ਮਾਨਸਾ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ ਵਿਚ ਇਕ ਨੌਜਵਾਨ ਜਗਜੀਤ ਸਿੰਘ ਜੋ ਕਿ ਕਬੱਡੀ ਦਾ ਖਿਡਾਰੀ ਸੀ ਤੇ ਰਾਤ ਸਮੇਂ ਅਣਪਛਾਤੇ ਵਿਅਕਤੀ ਨੇ ਉਸ ਦਾ ਗਲਾ ਰੇਤ ਕੇ ਹੱਤਿਆ ਕਰ ਦਿੱਤੀ ਸੀ।
ਪੁਲਿਸ ਨੇ 24 ਘੰਟੇ ਅੰਦਰ ਹੀ ਇਸ ਕਤਲ ਨੂੰ ਸੁਲਝਾ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਕਤਲ ਦੇ ਪਿੱਛੇ ਦੋਸ਼ੀ ਨੂੰ ਸ਼ੱਕ ਸੀ ਕਿ ਮ੍ਰਿਤਕ ਦਾ ਉਸ ਦੀ ਭੈਣ ਨਾਲ ਪ੍ਰੇਮ ਪ੍ਰਸੰਗ ਹੈ। ਇਸ ਲਈ ਉਸ ਨੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉੁਸ ਦਾ ਰਿਮਾਂਡ ਹਾਸਲ ਕਰ ਲਿਆ ਹੈ।
ਇਹ ਵੀ ਪੜ੍ਹੋ : ਆਸ਼ਾ ਪਾਰੇਖ ਨੂੰ ਦਾਦਾ ਸਾਹੇਬ ਫਾਲਕੇ ਐਵਾਰਡ ਦੇਣ ਦਾ ਐਲਾਨ, 95 ਤੋਂ ਵੱਧ ਫਿਲਮਾਂ ‘ਚ ਕਰ ਚੁੱਕੇ ਹਨ ਕੰਮ
ਮਾਨਸਾ ਦੇ ਐੱਸਪੀਡੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਦੇ ਕਾਤਲ ਨੂੰ ਪੁਲਿਸ ਨੇ ਕੁਝ ਹੀ ਘੰਟੇ ਵਿਚ ਗ੍ਰਿਫਤਾਰ ਕਰ ਲਿਆ। ਉੁਨ੍ਹਾਂ ਦੱਸਿਆ ਕਿ ਕਤਲ ਨੂੰ ਦਵਿੰਦਰ ਸਿੰਘ ਨਾਂ ਦੇ ਨੌਜਵਾਨ ਨੇ ਅੰਜਾਨ ਦਿੱਤਾ ਸੀ। ਉਸ ਨੂੰ ਸ਼ੱਕ ਸੀ ਕਿ ਮ੍ਰਿਤਕ ਜਗਜੀਤ ਸਿੰਘ ਦਾ ਉਸ ਦੀ ਭੈਣ ਨਾਲ ਪ੍ਰੇਮ ਪ੍ਰਸੰਗ ਹੈ। ਲਿਹਾਜ਼ਾ ਉਸ ਨੇ ਉਸ ਦੇ ਕਤਲ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਤੇ ਜਿਸ ਹਥਿਆਰ ਨਾਲ ਕਤਲ ਕੀਤਾ ਗਿਆ ਉਹ ਵੀ ਬਰਾਮਦ ਕਰ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦੂਜੇ ਪਾਸੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਸੀ ਕਿ ਉਨ੍ਹਾਂ ਦੇ ਪੁੱਤ ਦੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ ਕਿਉਂਕਿ ਮ੍ਰਿਤਕ ਹੋਣਹਾਰ ਕਬੱਡੀ ਦਾ ਖਿਡਾਰੀ ਸੀ ਤੇ ਪਰਿਵਾਰ ਗਰੀਬੀ ਕਾਰਨ ਆਪਣੇ ਬੇਟੇ ਨੂੰ ਬਹੁਤ ਮੁਸ਼ਕਲ ਨਾਲ ਪੜ੍ਹਾ ਰਿਹਾ ਸੀ।