ਪੰਜਾਬ ਦੇ ਕਿਸਾਨ 3 ਅਕਤੂਬਰ ਨੂੰ ਇਕ ਵਾਰ ਫਿਰ ਟ੍ਰੇਨਾਂ ਰੋਕਣਗੇ। 3 ਘੰਟਿਆਂ ਲਈ ਰੇਲ ਸੇਵਾਵਾਂ ਰੁਕ ਜਾਣਗੀਆਂ। ਕਿਸਾਨਾਂ ਦਾ ਵਿਰੋਧ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਬਿਜਲੀ ਡਿਸਟ੍ਰੀਬਿਊਸ਼ਨ 2022 ਖਿਲਾਫ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਹੁਣ ਬਿਜਲੀ ਡਿਸਟ੍ਰੀਬਿਊਸ਼ ਪ੍ਰਾਈਵੇਟ ਵੱਡੇ ਘਰਾਣਿਆਂ ਨੂੰ ਕਰਨ ਵਾਲੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਨੋਟੀਫਿਕੇਸ਼ਨ ਮੁਤਾਬਕ ਬਿਜਲੀ ਦੀ ਵੰਡ ਪ੍ਰਾਈਵੇਟ ਕੰਪਨੀਆਂ ਕਰਨਗੀਆਂ। ਬਿਜਲੀ ਵੰਡ ਦਾ ਅਧਿਕਾਰ ਸੂਬਾ ਸਰਕਾਰਾਂ ਦਾ ਹੈ ਪਰ ਇਹ ਨੋਟੀਫਿਕੇਸ਼ਨ ਜਾਰੀ ਕਰਕੇ ਕੇਂਦਰ ਸਰਕਾਰ ਇਸ ਨੂੰ ਵੀ ਆਪਣੇ ਹੱਥ ਵਿਚ ਲੈ ਰਹੀ ਹੈ ਤੇ ਪ੍ਰਾਈਵੇਟ ਘਰਾਣਿਆਂ ਨੂੰ ਦੇ ਰਹੀ ਹੈ।
ਇਹ ਵੀ ਪੜ੍ਹੋ : ਭਾਰਤ ਨੂੰ ਬਣਾਇਆ ਜਾਵੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਸਥਾਈ ਮੈਂਬਰ, ਰੂਸ ਨੇ ਦਿੱਤਾ ਸਮਰਥਨ
ਕਿਸਾਨ ਹੈਰਾਨ ਹਨ ਕਿ ਸੂਬਾ ਸਰਕਾਰਾਂ ਦੇ ਅਧਿਕਾਰਾਂ ‘ਤੇ ਡਾਕਾ ਮਾਰਿਆ ਜਾ ਹੈ ਤੇ ਸਰਕਾਰ ਕੁਝ ਵੀ ਨਹੀਂ ਬੋਲ ਰਹੀ। ਕਿਸਾਨਾਂ ਨੇ ਇਸ ਨੋਟੀਫਿਕੇਸ਼ਨ ਖਿਲਾਫ 3 ਅਕਤੂਬਰ ਨੂੰ 3 ਘੰਟੇ ਲਈ ਟ੍ਰੇਨਾਂ ਨੂੰ ਰੋਕਣ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਨੋਟੀਫਿਕੇਸ਼ਨ ਵਾਪਸ ਲੈਣ ਦੀ ਮੰਗ ਕਰਦੇ ਹੋਏ ਸਖਤ ਚੇਤਾਵਨੀ ਦਿੱਤੀ ਹੈ।
ਕਿਸਾਨਾਂ ਨੇ ਇਸ ਦੌਰਾਨ ਰੁਪਏ ਦੇ ਕਮਜ਼ੋਰ ਹੋਣ ‘ਤੇ ਵੀ ਚਿੰਤਾ ਪ੍ਰਗਟਾਈ ਹੈ। ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਰੁਪਿਆ ਆਪਣੇ ਸਭ ਤੋਂ ਹੇਠਲੇ ਪੱਦਰ ਲਗਭਗ 81 ਰੁਪਏ ਪ੍ਰਤੀ ਡਾਲਰ ‘ਤੇ ਪਹੁੰਚ ਗਿਆ ਹੈ। ਫਰਵਰੀ 2022 ਤੋਂ ਲੈ ਕੇ ਹੁਣ ਤੱਕ ਦਾ ਫਰਕ ਲਗਭਗ 6 ਰੁਪਏ ਹੈ ਪਰ ਇਸ ਦੇ ਨੁਕਸਾਨ ਆਉਣ ਵਾਲੇ ਦਿਨਾਂ ਵਿਚ ਦੇਖਣ ਨੂੰ ਮਿਲਣਗੇ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਪੰਧੇਰ ਨੇ ਕਿਹਾ ਕਿ ਰੁਪਿਆ ਡਿਗਣ ਨਾਲ ਖੇਤ ਉਤਪਾਦਨ ਮਹਿੰਗਾ ਹੋ ਜਾਵੇਗਾ। ਤੇਲ ਦੇ ਰੇਟ ਵਧ ਜਾਣਗੇ ਜਿਸ ਨਾਲ ਮਹਿੰਗਾਈ ਵਧੇਗੀ ਤੇ ਆਮ ਆਦਮੀ ਉਸ ਵਿਚ ਪਿਸ ਜਾਵੇਗਾ। 3 ਅਕਤੂਬਰ ਨੂੰ ਹੋਣ ਵਾਲੇ ਪ੍ਰਦਰਸ਼ਨ ਵਿਚ ਕਿਸਾਨ ਇਸ ਨੂੰ ਦੂਜਾ ਵੱਡਾ ਮੁੱਦਾ ਬਣਾ ਕੇ ਚੁੱਕਣਗੇ।