ਵਿਜੀਲੈਂਸ ਬਿਊਰੋ ਪੰਜਾਬ ਨੇ ਹੁਣ ਲੁਧਿਆਣਾ ਜ਼ਿਲ੍ਹੇ ਵਿੱਚ 65 ਲੱਖ ਦੇ ਸਟ੍ਰੀਟ ਲਾਈਟ ਘੁਟਾਲੇ ਦਾ ਖੁਲਾਸਾ ਕੀਤਾ ਹੈ। ਮਾਮਲੇ ਵਿੱਚ ਮੰਗਲਵਾਰ ਨੂੰ ਸਤਵਿੰਦਰ ਸਿੰਘ ਕੰਗ BDPO ਸਿੱਧਵਾਂ ਬੇਟ ਬਲਾਕ, ਲੁਧਿਆਣਾ ਅਤੇ ਲਖਵਿੰਦਰ ਸਿੰਘ ਚੇਅਰਮੈਨ ਬਲਾਕ ਕਮੇਟੀ ਸਿੱਧਵਾਂ ਬੇਟ ਨੂੰ ਸਰਕਾਰੀ ਫ਼ੰਡ ਵਿੱਚ ਹੇਰਾਫੇਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਬੁੱਧ ਨੀ ਦੋਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ 3 ਦਿਨ ਦੇ ਰਿਮਾਂਡ ‘ਤੇ ਲਿਆ ਗਿਆ।
ਇਸ ਦੇ ਨਾਲ ਹੀ ਵਿਜੀਲੈਂਸ ਨੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਬੁੱਧਵਾਰ ਨੂੰ ਹੀ VDO ਤੇਜਾ ਸਿੰਘ ਸਿੱਧਵਾਂ ਬੇਟ ਨੂੰ ਬੁੱਧਵਾਰ ਨੂੰ ਗ੍ਰਿਫਤਾਰ ਕੀਤਾ ਹੈ । ਮੁਲਜ਼ਮ ਤੇਜਾ ਸਿੰਘ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ । ਮੁਲਜ਼ਮਾਂ ਨੇ 26 ਪਿੰਡਾਂ ਵਿੱਚ ਲਗਾਈਆਂ ਜਾਣ ਵਾਲੀਆਂ ਸਟਰੀਟ ਲਾਈਟਾਂ 65 ਲੱਖ ਰੁਪਏ ਵਿੱਚ ਮਨਜ਼ੂਰਸ਼ੁਦਾ ਰੇਟ ਤੋਂ ਦੁੱਗਣੀ ਕੀਮਤ ’ਤੇ ਖਰੀਦੀਆਂ ਹਨ । ਮਾਮਲੇ ਦੀ ਜਾਂਚ ਵਿੱਚ ਸਰਕਾਰੀ ਗਰਾਂਟ ਵਿੱਚ ਘਪਲੇ ਦਾ ਖੁਲਾਸਾ ਹੋਇਆ ।
ਇਹ ਵੀ ਪੜ੍ਹੋ: ਮੰਤਰੀ ਧਾਲੀਵਾਲ ਨਾਲ ਮੀਟਿੰਗ ਦੇ ਬਾਅਦ ਕਿਸਾਨਾਂ ਨੇ ਭਲਕੇ ਜਲੰਧਰ- ਦਿੱਲੀ ਹਾਈਵੇ ਬੰਦ ਦੀ ਕਾਲ ਲਈ ਵਾਪਸ
ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੀ 2022 ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਤਤਕਾਲੀ ਬੀ.ਡੀ.ਪੀ.ਓ. ਸਤਵਿੰਦਰ ਸਿੰਘ ਨੇ ਸਿੱਧਵਾਂ ਬੇਟ ਬਲਾਕ ਵਿੱਚ ਆਪਣੀ ਤਾਇਨਾਤੀ ਦੌਰਾਨ 26 ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਲਈ ਸਰਕਾਰੀ ਗ੍ਰਾਂਟਾਂ ਪ੍ਰਾਪਤ ਕੀਤੀਆਂ ਸਨ । ਬੀਡੀਪੀਓ ਨੇ ਮੈਸਰਜ਼ ਅਮਰ ਇਲੈਕਟ੍ਰੀਕਲ ਐਂਟਰਪ੍ਰਾਈਜ਼ ਦੇ ਮਾਲਕ ਗੌਰਵ ਸ਼ਰਮਾ ਨਾਲ ਮਿਲ ਕੇ 3325 ਰੁਪਏ ਦੀ ਬਜਾਏ 7,288 ਰੁਪਏ ਪ੍ਰਤੀ ਲਾਈਟ ਦੇ ਹਿਸਾਬ ਨਾਲ ਲਾਈਟਾਂ ਖਰੀਦੀਆਂ ਸਨ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ 65 ਲੱਖ ਰੁਪਏ ਦੇ ਸਰਕਾਰੀ ਫ਼ੰਡ ਦੀ ਦੁਰਵਰਤੋਂ ਕੀਤੀ ਅਤੇ ਸੂਬੇ ਦੇ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ। ਸਤਵਿੰਦਰ ਸਿੰਘ ਕੰਗ BDPO ਅਤੇ ਮੇਸਰਸ ਅਮਰ ਇਲੈਕਟ੍ਰੀਕਲ ਇੰਟਰਪ੍ਰਾਈਜ਼ਿਜ਼ ਦੇ ਗੌਰਵ ਸ਼ਰਮਾ ਦੇ ਖਿਲਾਫ਼ ਥਾਣਾ ਵਿਜੀਲੈਂਸ ਲੁਧਿਆਣਾ ਵਿੱਚ ਮਾਮਲਾ ਦਰਜ ਹੈ। ਉਨ੍ਹਾਂ ਦੱਸਿਆ ਕਿ ਸਟਰੀਟ ਲਾਈਟ 30 ਦਸੰਬਰ 2021 ਨੂੰ ਬਲਾਕ ਸਮਿਤੀ ਚੇਅਰਮੈਨ ਲਖਵਿੰਦਰ ਸਿੰਘ ਵੱਲੋਂ ਪਾਸ ਕੀਤੀ ਗਈ ਸੀ, ਜਿਸ ਦੇ ਅਰਥ ਬੀ.ਡੀ.ਪੀ.ਓ ਸੁਖਵਿੰਦਰ ਸਿੰਘ ਕੰਗ ਨੇ 27 ਦਸੰਬਰ 2021 ਨੂੰ ਪਾਏ ਸਨ ਅਤੇ ਤਿੰਨ ਦਿਨ ਬਾਅਦ 30 ਦਸੰਬਰ ਨੂੰ ਬਲਾਕ ਸਮਿਤੀ ਚੇਅਰਮੈਨ ਲਖਵਿੰਦਰ ਸਿੰਘ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਸੀ। ਵਿਜੀਲੈਂਸ ਅਧਿਕਾਰੀ ਅਨੁਸਾਰ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: