ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਹਰਿਆਣਾ, ਪੰਜਾਬ ਅਤੇ ਦਿੱਲੀ ਦੇ ਤਿੰਨ ਬਦਨਾਮ ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਾਰੰਟਾਂ ‘ਤੇ ਲਿਆ ਹੈ। ਇਨ੍ਹਾਂ ਵਿੱਚ ਹਰਿਆਣਾ ਦਾ ਕੌਸ਼ਲ ਉਰਫ ਨਰੇਸ਼ ਚੌਧਰੀ, ਪੰਜਾਬ ਦਾ ਭੁਪਿੰਦਰ ਸਿੰਘ ਉਰਫ ਭੂਪੀ ਰਾਣਾ ਅਤੇ ਨਵੀਂ ਦਿੱਲੀ ਦਾ ਨੀਰਜ ਸ਼ੇਰਾਵਤ ਉਰਫ ਨੀਰਜ ਬਵਾਨਾ ਸ਼ਾਮਲ ਹਨ। ਤਿੰਨੋਂ ਪਹਿਲਾਂ ਹੀ ਵੱਖ-ਵੱਖ ਮਾਮਲਿਆਂ ਵਿੱਚ ਜੇਲ੍ਹਾਂ ਵਿੱਚ ਬੰਦ ਹਨ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਨੂੰ ਅੱਤਵਾਦੀ ਸਰਗਰਮੀਆਂ ਨੂੰ ਲੈ ਕੇ ਸਾਜ਼ਿਸ਼ਾਂ ਘੜਨ ਨੂੰ ਲੈ ਕੇ ਹਿਰਾਸਤ ਵਿੱਚ ਲਿਆ ਗਿਆ ਹੈ।
ਐਨਆਈਏ ਨੇ ਤਿੰਨਾਂ ਗੈਂਗਸਟਰਾਂ ਨੂੰ 7 ਅਗਸਤ 2022 ਨੂੰ ਨਵੀਂ ਦਿੱਲੀ ਵਿੱਚ ਦਰਜ ਐਫਆਈਆਰ ਨਾਲ ਸਬੰਧਤ ਇੱਕ ਕੇਸ ਵਿੱਚ ਅਰੈਸਟ ਵਿਖਾਇਆ ਹੈ। ਇਹ ਐਫਆਈਆਰ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ (ਯੂਏਪੀਏ) ਦੇ ਤਹਿਤ ਦਰਜ ਕੀਤੀ ਸੀ। ਐਫਆਈਆਰ ਦਰਜ ਹੋਣ ਤੋਂ 19 ਦਿਨ ਬਾਅਦ 26 ਅਗਸਤ 2022 ਨੂੰ ਐਨਆਈਏ ਨੇ ਕੇਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ। ਪਿਛਲੇ ਦਿਨੀਂ ਐਨਆਈਏ ਨੇ ਇਸ ਮਾਮਲੇ ਨੂੰ ਲੈ ਕੇ ਹਰਿਆਣਾ, ਪੰਜਾਬ, ਰਾਜਸਥਾਨ ਅਤੇ ਨਵੀਂ ਦਿੱਲੀ ਵਿੱਚ 50 ਤੋਂ ਵੱਧ ਸਰਗਰਮ ਗੈਂਗਸਟਰਾਂ ਦੇ ਘਰਾਂ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।
ਇਹ ਵੀ ਪੜ੍ਹੋ : ਲੁਧਿਆਣਾ : ਪੜ੍ਹਾਈ ਦੇ ਪ੍ਰੈਸ਼ਰ ‘ਚ CMC ਦੀ ਸਟੂਡੈਂਟ ਨੇ ਲਿਆ ਫਾਹਾ, ਸੁਸਾਈਡ ਨੋਟ ‘ਚ ਲਿਖਿਆ, ‘ਸੌਰੀ ਡੈਡ…’
ਐਨਆਈਏ ਮੁਤਾਬਕ ਤਿੰਨੇ ਗੈਂਗਸਟਰ ਅਤੇ ਉਨ੍ਹਾਂ ਦੇ ਗਿਰੋਹ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਤੋਂ ਇਲਾਵਾ ਲੋਕਾਂ ਨੂੰ ਮਾਰਨ ਅਤੇ ਦਹਿਸ਼ਤ ਫੈਲਾ ਕੇ ਫਿਰੌਤੀ ਮੰਗਣ ਵਿੱਚ ਸ਼ਾਮਲ ਹਨ। ਹਰਿਆਣਾ ਨਾਲ ਸਬੰਧਤ ਕੌਸ਼ਲ ਉਰਫ ਨਰੇਸ਼ ਚੌਧਰੀ ਦਾ ਗਿਰੋਹ ਗੁਰੂਗ੍ਰਾਮ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਸਰਗਰਮ ਹੈ। ਇਸੇ ਤਰ੍ਹਾਂ ਪੰਜਾਬ ਨਾਲ ਸਬੰਧਤ ਭੁਪਿੰਦਰ ਸਿੰਘ ਉਰਫ਼ ਭੂਪੀ ਰਾਣਾ ਦਾ ਗਿਰੋਹ ਮੁਹਾਲੀ ਅਤੇ ਚੰਡੀਗੜ੍ਹ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸਰਗਰਮ ਹੈ।
ਵੀਡੀਓ ਲਈ ਕਲਿੱਕ ਕਰੋ -: