ਪੰਜਾਬ ਵਿਧਾਨ ਸਭਾ ਸੈਸ਼ਨ ਦੇ ਤੀਸਰੇ ਦਿਨ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਚਾਈਨੀਜ਼ ਵਾਇਰਸ ਅਤੇ ਮੀਂਹ ਨਾਲ ਨੁਕਸਾਨੀਆਂ ਗਈਆਂ ਝੋਨੇ, ਆਲੂ ਅਤੇ ਸਬਜ਼ੀਆਂ ਦੀ ਫਸਲ ਦਾ ਕਿਸਾਨਾਂ ਨੂੰ ਜਲਦੀ ਹੀ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਫਸਲਾਂ ਦੀ ਗਿਰਦਾਵਰੀ ਦਾ ਕੰਮ ਚੱਲ ਰਿਹਾ ਹੈ ਅਤੇ ਖਰਾਬ ਹੋਈ ਫਸਲ ਦੇ ਹਿਸਾਬ ਨਾਲ ਹੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਕੋਈ ਮੁਆਵਜ਼ਾ ਰਾਸ਼ੀ ਤੈਅ ਨਹੀਂ ਕੀਤੀ ਹੈ। ਧਾਲੀਵਾਲ ਨੇ ਦੱਸਿਆ ਕਿ ਗਿਰਦਾਵਰੀ ਦਾ ਸਰਵੇ ਕੀਤਾ ਜਾ ਰਿਹਾ ਹੈ ਅਤੇ ਇਹ ਕੰਮ 31 ਅਕਤੂਬਰ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਸਾਰੇ ਜ਼ਿਲ੍ਹਿਆਂ ਦੇ ਡੀ.ਸੀਜ਼ ਨੂੰ ਬਕਾਇਦਾ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਸੈਸ਼ਨ ਦੀ ਸਮਾਪਤੀ ਦੇ ਆਖਰੀ ਪਲਾਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ), ਬਿੱਲ 2022 ‘ਤੇ ਵਿਚਾਰ ਕਰਨ ਅਤੇ ਪਾਸ ਕਰਨ ਲਈ ਵਿਧਾਨ ਸਭਾ ਦੇ ਸਪੀਕਰ ਦੇ ਸਾਹਮਣੇ ਦਸਤਾਵੇਜ਼ ਮੇਜ਼ ‘ਤੇ ਰੱਖੇ। ਸਾਰੇ ਵਿਧਾਇਕਾਂ ਦੇ ਹਾਂ-ਨਾਂਹ ਕਹਿਣ ਤੋਂ ਬਾਅਦ ਸਪੀਕਰ ਨੇ ਹਾਂ ਦੀ ਆਵਾਜ਼ ‘ਚ ਬਹੁਮਤ ਹੋਣ ‘ਤੇ ਬਿੱਲ ਪਾਸ ਕਰ ਦਿੱਤਾ।
ਇਹ ਵੀ ਪੜ੍ਹੋ : PAK ਦੀ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ, ਸਰਹੱਦ ਤੋਂ ਪਾਈਪਾਂ ‘ਚ ਲੁਕੋਈ ਅੱਧਾ ਕਿਲੋ ਹੈਰੋਇਨ ਫੜੀ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲਿਆਂਦਾ ਬਿੱਲ ਵੀ ਸਦਨ ਵਿੱਚ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ (ਜੀਐਸਟੀ), (ਸੋਧ) ਬਿੱਲ, 2022 ਨੂੰ ਵਿਚਾਰਨ ਅਤੇ ਪਾਸ ਕਰਨ ਲਈ ਸਪੀਕਰ ਅੱਗੇ ਦਸਤਾਵੇਜ਼ ਰੱਖੇ। ਇਸ ਬਿੱਲ ਨੂੰ ਵਿਧਾਨ ਸਭਾ ਦੇ ਸਪੀਕਰ ਨੇ ਵੀ ਸਦਨ ਦੇ ਕਾਨੂੰਨ ਅਨੁਸਾਰ ਪਾਸ ਕਰ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: