ਤਰਨਤਾਰਨ ਜ਼ਿਲ੍ਹੇ ਦੇ ਪੱਟੀ ਵਿਧਾਨ ਸਭਾ ਹਲਕਾ ਦੇ ਪਿੰਡ ਗਦਾਈਕੇ ਵਿੱਚ ਬੀਤੀ ਰਾਤ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਥੇ ਦੋ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ, ਜਿਸ ਨਾਲ ਪੂਰੇ ਪਿੰਡ ਵਿੱਚ ਸਨਸਨੀ ਫੈਲ ਗਈ।
ਮ੍ਰਿਤਕ ਨੌਜਵਾਨਾਂ ਦੀ ਪਛਾਣ ਗੁਰਦਰਸ਼ਨ ਸਿੰਘ ਉਰਫ ਸੋਨਾ ਵਾਸੀ ਪਿੰਡ ਜੋਧ ਸਿੰਘ ਵਾਲਾ ਅਤੇ ਸ਼ਿੰਦਰ ਸਿੰਘ ਵਾਸੀ ਪਿੰਡ ਜੰਡ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਗੁਰਦਰਸ਼ਨ ਸਿੰਘ ਅਤੇ ਸ਼ਿੰਦਰ ਸਿੰਘ ਆਪਣੀ ਰਿਸ਼ਤੇਦਾਰੀ ਵਿੱਚ ਪਿੰਡ ਗਦਾਈਕੇ ਆਏ ਹੋਏ ਸਨ। ਬੀਤੀ ਰਾਤ ਨੂੰ ਹੋਏ ਝਗੜੇ ਦੌਰਾਨ ਦੋਹਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : CM ਮਾਨ ਵੱਲੋਂ ਭਰੋਸੇ ਦਾ ਮਤਾ ਪੇਸ਼ ਕਰਨ ‘ਤੇ ਵਿਧਾਨ ਸਭਾ ‘ਚ ਹੰਗਾਮਾ, ਕਾਂਗਰਸੀ ਵਿਧਾਇਕ ਸਦਨ ਤੋਂ ਬਾਹਰ
ਦੋਵਾਂ ਨੌਜਵਾਨਾਂ ਦੀ ਉਮਰ ਕਰੀਬ 26-27 ਸਾਲ ਹੈ। ਵਾਰਦਾਤ ਵਾਲੀ ਥਾਂ ’ਤੇ ਪੁੱਜੀ ਪੁਲਸ ਨੇ ਦੋਵਾਂ ਨੌਜਵਾਨਾਂ ਦੀਆਂ ਖੂਨ ਨਾਲ ਲੱਥਪਥ ਹੋਈਆਂ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ -: