ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਦੀਪਕ ਮੁੰਡੀ, ਅਰਜੁਨ ਪੰਡਿਤ ਤੇ ਰਾਜਿੰਦਰ ਜੋਕਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਜਾ ਰਿਹਾ ਹੈ। ਪੁਲਿਸ ਨੂੰ ਉਨ੍ਹਾਂ ਦਾ 5 ਦਿਨਾਂ ਦਾ ਰਿਮਾਂਡ ਮਿਲਿਆ ਹੈ। ਉਨ੍ਹਾਂ ਨੂੰ ਸਾਲ 2021 ਵਿੱਚ ਅੰਮ੍ਰਿਤਸਰ ਵਿੱਚ ਗੈਂਗਸਟਰ ਰਾਣਾ ਕੰਧੋਵਾਲੀਆ ਕੇਸ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਅੰਮ੍ਰਿਤਸਰ ਪੁਲਿਸ ਰਾਣਾ ਕੰਦੋਵਾਲੀਆ ਕਤਲ ਕੇਸ ਵਿਚ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਤੋਂ ਪੁਲਿਸ ਪੁੱਛਗਿਛ ਕਰ ਚੁੱਕੀ ਹੈ। ਗੈਂਗਸਟਰ ਦੀਪਕ ਮੁੰਡੀ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਛੇਵਾਂ ਤੇ ਆਖਰੀ ਸ਼ੂਟਰ ਸੀ, ਜੋ ਲੰਬੇ ਸਮੇਂ ਤਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਰਿਹਾ। ਹਾਲ ਹੀ ‘ਚ ਉਸ ਨੂੰ ਪੰਜਾਬ ਪੁਲਿਸ ਨੇ ਹੋਰ ਏਜੰਸੀਆਂ ਦੇ ਨਾਲ ਨੇਪਾਲ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਸੀ।
ਜ਼ਿਕਰਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਹੱਤਿਆ ‘ਚ ਕੁੱਲ ਛੇ ਸ਼ੂਟਰ ਸ਼ਾਮਲ ਸਨ। ਸ਼ੂਟਰ ਅੰਕਿਤ ਸੇਰਸਾ, ਪ੍ਰਿਆਵਰਤ ਫੌਜੀ, ਕਸ਼ਿਸ਼ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਸੀ। ਗੈਂਗਸਟਰ ਜਗਰੂਪ ਰੂਪਾ ਤੇ ਮਨਪ੍ਰੀਤ ਸਿੰਘ ਮਨੂੰ ਕੁੱਸਾ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਐਨਕਾਊਂਟਰ ਕਰ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: