ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮਿਉਂਸਪਲ ਕਮੇਟੀ ਸੁਨਾਮ, ਜ਼ਿਲ੍ਹਾ ਸੰਗਰੂਰ ਵਿੱਚ ਤਾਇਨਾਤ ਕਲਰਕ ਕਿਰਨਦੀਪ ਸਿੰਘ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਪਵਨ ਕੁਮਾਰ ਵਾਸੀ ਸੁਨਾਮ ਸ਼ਹਿਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ‘ਤੇ ਬਣ ਰਹੀ ਰਿਹਾਇਸ਼ੀ ਇਮਾਰਤ ਦੇ ਨਕਸ਼ੇ ਦੀ ਮਨਜ਼ੂਰੀ ਲੈਣ ਲਈ ਮਿਉਂਸਪਲ ਕਮੇਟੀ ਨੂੰ ਦਰਖਾਸਤ ਦਿੱਤੀ ਸੀ, ਪਰ ਉਕਤ ਕਲਰਕ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ।
ਵਿਜੀਲੈਂਸ ਬਿਓਰੋ ਨੇ ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਸੂਚਨਾ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਕਰਨ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਕਲਰਕ ਨੂੰ ਗ੍ਰਿਫਤਾਰ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਹ ਵੀ ਪੜ੍ਹੋ : ‘ਕਸ਼ਮੀਰ ਦੇ ਸਕੂਲਾਂ ‘ਚ ਭਜਨ ਤੇ ਸੂਰਜ ਨਮਸਕਾਰ ਕਰੋ ਬੰਦ’- ਮੁਸਲਿਮ ਭਾਈਚਾਰੇ ਨੇ ਕੀਤੀ ਮੰਗ