ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਕੇਸ ਦਾ ਨਿਪਟਾਰਾ ਕਰਨ ਦੇ ਇਵਜ਼ ਵਿੱਚ ਪੁਲਿਸ ਅਧਿਕਾਰੀਆਂ ਦੇ ਨਾਮ ‘ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਵਿਜੀਲੈਂਸ ਵੱਲੋਂ ਇੱਕ 32 ਬੋਰ ਦਾ ਰਿਵਾਲਵਰ, ਇੱਕ ਕਾਰ ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ।
ਰਿਸ਼ਵਤ ਦੇ ਮਾਮਲੇ ਵਿੱਚ ਮੁਲਜ਼ਮ ਖੁਦ ਸ਼ਿਕਾਇਤਕਰਤਾ ਹੈ। ਉਹ ਮਾਮਲੇ ਨੂੰ ਸੁਲਝਾਉਣ ਲਈ ਮੁਲਜ਼ਮ ਦੇ ਪਰਿਵਾਰ ਤੋਂ ਅਧਿਕਾਰੀਆਂ ਦੇ ਨਾਂ ਤੇ ਪੈਸੇ ਦੀ ਮੰਗ ਕਰ ਰਿਹਾ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਫਾਜ਼ਿਲਕਾ ਜ਼ਿਲ੍ਹੇ ਦੀ ਜਲਾਲਾਬਾਦ ਤਹਿਸੀਲ ਦੇ ਪਿੰਡ ਚੱਕ ਰੋਡੀਵਾਲਾ (ਤੰਬੂਵਾਲਾ) ਦੇ ਵਾਸੀ ਸੁਖਜਿੰਦਰ ਸਿੰਘ ਵਜੋਂ ਹੋਈ ਹੈ। ਸੰਦੀਪ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਰਿਸ਼ਵਤਖੋਰੀ ਦੇ ਇੱਕ ਕੇਸ ਵਿੱਚ ਸ਼ਿਕਾਇਤਕਰਤਾ ਸੀ, ਜਿਸ ਸਬੰਧੀ 4 ਅਗਸਤ ਨੂੰ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਦਰਜ ਕੀਤਾ ਗਈ ਸੀ। ਇਹ ਕੇਸ ਸਵਰਨ ਰਾਣੀ, ਜੂਨੀਅਰ ਇੰਜੀਨੀਅਰ, ਮਨਰੇਗਾ, ਫਾਜ਼ਿਲਕਾ ਦੇ ਖਿਲਾਫ ਦਰਜ ਕੀਤਾ ਗਿਆ ਸੀ। ਸਵਰਨ ਰਾਣੀ ਨੂੰ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਬੁਲਾਰੇ ਨੇ ਅੱਗੇ ਦੱਸਿਆ ਕਿ ਸਵਰਨ ਰਾਣੀ ਦੇ ਭਰਾ ਸੰਦੀਪ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਸੁਖਜਿੰਦਰ ਸਿੰਘ ਉਪਰੋਕਤ ਮਾਮਲੇ ਨੂੰ ਸੁਲਝਾਉਣ ਲਈ ਪੁਲਿਸ ਅਧਿਕਾਰੀਆਂ ਦੇ ਨਾਂ ‘ਤੇ ਉਨ੍ਹਾਂ ਤੋਂ 15 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ 11 ਲੱਖ ਰੁਪਏ ਦਾ ਸੌਦਾ ਤੈਅ ਹੋ ਗਿਆ ਹੈ। ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ), ਲੁਧਿਆਣਾ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸੁਖਜਿੰਦਰ ਸਿੰਘ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਸੁਖਜਿੰਦਰ ਨੂੰ ਦੇਰ ਰਾਤ ਲੁਧਿਆਣਾ ਵਿਜੀਲੈਂਸ ਦਫ਼ਤਰ ਲਿਆਂਦਾ ਗਿਆ।