ਪਾਕਿਸਤਾਨ ਵਿੱਚ ਬੀਤੇ ਦਿਨੀਂ ਆਏ ਭਿਆਨਕ ਹੜ੍ਹਾਂ ਨਾਲ ਬਹੁਤ ਨੁਕਸਾਨ ਹੋਇਆ ਹੈ। ਇਸ ਭਿਆਨਕ ਹੜ੍ਹ ਕਾਰਨ ਪਾਕਿਸਤਾਨ ਨੇ ਦੁਨੀਆ ਭਰ ਦੇ ਦੇਸ਼ਾਂ ਤੋਂ ਵਿੱਤੀ ਮਦਦ ਦੀ ਗੁਹਾਰ ਲਗਾਈ ਹੈ । ਇਸ ਦੌਰਾਨ ਪਾਕਿਸਤਾਨ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਦੇ ਮੱਦੇਨਜ਼ਰ ਵਿਸ਼ਵ ਬੈਂਕ 323 ਅਰਬ ਡਾਲਰ ਦੀ ਸਹਾਇਤਾ ਪ੍ਰਦਾਨ ਕਰੇਗਾ । ਜਾਣਕਾਰੀ ਮੁਤਾਬਕ ਵਿਸ਼ਵ ਬੈਂਕ ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਹੜ੍ਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਵਿਸ਼ਵ ਬੈਂਕ 323 ਅਰਬ ਡਾਲਰ ਦੀ ਮਦਦ ਦੇਵੇਗਾ।
ਸਿੰਧ ਸੂਬੇ ਦੇ ਮੁੱਖ ਮੰਤਰੀ ਸਈਅਦ ਮੁਰਾਦ ਅਲੀ ਸ਼ਾਹ ਨੇ ਕਿਹਾ ਕਿ ਸਾਨੂੰ ਆਪਣੇ ਹੜ੍ਹ ਵਾਲੇ ਖੇਤੀ-ਉਦਯੋਗ ਨੂੰ ਮੁੜ ਸੁਰਜੀਤ ਕਰਨਾ ਹੋਵੇਗਾ । ਉਨ੍ਹਾਂ ਕਿਹਾ ਕਿ ਭਿਆਨਕ ਹੜ੍ਹਾਂ ਤੋਂ ਬਾਅਦ ਕਿਸਾਨ ਖੇਤੀ ਲਈ ਬੀਜ ਅਤੇ ਹੋਰ ਜ਼ਰੂਰੀ ਵਸਤਾਂ ਖਰੀਦਣ ਦੀ ਸਥਿਤੀ ਵਿੱਚ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਬੈਂਕ ਆਗਾਮੀ ਹਾੜ੍ਹੀ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਤਬਾਹੀ ਤੋਂ ਬਾਅਦ ਕਿਸਾਨਾਂ ਦੀ ਜ਼ਮੀਨ ਮੁੜ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਸੂਬਾਈ ਸਰਕਾਰ ਨੂੰ 323 ਅਰਬ ਡਾਲਰ ਦੇਣ ਲਈ ਸਹਿਮਤ ਹੋ ਗਿਆ ਹੈ।
ਦੱਸ ਦੇਈਏ ਕਿ ਦੱਖਣੀ ਪਾਕਿਸਤਾਨ ਵਿੱਚ ਮੂਸਲਾਧਾਰ ਬਾਰਿਸ਼ ਤੋਂ ਬਾਅਦ ਹੜ੍ਹਾਂ ਨੇ ਕਪਾਹ ਦੀ ਫਸਲ ਨੂੰ ਨੁਕਸਾਨ ਪਹੁੰਚਾਇਆ ਹੈ, ਜਿਸ ਨੇ ਸਿੰਧ ਵਿੱਚ ਕਿਸਾਨਾਂ ਦੇ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਭਿਆਨਕ ਹੜ੍ਹਾਂ ਨੇ ਦੇਸ਼ ਦੇ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਵਾਹੀਯੋਗ ਜ਼ਮੀਨ ਅਤੇ ਬਾਗਾਂ ਨੂੰ ਤਬਾਹ ਕਰ ਦਿੱਤਾ ਹੈ । ਇਨ੍ਹਾਂ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਬਾਅਦ ਕਿਸਾਨਾਂ ਨੇ ਸੜਕਾਂ ‘ਤੇ ਉਤਰ ਕੇ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਵੀ ਕੀਤਾ।
ਇਸ ਦੇ ਨਾਲ ਹੀ ਵਿਸ਼ਵ ਸਿਹਤ ਸੰਗਠਨ ਨੇ ਪਾਕਿਸਤਾਨ ਵਿੱਚ ਤਬਾਹੀ ਤੋਂ ਬਾਅਦ ਵੱਧ ਰਹੀਆਂ ਬਿਮਾਰੀਆਂ ਅਤੇ ਮੌਤਾਂ ਦੀ ਲਹਿਰ ਦੀ ਸੰਭਾਵਨਾ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। WHO ਮੁਖੀ ਨੇ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇਸ ‘ਤੇ ਜਲਦੀ ਕੰਮ ਸ਼ੁਰੂ ਕਰਨ ਦਾ ਸੁਝਾਅ ਵੀ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: