਯੰਤੀ ‘ਤੇ, ਅਗਰਸੇਨ ਦੇ ਵੰਸ਼ਜ ਭਾਈਚਾਰੇ ਦੁਆਰਾ ਅਗਰਸੇਨ ਮਹਾਰਾਜ ਦੀ ਇੱਕ ਵਿਸ਼ਾਲ ਝਾਂਕੀ ਕੱਢੀ ਜਾਂਦੀ ਹੈ ਅਤੇ ਅਗਰਸੇਨ ਮਹਾਰਾਜ ਦੀ ਪੂਜਾ ਅਤੇ ਆਰਤੀ ਕੀਤੀ ਜਾਂਦੀ ਹੈ।