ਜ਼ਿਲ੍ਹਾ ਮਾਨਸਾ ਦੀ ਸਬ-ਡਵੀਜਨ ਬੁਢਲਾਡਾ ਦੇ ਪਿੰਡ ਸ਼ੇਰਖਾ ‘ਚ ਰਾਤ 25 ਸਾਲਾ ਨੌਜਵਾਨ ਜਗਜੀਤ ਸਿੰਘ ਉਰਫ ਜੱਗੂ ਪੁੱਤਰ ਬਾਬੂ ਸਿੰਘ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਘਰ ‘ਚ ਦਾਖਲ ਹੋਕੇ ਤੇਜ਼ਧਾਰ ਹਥਿਆਰਾਂ ਨਾਲ ਗਲ਼ਾ ਵੱਢ ਕੇ ਕਤਲ ਕਰ ਦਿੱਤਾ ਹੈ।

ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ B.A. ਪਾਸ ਸੀ ਅਤੇ ਕਬੱਡੀ ਦਾ ਚੰਗਾ ਖਿਡਾਰੀ ਵੀ ਸੀ। ਅਣਪਛਾਤੇ ਵਿਅਕਤੀਆਂ ਵੱਲੋਂ ਜਗਜੀਤ ਦਾ ਕਤਲ ਕਿਉਂ ਕੀਤਾ ਗਿਆ, ਇਸ ਦੀ ਪੁਸ਼ਟੀ ਅਜੇ ਨਹੀਂ ਹੈ।
ਪੂਰੀ ਘਟਨਾ ਦੀ ਜਾਣਕਾਰੀ ਮ੍ਰਿਤਕ ਦੇ ਪਿਤਾ ਵੱਲੋਂ ਪੁਲਿਸ ਨੂੰ ਦਿੱਤੀ ਹੈ। ਖਬਰ ਹੈ ਕਿ ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਰਾਜਸਥਾਨ ਗਈ ਹੋਈ ਸੀ ਅਤੇ ਉਸ ਦਾ ਛੋਟਾ ਭਰਾ ਫੌਜ ‘ਚ ਨੌਕਰੀ ਕਰਦਾ ਹੈ। ਇਸ ਦੇ ਚੱਲਦਿਆਂ ਦੋਵੋਂ ਪਿਓ-ਪੁੱਤਰ ਘਰ ‘ਚ ਇਕੱਲੇ ਸੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਬੋਹਾ ਦੀ ਪੁਲਿਸ ਜਾਂਚ ‘ਚ ਲੱਗ ਗਈ ਹੈ। ਡੀ ਐਸ ਪੀ ਬੁਢਲਾਡਾ ਅਮਰਜੀਤ ਸਿੰਘ ਨੇ ਦੱਸਿਆ ਕਿ ਜਲਦੀ ਇਸ ਕਤਲ ਮਾਮਲੇ ਨੂੰ ਟਰੇਸ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “























