ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ‘ਤੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇਤਾਵਾਂ ਨੇ ਸਦਨ ਦਾ ਕੀਮਤੀ ਸਮਾਂ ਬਰਬਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਦਨ ਦੀ ਕਾਰਵਾਈ ਦੌਰਾਨ ਹੰਗਾਮਾ ਕਰਕੇ ਟੈਕਸਦਾਤਿਆਂ ਦਾ ਪੈਸਾ ਬਰਬਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦੇ ਸਮੇਂ ਦਾ ਇਸਤੇਮਾਲ ਪੰਜਾਬ ਦੇ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਲਈ ਕੀਤਾ ਜਾ ਸਕਦਾ ਸੀ।
CM ਮਾਨ ਨੇ ਕਿਹਾ ਕਿ ਕਾਂਗਰਸ ਨੇਤਾਵਾਂ ਨੇ ਇਸ ਸੁਨਹਿਰੀ ਮੌਕੇ ਨੂੰ ਗੁਆ ਦਿੱਤਾ ਹੈ।ਉਨ੍ਹਾਂ ਨੇ ਸਾਫ ਤੌਰ ‘ਤੇ ਕਿਹਾ ਕਿ ਸਦਨ ਦਾ ਸਮਾਂ ਆਪਣੇ ਹੱਥਕੰਡਿਆਂ ਨਾਲ ਬਰਬਾਦ ਨਾ ਕਰੋ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੇਤਾ ਸਦਨ ’ਚ ਵਿਵਾਦ ਪੈਦਾ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਵਿਧਾਨ ਸਭਾ ਦੇ ਬਾਹਰ ਸਮਾਨੰਤਰ ਸੈਸ਼ਨ ਆਯੋਜਿਤ ਕਰਨ ਲਈ ਭਾਜਪਾ ਦਾ ਸਮਰਥਨ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਭਾਜਪਾ ਅਤੇ ਕਾਂਗਰਸ ਵਿੱਚ ਕੋਈ ਫਰਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਤੱਥ ਸਾਬਤ ਹੋ ਗਿਆ ਹੈ ਕਿ ਕਾਂਗਰਸ ਭਗਵਾ ਪਾਰਟੀ ਦੀ ਬੀ ਟੀਮ ਬਣ ਕੇ ਉਭਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਕਾਂਗਰਸ ਦੇ ਮੁੱਖ ਮੰਤਰੀ ਭਾਜਪਾ ਦੇ ਇਸ਼ਾਰੇ ‘ਤੇ ਰਾਜ ਕਰਦੇ ਸਨ ਅਤੇ ਹੁਣ ਪੂਰੀ ਕਾਂਗਰਸ ਭਗਵਾ ਪਾਰਟੀ ਦੇ ਇਸ਼ਾਰੇ ‘ਤੇ ਚੱਲ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਕਲੀ ਮੁੱਖ ਮੰਤਰੀ ਸਨ। ਉਨ੍ਹਾਂ ਨੇ ਭਾਜਪਾ ਨਾਲ ਮੁਲਾਕਾਤ ਕੀਤੀ ਸੀ। ਮਾਨ ਨੇ ਕਾਂਗਰਸ ਨੂੰ ਨਸੀਹਤ ਦਿੱਤੀ ਕਿ ਉਹ ਕਾਂਗਰਸ ਦੇ ਪਿੱਛੇ ਆਈ ਲਗਾਉਣ ਦੀ ਬਜਾਏ ਭਾਜਪਾ ਲਗਾਵੇ।
ਵੀਡੀਓ ਲਈ ਕਲਿੱਕ ਕਰੋ -: