ਮੂਸੇਵਾਲਾ ਦੀ ਹੱਤਿਆ ਵਿਚ ਨਾਮਜ਼ਦ ਗੈਂਗਸਟਰ ਲਾਰੈਂਸ ਨੂੰ ਜਲੰਧਰ ਦੇ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਲਾਰੈਂਸ ਨੂੰ ਟ੍ਰਾਂਜਿਟ ਰਿਮਾਂਡ ‘ਤੇ ਲਿਆ ਕੇ ਹੱਤਿਆ ਨਾਲ ਜੁੜੇ ਇਕ ਪੁਰਾਣੇ ਮਾਮਲੇ ਵਿਚ ਰਿਮਾਂਡ ‘ਤੇ ਲਿਆਂਦਾ ਜਾਵੇਗਾ। ਪੁਲਿਸ ਇਸ ਹੱਤਿਆਕਾਂਡ ਵਿਚ ਇਸਤੇਮਾਲ ਹਥਿਆਰਾਂ ਦੀ ਬਰਾਮਦਗੀ ਲਈ ਲਾਰੈਂਸ ਤੋਂ ਪੁੱਛਗਿਛ ਕਰਨਾ ਚਾਹੁੰਦੀ ਹੈ।
ਪੰਜਾਬ ਪੁਲਿਸ ਗੈਂਗਸਟਰ ਨੂੰ ਸ਼ਨੀਵਾਰ ਨੂੰ ਖਰੜ ਤੋਂ ਬਠਿੰਡਾ ਕੋਰਟ ਵਿਚ ਪੇਸ਼ ਕਰੇਗੀ। ਜਲੰਧਰ ਪੁਲਿਸ ਬਠਿੰਡਾ ਕੋਰਟ ਤੋਂ ਲਾਰੈਂਸ ਦਾ ਟ੍ਰਾਂਜਿਟ ਰਿਮਾਂਡ ਲੈ ਕੇ ਉਸ ਨੂੰ ਜਲੰਧਰ ਕੋਰਟ ਵਿਚ ਪੇਸ਼ ਕਰੇਗੀ। ਲਾਰੈਂਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਲਾਰੈਂਸ ਦੇ ਵਕੀਲ ਵਿਸ਼ਾਲ ਚੋਪੜਾ ਪੇਸ਼ੀ ਦੌਰਾਨ ਆਪਣੇ ਮੁਵੱਕਿਲ ਦੇ ਕਤਲ ਦੀ ਸ਼ੰਕਾ ਜਤਾ ਚੁੱਕੇ ਹਨ। ਚੋਪੜਾ ਮੁਤਾਬਕ ਕੇਂਦਰੀ ਏਜੰਸੀਆਂ ਵੀਇਸ ਨੂੰ ਲੈ ਕੇ ਪੰਜਾਬ ਪੁਲਿਸ ਨੂੰ ਅਲਰਟ ਭੇਜ ਚੁੱਕੀ ਹੈ। ਪੰਜਾਬ ਪੁਲਿਸ ਪੇਸ਼ੀ ਦੌਰਾਨ ਲਾਰੈਂਸ ਦਾ ਫੇਕਐਨਕਾਊਂਟਰ ਕਰਵਾ ਸਕਦੀ ਹੈ ਜਾਂ ਵਿਰੋਧੀ ਗੈਂਗ ਨੂੰ ਮੌਕਾ ਦੇ ਕੇ ਉਸ ਦੀ ਹੱਤਿਆ ਕਰਵਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਵਿਸ਼ਾਲ ਚੋਪੜਾ ਨੇ ਪੁਲਿਸ ‘ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਸੀ ਕਿ ਪੁਲਿਸ ਨੇ ਉਸ ਦਾ ਝੂਠੇ ਕੇਸ ਵਿਚ ਰਿਮਾਂਡ ਲਿਆ ਹੈ। ਲਾਰੈਂਸ ਕਈ ਮਹੀਨਿਆਂ ਤੋਂ ਪੰਜਾਬ ਪੁਲਿਸ ਦੀ ਕਸਟੱਡੀ ਵਿਚ ਹੈ ਤੇ ਜੇਕਰ ਉਸ ਨੂੰ ਕੁਝ ਹੋ ਜਾਂਦਾ ਹੈ ਤਾਂ ਇਸ ਦੀ ਜਵਾਬਦੇਹੀ ਸਿਰਫ ਪੰਜਾਬ ਪੁਲਿਸ ਦੀ ਹੋਵੇਗੀ। ਲਾਰੈਂਸ ਦੇ ਵਕੀਲ ਸਰਕਾਰ ਤੋਂ ਉਸ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕਰ ਚੁੱਕੇ ਹਨ।