ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੁਕਤਸਰ ਜ਼ਿਲ੍ਹੇ ਦੇ ਪਿੰਡ ਸੰਮੇ ਵਾਲੀ ਵਿਖੇ ਬਰਖਾਸਤ ਪੁਲਿਸ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਦੇ ਸਹੁਰੇ ਘਰੋਂ ਲੁਕਾ ਕੇ ਰੱਖੇ 30 ਲੱਖ ਰੁਪਏ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਭਗੌੜੇ ਇੰਸਪੈਕਟਰ ਬਾਜਵਾ ਨੂੰ 22 ਸਤੰਬਰ ਨੂੰ ਪੰਜਾਬ ਪੁਲਿਸ ਅਤੇ ਵਿਜੀਲੈਂਸ ਬਿਊਰੋ ਦੀ ਸਾਂਝੀ ਕਾਰਵਾਈ ਦੌਰਾਨ ਰਾਜਸਥਾਨ ਦੇ ਝਾਲਾਗੜ੍ਹ ਜ਼ਿਲ੍ਹੇ ਦੇ ਰਾਏਪੁਰ ਕਸਬੇ ਤੋਂ ਕਾਬੂ ਕੀਤਾ ਗਿਆ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਉਸ ਨੂੰ ਫਿਰੋਜ਼ਪੁਰ ਅਦਾਲਤ ਤੋਂ ਚਾਰ ਦਿਨ ਦੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਾਰਿਕ ਬਾਸ ਵਾਸੀ ਭੰਵਰ ਲਾਲ, ਥਾਣਾ ਕਾਲੂ, ਬੀਕਾਨੇਰ, ਰਾਜਸਥਾਨ ਨੇ 20 ਜੁਲਾਈ 2022 ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੁਧਿਆਣਾ ਦੇ ਰਹਿਣ ਵਾਲੇ ਉਸ ਦੇ ਭਰਾ ਅਸ਼ੋਕ ਜੋਸ਼ੀ ਨੇ ਉਸ ਦੇ ਨਾਂ ‘ਤੇ ਇੱਕ ਮੁਲਾਜ਼ਮ ਨੂੰ ਠਗਿਆ ਹੈ।
ਗੌਤਮ ਟੈਕਸੀ ਡਰਾਈਵਰ ਕਵਲਜੀਤ ਸਿੰਘ ਰਾਹੀਂ ਭੁਗਤਾਨ ਹਾਸਲ ਕਰਨ ਲਈ 86 ਲੱਖ ਭੇਜੇ ਗਏ ਪਰ ਉਸ ਦਿਨ ਉਕਤ ਇੰਸਪੈਕਟਰ ਬਾਜਵਾ (348/ਫਿਰੋਜ਼ਪੁਰ) ਨੇ ਏਐਸਆਈ ਅਂਗਰੇਜ਼ ਸਿੰਘ (145/ਫਿਰੋਜ਼ਪੁਰ) ਅਤੇ ਰਾਜਪਾਲ ਸਿੰਘ (1235/ਫਿਰੋਜ਼ਪੁਰ) ਅਤੇ ਹੌਲਦਾਰ ਜੋਗਿੰਦਰ ਸਿੰਘ (145/ਫਿਰੋਜ਼ਪੁਰ) ਦੀ ਸਲਾਹ ਨਾਲ ਉਕਤ ਟੈਕਸੀ ਨੂੰ ਰੋਕ ਕੇ ਉਸ ਦੇ ਭਰਾ ਦੇ ਕਰਮਚਾਰੀ ਤੇ ਟੈਕਸੀ ਚਾਲਕ ਤੋਂ ਪੂਰੀ ਰਕਮ ਯਾਨੀ 86 ਲੱਖ ਰੁਪਏ ਜ਼ਬਤ ਕਰ ਲਏ।
ਇਹ ਵੀ ਪੜ੍ਹੋ : ਬਵਾਨਾ ਗੈਂਗ ਦੇ 4 ਬਦਾਮਾਸ਼ ਕਾਬੂ, ਦੂਜੇ ਗੈਂਗ ਤੋਂ ਬਦਲਾ ਲੈਣ ਲਈ ਮਿਲਾਇਆ ਲਾਰੈਂਸ ਬਿਸ਼ਨੋਈ ਨਾਲ ਹੱਥ
ਉਨ੍ਹਾਂ ਦੱਸਿਆ ਕਿ ਉਕਤ ਰਕਮ ਦੀ ਗਬਨ ਕਰਨ ਲਈ ਉਕਤ ਪੁਲਿਸ ਮੁਲਾਜ਼ਮਾਂ ਨੇ ਮੁਲਾਜ਼ਮ ਗੌਤਮ ਅਤੇ ਟੈਕਸੀ ਡਰਾਈਵਰ ਤੋਂ 1 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਦੀ ਬਰਾਮਦਗੀ ਦਿਖਾਉਂਦੇ ਹੋਏ ਥਾਣਾ ਫ਼ਿਰੋਜ਼ਪੁਰ ਛਾਉਣੀ ਅਧੀਨ ਐਨ.ਡੀ.ਪੀ.ਐਸ ਐਕਟ ਤਹਿਤ ਝੂਠਾ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਉਪਰੋਕਤ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਏ.ਐਸ.ਆਈ. ਖਿਲਾਫ ਵੱਖਰਾ ਮਾਮਲਾ ਦਰਜ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਅੰਗਰੇਜ਼ ਸਿੰਘ ਅਤੇ ਰਾਜਪਾਲ ਸਿੰਘ ਅਤੇ ਹੌਲਦਾਰ ਜੋਗਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਜੋ ਹੁਣ ਜੇਲ ਵਿਚ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਇਹ ਮਾਮਲਾ ਵਿਜੀਲੈਂਸ ਬਿਊਰੋ ਨੂੰ ਟਰਾਂਸਫਰ ਕਰ ਦਿੱਤਾ ਗਿਆ ਅਤੇ ਭਗੌੜੇ ਦੋਸ਼ੀ ਇੰਸਪੈਕਟਰ ਬਾਜਵਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜੋ ਇਸ ਵੇਲੇ ਪੁਲਿਸ ਰਿਮਾਂਡ ‘ਤੇ ਵਿਜੀਲੈਂਸ ਦੀ ਹਿਰਾਸਤ ਵਿੱਚ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।