ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਹੋਰ ਵੱਡੀ ਉਲਟ ਫੇਰ ਵੇਖਣ ਨੂੰ ਮਿਲਿਆ। ਆਟੋ ਰਿਕਸ਼ਾ ਚਾਲਕ ਵਿਕਰਮ ਦੰਤਾਨੀ ਜਿਸ ਨੇ ਹਾਲ ਹੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਤ ਦੇ ਖਾਣੇ ਲਈ ਆਪਣੇ ਘਰ ਬੁਲਾਇਆ ਸੀ, ਹੁਣ ਆਪਣੇ ਆਪ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਸ਼ਿਕ ਦੱਸ ਰਿਹਾ ਹੈ।
ਸ਼ੁੱਕਰਵਾਰ ਨੂੰ ਪੀਐਮ ਮੋਦੀ ਦੀ ਇੱਕ ਰੈਲੀ ਵਿੱਚ ਦੰਤਾਨੀ ਨੂੰ ਭਗਵਾ ਟੋਪੀ ਅਤੇ ਦੁਪੱਟਾ ਪਾਈ ਵੇਖਿਆ ਗਿਆ ਸੀ। ਇਸ ਸਬੰਧੀ ਜਦੋਂ ਮੀਡੀਆ ਨੇ ਦੰਤਾਨੀ ਨੂੰ ਸਵਾਲ ਕੀਤਾ ਤਾਂ ਉਸ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਵੋਟ ਪਾਉਣੀ ਸ਼ੁਰੂ ਕੀਤੀ ਹੈ, ਉਦੋਂ ਤੋਂ ਉਹ ਭਾਜਪਾ ਨੂੰ ਹੀ ਵੋਟ ਪਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਭਾਜਪਾ ਨੂੰ ਹੀ ਵੋਟ ਪਾਏਗਾ।
ਇਸ ਦੇ ਨਾਲ ਹੀ ਉਸ ਨੇ ‘ਆਪ’ ਨਾਲ ਕਿਸੇ ਵੀ ਤਰ੍ਹਾਂ ਦੇ ਸਬੰਧ ਤੋਂ ਇਨਕਾਰ ਕੀਤਾ ਅਤੇ ਆਪਣੇ ਇਸ ਬਿਆਨ ਤੋਂ ਪੱਲਾ ਝਾੜ ਲਿਆ ਕਿ ਉਹ ਕੇਜਰੀਵਾਲ ਨੂੰ ਪਸੰਦ ਕਰਦਾ ਹੈ। ਦੰਤਾਨੀ ਨੇ ਇਹ ਵੀ ਕਿਹਾ ਕਿ ਉਸ ਨੂੰ ਆਟੋ ਰਿਕਸ਼ਾ ਯੂਨੀਅਨ ਵੱਲੋਂ ਕੇਜਰੀਵਾਲ ਨੂੰ ਰਾਤ ਦੇ ਖਾਣੇ ਲਈ ਆਪਣੇ ਘਰ ਬੁਲਾਉਣ ਲਈ ਕਿਹਾ ਗਿਆ ਸੀ, ਪਰ ਜਦੋਂ ਕੇਜਰੀਵਾਲ ਨੇ ਉਸ ਦਾ ਸੱਦਾ ਮੰਨ ਲਿਆ ਤਾਂ ਉਨ੍ਹਾਂ ਨੂੰ ਲੈਣ ਲਈ ਜਾਣਾ ਪਿਆ। ਦੰਤਾਨੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਨਾਲ ਨਹੀਂ ਜੁੜਿਆ ਹੈ।
ਇਹ ਵੀ ਪੜ੍ਹੋ : ਸੰਗਰੂਰ : ਫ਼ਿਲਮੀ ਸਟਾਈਲ ‘ਚ ਸੋਨਾ ਲੁੱਟ ਰਫੂਚੱਕਰ ਹੋਏ ਚੋਰ, ਔਰਤ ਨੇ ਹੱਥੀਂ ਫੜਾ ‘ਤੀਆਂ ਚੂੜੀਆਂ
ਦੱਸ ਦੇਈਏ ਕਿ 12 ਸਤੰਬਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦੇ ਸੁਰੱਖਿਆ ਪ੍ਰੋਟੋਕੋਲ ਦੀ ਉਲੰਘਣਾ ਕਰਦੇ ਹੋਏ ਸੱਦਾ ਸਵੀਕਾਰ ਕਰਨ ਤੋਂ ਬਾਅਦ ਰਾਤ ਦਾ ਖਾਣਾ ਖਾਣ ਲਈ ਆਟੋ ਰਿਕਸ਼ਾ ਵਿੱਚ ਅਹਿਮਦਾਬਾਦ ਵਿੱਚ ਇੱਕ ਆਟੋ ਚਾਲਕ ਦੇ ਘਰ ਪਹੁੰਚੇ ਸਨ। ਉਸ ਵੇਲੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ‘ਤੇ ਚੁਟਕੀ ਲੈਂਦੇ ਹੋਏ ਉਨ੍ਹਾਂ ਨੂੰ ਕਲਾਕਾਰ ਕਿਹਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ‘ਆਪ’ ਦੇ ਪ੍ਰਚਾਰ ਦੇ ਹਿੱਸੇ ਵਜੋਂ ਗੁਜਰਾਤ ਦੇ ਦੌਰੇ ‘ਤੇ ਆਏ ਕੇਜਰੀਵਾਲ ਅਹਿਮਦਾਬਾਦ ‘ਚ ਆਟੋ-ਰਿਕਸ਼ਾ ਚਾਲਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਕੇਜਰੀਵਾਲ ਦੇ ਸੰਬੋਧਨ ਤੋਂ ਬਾਅਦ ਅਹਿਮਦਾਬਾਦ ਦੇ ਘਾਟਲੋਡੀਆ ਇਲਾਕੇ ਦੇ ਇੱਕ ਆਟੋ ਰਿਕਸ਼ਾ ਚਾਲਕ ਵਿਕਰਮ ਦੰਤਾਨੀ ਨੇ ਉਨ੍ਹਾਂ ਨੂੰ ਆਪਣੇ ਘਰ ਰਾਤ ਦਾ ਖਾਣਾ ਖਾਣ ਦੀ ਸੱਦਾ ਦਿੱਤਾ। ਦਿੱਲੀ ਦੇ ਮੁੱਖ ਮੰਤਰੀ ਨੇ ਤੁਰੰਤ ਇਸ ਦਾ ਜਵਾਬ ‘ਹਾਂ’ ਵਿੱਚ ਦਿੱਤਾ ਸੀ।