‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਭਾਜਪਾ ‘ਤੇ ਆਪ੍ਰੇਸ਼ਨ ਲੋਟਸ ਜ਼ਰੀਏ ਉਨ੍ਹਾਂ ਨੂੰ 100 ਕਰੋੜ ਵਿਚ ਖਰੀਦਣ ਦੇ ਦੋਸ਼ ਲਗਾਏ ਹਨ। ਉੁਨ੍ਹਾਂ ਦਾਅਵਾ ਕੀਤਾ ਹੈ ਕਿ ਭਾਜਪਾ ਦੇ ਇਕ ਏਜੰਟ ਨੇ ਉਨ੍ਹਾਂ ਨੂੰ ਦਿੱਲੀ ਤੋਂ ਫੋਨ ਕਰਕੇ 100 ਕਰੋੜ ਰੁਪਏ ਦਾ ਆਫਰ ਦਿੱਤਾ ਸੀ। ਕਾਲਰ ਦਾ ਇਹ ਆਫਰ ਸੁਣ ਕੇ ਉਨ੍ਹਾਂ ਕਿਹਾ ਕਿ ਉਹ ਅਜਿਹਾ ਕੁਝ ਨਹੀਂ ਕਰਨਗੇ। ਪਠਾਨਮਾਜਰਾ ਨੇ ਕਾਲਰ ਨੂੰ ਜਵਾਬ ਦਿੱਤਾ ਕਿ ਉਹ ਪਹਿਲੀ ਵਾਰ ਵਿਧਾਇਕ ਬਣੇ ਹਨ ਤੇ ‘ਆਪ’ ਨਾਲ ਹੀ ਰਹਿਣਗੇ।
ਇਸ ਤੋਂ ਪਹਿਲਾਂ ‘ਆਪ’ ਦੇ ਲਗਭਗ 35 ਵਿਧਾਇਕਾਂ ਨੇ ਵੀ ਭਾਜਪਾ ‘ਤੇ ‘ਲੋਟਸ ਆਪ੍ਰੇਸ਼ਨ’ ਜ਼ਰੀਏ ਉਨ੍ਹਾਂ ਨੂੰ 25-25 ਕਰੋੜ ਰੁਪਏ ਵਿਚ ਖਰੀਦਣ ਦੇ ਦੋਸ਼ ਲਗਾਏ ਸਨ। ਇਸ ਸਬੰਧੀ 10 ਵਿਧਾਇਕਾਂ ਨੇ ਡੀਜੀਪੀ ਪੰਜਾਬ ਨੂੰ ਸ਼ਿਕਾਇਤ ਦੇ ਕੇ ਐੱਫਆਈਆਰ ਵੀ ਦਰਜ ਕਰਾਈ ਹੈ ।
ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਅੱਜ ਪਹਿਲਾ ਦਿਨ ਰਿਹਾ। ਸੈਸ਼ਨ ਦੀ ਕਾਰਵਾਈ ਪੂਰੀ ਹੋਣ ਦੇ ਬਾਅਦ ਪਠਾਨਮਾਜਰਾ ਮੀਡੀਆ ਸਾਹਮਣੇ ਆਏ ਤੇ ਦਾਅਵਾ ਕੀਤਾ ਕਿ ਭਾਜਪਾ ਨੇ ਆਪ੍ਰੇਸ਼ਨ ਲੋਟਸ ਜ਼ਰੀਏ ਉਨ੍ਹਾਂ ਨੂੰ ਵੀ 100 ਕਰੋੜ ਰੁਪਏ ਵਿਚ ਖਰੀਦਣ ਦੀ ਕੋਸ਼ਿਸ਼ ਕੀਤੀ ਹੈ।
ਭਾਜਪਾ ਨੇਤਾ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਡੀਜੀਪੀ ਪੰਜਾਬ ਇਸ ਦੀ ਜਾਂਚ ਕਰਾਏ। ਵਿਧਾਇਕ ਹਰਮੀਤ ਪਠਾਨਮਾਜਰਾ ਨੂੰ ਗ੍ਰਿਫਤਾਰ ਕਰਕੇ ਇਸ ਬਾਰੇ ਪੁੱਛਗਿਛ ਹੋਵੇ। ਵਿਧਾਇਕ ਨੂੰ ਕਦੋਂ ਆਫਰ ਦਿੱਤਾ ਗਿਆ, ਇਸ ਬਾਰੇ ਜਾਂਚ ਕੀਤੀ ਜਾਣੀ ਚਾਹੀਦੀ ਹੈ। ਜੇਕਰ ਪੰਜਾਬ ਪੁਲਿਸ ਅਜਿਹਾ ਨਹੀਂ ਕਰਦੀ ਤਾਂ ਕੇਂਦਰ ਸਰਕਾਰ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਇਸ ਦੀ ਜਾਂਚ ਕਰਾਏ।
ਵੀਡੀਓ ਲਈ ਕਲਿੱਕ ਕਰੋ -: