ਪੰਜਾਬ ਦੇ ਜਲੰਧਰ ਸ਼ਹਿਰ ਦੀ ਪੁਲਿਸ ਠੱਗੀ ਦੇ ਮਾਮਲੇ ਵਧਣ ‘ਤੇ ਐਕਸ਼ਨ ਮੋਡ ਵਿਚ ਆ ਗਈ ਹੈ। ਕਮਿਸ਼ਨਰੇਟ ਪੁਲਿਸ ਨੇ ਵੱਖ-ਵੱਖ ਥਾਣਿਆਂ ਵਿਚ ਦਰਜ ਹੋਈ ਵਿਦੇਸ਼ ਭੇਜਣ ਦੇ ਨਾਂ ‘ਤੇ ਠੱਗੀ ਕਰਨ ਦੀਆਂ ਸ਼ਿਕਾਇਤਾਂ ‘ਤੇ ਐਕਸ਼ਨ ਲੈਂਦੇ ਹੋਏ 11 ਟ੍ਰੈਵਲ ਏਜੰਟਾਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਹੁਣ ਹੋਰ ਵੀ ਸ਼ਿਕਾਇਤਾਂ ਦੀ ਜਾਂਚ ਕਰਵਾ ਰਹੀ ਹੈ, ਜਿਨ੍ਹਾਂ ‘ਤੇ ਜਲਦ ਹੀ ਐਕਸ਼ਨ ਹੋਵੇਗਾ।
ਜਿਨ੍ਹਾਂ ਲੋਕਾਂ ਖਿਲਾਫ ਪੁਲਿਸ ਵਿਭਾਗ ਨੇ ਕੇਸ ਦਰਜ ਕੀਤੇ ਹਨ, ਉਨ੍ਹਾਂ ਵਿਚੋਂ ਜ਼ਿਆਦਾਤਰ ਅਜਿਹੇ ਹਨ ਜਿਨ੍ਹਾਂ ਕੋਲ ਕੰਸਲਟੈਂਸੀ ਦਾ ਲਾਇਸੈਂਸ ਤੱਕ ਨਹੀਂ ਹੈ, ਫਿਰ ਵੀ ਉਹ ਫਰਜ਼ੀ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਠੱਗ ਰਹੇ ਹਨ। ਕੁਝ ਅਜਿਹੇ ਹਨ ਜੋ ਲਾਇਸੈਂਸ ਦੀ ਆੜ ਵਿਚ ਠੱਗੀ ਦੀ ਦੁਕਾਨ ਚਲਾ ਰਹੇ ਸਨ। ਲੋਕਾਂ ਨੂੰ ਲਾਇਸੈਂਸ ਦਿਖਾ ਕੇ ਭਰੋਸਾ ਦਿਵਾ ਰਹੇ ਸਨ ਕਿ ਉਹ ਉਨ੍ਹਾਂ ਨੂੰ ਵਿਦੇਸ਼ ਭੇਜ ਦੇਣਗੇ ਪਰ ਲੋਕਾਂ ਦੇ ਖੂਨ ਪਸੀਨੇ ਦਾ ਲੱਖਾਂ ਰੁਪਿਆ ਹੜਪ ਕੇ ਗਾਇਬ ਹੋ ਗਏ।
ਪੁਲਿਸ ਨੇ ਹੁਣ ਜਿਸ ਤਰ੍ਹਾਂ ਦੀ ਕਾਰਵਾਈ ਕੀਤੀ ਹੈ, ਉਸ ਨਾਲ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪੁਲਿਸ ਦੀ ਇਸ ਕਾਰਵਾਈ ਨਾਲ ਉਨ੍ਹਾਂ ਵਿੱਚ ਇਨਸਾਫ਼ ਮਿਲਣ ਦੀ ਵੀ ਕੁਝ ਆਸ ਬੱਝੀ ਹੈ ਪਰ ਪੁਲਿਸ ਵੱਲੋਂ ਦਰਜ ਕੀਤੇ ਗਏ 18 ਕੇਸਾਂ ਵਿੱਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਚਾਹੀਦਾ ਤਾਂ ਇਹ ਹੈ ਕਿ ਕੇਸ ਦਰਜ ਹੋਣ ਤੋਂ ਬਾਅਦ ਠੱਗ ਟਰੈਵਲ ਏਜੰਟ ਰੂਪੋਸ਼ ਹੋ ਗਏ ਹਨ ਅਤੇ ਅਗਾਊਂ ਜ਼ਮਾਨਤ ਲੈਣ ਲਈ ਵਕੀਲਾਂ ਨਾਲ ਰਾਬਤਾ ਕਾਇਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਜਲੰਧਰ ਜ਼ਿਲ੍ਹੇ ਵਿੱਚ 1470 ਲਾਇਸੈਂਸ ਧਾਰਕ ਟਰੈਵਲ ਏਜੰਟ ਹਨ। ਇਨ੍ਹਾਂ ਵਿੱਚੋਂ 1320 ਅਜਿਹੇ ਹਨ ਜਿਨ੍ਹਾਂ ਨੂੰ ਪ੍ਰਸ਼ਾਸਨ ਨੇ ਸ਼ਿਕਾਇਤਾਂ ਜਾਂ ਹੋਰ ਕਾਰਨਾਂ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਪਰ ਹੈਰਾਨੀ ਦੀ ਗੱਲ ਹੈ ਕਿ ਅਜੇ ਤੱਕ ਉਨ੍ਹਾਂ ਦਾ ਜਵਾਬ ਕਿਸੇ ਨੇ ਨਹੀਂ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਜਦੋਂ ਪ੍ਰਸ਼ਾਸਨ ਕੰਸਲਟੈਂਸੀ ਲਈ ਲਾਇਸੈਂਸ ਜਾਰੀ ਕਰਦਾ ਹੈ ਤਾਂ ਉਸ ਵਿੱਚ ਕੁਝ ਸ਼ਰਤਾਂ ਹੁੰਦੀਆਂ ਹਨ ਕਿ ਏਜੰਟ ਨੂੰ ਹਰ ਮਹੀਨੇ ਪ੍ਰਸ਼ਾਸਨ ਨੂੰ ਰਿਪੋਰਟ ਭੇਜਣੀ ਪੈਂਦੀ ਹੈ। ਦੱਸਣਾ ਬਣਦਾ ਹੈ ਕਿ ਉਸ ਕੋਲ ਕਿੰਨੇ ਗਾਹਕ ਆਏ, ਉਸ ਨੇ ਕਿਸ ਨੂੰ ਕੀ ਸਲਾਹ ਦਿੱਤੀ। ਪਰ ਏਜੰਟ ਆਪਣੀ ਰਿਪੋਰਟ ਨਹੀਂ ਦਿੰਦੇ। ਇਸ ਦੇ ਉਲਟ ਏਜੰਟਾਂ ਖ਼ਿਲਾਫ਼ ਲੋਕਾਂ ਦੀਆਂ ਰਿਪੋਰਟਾਂ ਪੁਲਿਸ ਤੇ ਪ੍ਰਸ਼ਾਸਨ ਨੂੰ ਜ਼ਰੂਰ ਸੌਂਪੀਆਂ ਜਾ ਰਹੀਆਂ ਹਨ।