ਪੰਜਾਬ ਵਿੱਚ ਭਲਕੇ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਕੂਲਾਂ ਵਿੱਚ ਛੁੱਟੀ ਨਹੀਂ ਹੋਵੇਗੀ। ਸਾਰੇ ਸਕੂਲ ਆਮ ਵਾਂਗ ਲੱਗਣਗੇ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਸੀ।
ਦਰਅਸਲ ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਹਾੜੇ ਨੂੰ ਮਨਾਉਣ ਸਬੰਧੀ ਅਤੇ ਉਨ੍ਹਾਂ ਦੀ ਜੀਵਨੀ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਵੱਖ-ਵੱਖ ਸਰਗਰਮੀਆਂ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ : ਹੰਗਾਮੇਦਾਰ ਹੋਵੇਗਾ ਅੱਜ ਦਾ ਵਿਧਾਨ ਸਭਾ ਸੈਸ਼ਨ, ਮੁੱਦਿਆਂ ਦੀ ਆੜ ‘ਚ ‘ਆਪ’ ਲਿਆ ਸਕਦੀ ਏ ਭਰੋਸੇ ਦਾ ਮਤਾ
ਇਸ ਦੇ ਨਾਲ ਹੀ ਜਿਨ੍ਹਾਂ ਸਕੂਲਾਂ ਵਿੱਚ ਅੱਜਕਲ੍ਹ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ 28 ਸਤੰਬਰ ਨੂੰ ਜੇਕਰ ਕਿਸੇ ਕਲਾਸ ਦਾ ਪੇਪਰ ਹੈ ਤਾਂ ਉਹ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਉਹ ਪੇਪਰ ਪ੍ਰੀਖਿਆ ਖਤਮ ਹੋਣ ਤੋਂ ਅਗਲੇ ਦਿਨ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: