ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਨੀਵਾਰ ਨੂੰ ਬੈਠਕ ਹੋਈ। ਮੀਟਿੰਗ ਵਿਚ ਜਗਦੀਸ਼ ਸਿੰਘ ਝੀਂਡਾ ਨੂੰ ਸਰਬ ਸੰਮਤੀ ਨਾਲ ਐੱਸਜੀਪੀਸੀ ਦਾ ਪ੍ਰਧਾਨ ਬਣਾਇਆ ਗਿਆ ਹੈ। ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਲੰਬੇ ਸੰਘਰਸ਼ ਦੇ ਬਾਅਦ ਹਰਿਆਣਾ ਦੀ ਵੱਖਰੀ ਕਮੇਟੀ ਬਣ ਗਈ ਜਿਸ ਨਾਲ ਪੂਰੇ ਹਰਿਆਣਾ ਦੀ ਸਿੱਖ ਸੰਗਤ ਵਿਚ ਖੁਸ਼ੀ ਦੀ ਲਹਿਰ ਹੈ।
ਉਨ੍ਹਾਂ ਕਿਹਾ ਕਿ ਮੀਟਿੰਗ ਵਿਚ 33 ਮੈਂਬਰਾਂ ਨੇ ਕਮੇਟੀ ਦੇ ਸੀਨੀਅਰ ਮੈਂਬਰ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ ਚੁਣਨ ਦਾ ਅਧਿਕਾਰ ਦਿੱਤਾ। ਅਰੋੜਾ ਨੇ ਉਨ੍ਹਾਂ ਦਾ ਨਾਂ ਪ੍ਰਧਾਨ ਦੇ ਅਹੁਦੇ ਲਈ ਚੁਣਿਆ। ਝੀਂਡਾ ਨੇ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਹੁਣ HSGPC ਦੇ ਪ੍ਰਧਾਨ ਨਹੀਂ ਹਨ।
ਉਨ੍ਹਾਂ ਕਿਹਾ ਕਿ ਕਮੇਟੀ ਹੁਣ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰੇਗੀ ਤੇ ਕਮੇਟੀ ਦੇ ਇਸ ਫੈਸਲੇ ਬਾਰੇ ਜਾਣਕਾਰੀ ਦੇਣਗੇ। ਝੀਂਡਾ ਨੇ ਕਿਹਾ ਕਿ ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦੇ ਗੁਰਦੁਆਰਿਆਂ ਦੀ ਦੇਖ-ਰੇਖ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਕਮੇਟੀ ਦੇ ਸੀਨੀਅਰ ਮੈਂਬਰ ਅਮਰਿੰਦਰ ਸਿੰਘ ਅਰੋੜਾ ਨੇ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਇਸ ਕਮੇਟੀ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਹੈ। ਕਮੇਟੀ ਕਰਨਾਲ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰੇਗੀ।
ਜਗਦੀਸ਼ ਸਿੰਘ ਝੀਂਡਾ ਨੂੰ ਪ੍ਰਧਾਨ ਬਣਾਏ ਜਾਣ ਦੀ ਜਾਣਕਾਰੀ ਦੇ ਕੇ ਉਨ੍ਹਾਂ ਦਾ ਅਸ਼ੀਰਵਾਦ ਲਵੇਗੀ। ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਨੂੰ ਭਾਵੇਂ ਚਾਰ ਦਿਨ ਪਹਿਲਾਂ ਅਦਾਲਤ ਤੋਂ ਕਾਨੂੰਨੀ ਮਾਨਤਾ ਮਿਲ ਗਈ ਸੀ, ਪਰ ਇਸ ਦੀ ਨੀਂਹ 22 ਸਾਲ ਪਹਿਲਾਂ ਰੱਖੀ ਗਈ ਸੀ।