ਸੀਨੀਅਰ ਵਕੀਲ ਆਰ ਵੈਂਕਟਰਮਣੀ ਨੂੰ ਭਾਰਤ ਦਾ ਅਗਲਾ ਅਟਾਰਨੀ ਜਨਰਲ ਨਿਯੁਕਤ ਕੀਤਾ ਗਿਆ ਹੈ। ਉਹ ਤਿੰਨ ਸਾਲ ਤੱਕ ਇਸ ਅਹੁਦੇ ‘ਤੇ ਰਹਿਣਗੇ। ਉਹ ਮੌਜੂਦਾ ਐਡਵੋਕੇਟ ਜਨਰਲ ਕੇ ਕੇ ਵੇਣੂਗੋਪਾਲ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 30 ਸਤੰਬਰ ਨੂੰ ਖਤਮ ਹੋ ਰਿਹਾ ਹੈ।
ਇਸ ਮਹੀਨੇ ਦੇ ਸ਼ੁਰੂ ਵਿੱਚ, ਕੇਂਦਰ ਨੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੂੰ ਮੌਜੂਦਾ ਅਟਾਰਨੀ ਜਨਰਲ ਕੇਕੇ ਵੇਣੂਗੋਪਾਲ (91) ਦੀ ਥਾਂ ਲੈਣ ਦੀ ਪੇਸ਼ਕਸ਼ ਕੀਤੀ ਸੀ, ਪਰ ਉਨ੍ਹਾਂ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ। ਰੋਹਤਗੀ ਜੂਨ 2014 ਤੋਂ ਜੂਨ 2017 ਤੱਕ ਅਟਾਰਨੀ ਜਨਰਲ ਰਹੇ। ਉਨ੍ਹਾਂ ਤੋਂ ਬਾਅਦ ਵੇਣੂਗੋਪਾਲ ਨੂੰ ਜੁਲਾਈ 2017 ‘ਚ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਦੇਸ਼ ਨੂੰ ਮਿਲਿਆ ਨਵਾਂ CDS, ਬਿਪਿਨ ਰਾਵਤ ਦੀ ਮੌਤ ਦੇ 9 ਮਹੀਨੇ ਬਾਅਦ ਹੋਈ ਨਿਯੁਕਤੀ
ਅਟਾਰਨੀ ਜਨਰਲ ਵਜੋਂ ਵੇਣੂਗੋਪਾਲ ਦਾ ਪਹਿਲਾ ਕਾਰਜਕਾਲ 2020 ਵਿੱਚ ਖ਼ਤਮ ਹੋਣਾ ਸੀ ਅਤੇ ਉਨ੍ਹਾਂ ਨੇ ਸਰਕਾਰ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਦੀ ਉਮਰ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਜਾਵੇ। ਹਾਲਾਂਕਿ, ਬਾਅਦ ਵਿੱਚ ਉਨ੍ਹਾਂ ਨੇ ਇੱਕ ਸਾਲ ਦਾ ਨਵਾਂ ਕਾਰਜਕਾਲ ਸਵੀਕਾਰ ਕਰ ਲਿਆ ਕਿਉਂਕਿ ਸਰਕਾਰ ਚਾਹੁੰਦੀ ਸੀ ਕਿ ਉਹ ਇਸ ਗੱਲ ਨੂੰ ਧਿਆਨ ਵਿਚ ਰੱਖ ਕੇ ਇਸ ਅਹੁਦੇ ‘ਤੇ ਬਣੇ ਰਹਿਣ ਕਿ ਉਹ ਹਾਈ-ਪ੍ਰੋਫਾਈਲ ਕੇਸਾਂ ਵਿਚ ਵਕਾਲਤ ਕਰ ਰਹੇ ਹਨ ਅਤੇ ਬਾਰ ਵਿਚ ਲੰਮਾ ਤਜਰਬਾ ਰੱਖਦੇ ਹਨ। ਇਸ ਤੋਂ ਬਾਅਦ 29 ਜੂਨ ਨੂੰ ਉਨ੍ਹਾਂ ਨੂੰ ਮੁੜ ਤਿੰਨ ਮਹੀਨਿਆਂ ਲਈ ਦੇਸ਼ ਦੇ ਇਸ ਚੋਟੀ ਦੇ ਕਾਨੂੰਨ ਅਧਿਕਾਰੀ ਦੇ ਅਹੁਦੇ ਲਈ ਨਿਯੁਕਤ ਕੀਤਾ ਗਿਆ।
ਉਦੋਂ ਕੇਂਦਰੀ ਕਾਨੂੰਨ ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਸੀ ਕਿ ਵੇਣੂਗੋਪਾਲ ਨੇ “ਨਿੱਜੀ ਕਾਰਨਾਂ” ਕਰਕੇ ਆਪਣੀ ਝਿਜਕ ਪ੍ਰਗਟਾਈ ਸੀ, ਪਰ ਉਨ੍ਹਾਂ ਨੇ 30 ਸਤੰਬਰ ਤੱਕ ਅਹੁਦੇ ‘ਤੇ ਬਣੇ ਰਹਿਣ ਦੀ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -: