ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਪਾਕਿਸਤਾਨ ਨੇ ਭੇਜਿਆ ਹੈ। ਪਾਕਿਸਤਾਨ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ। ਪਾਕਿਸਤਾਨ ਪੰਜਾਬ ਦੇ ਨੌਜਵਾਨਾਂ ਨੂੰ ਹਥਿਆਰ ਚੁਕਾਉਣਾ ਚਾਹੁੰਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਪੰਜਾਬ ਵਿਚ ਅੱਤਵਾਦ ਫੈਲਾ ਰਿਹਾ ਹੈ। ਆਏ ਦਿਨ ਪਾਕਿਸਤਾਨ ਵਿਚ ਡ੍ਰੋਨ ਭੇਜੇ ਜਾ ਰਹੇ ਹਨ। ਡ੍ਰੋਨਾਂ ਰਾਹੀਂ ਨਸ਼ੇ ਤੇ ਹਥਿਆਰ ਭੇਜੇ ਜਾ ਰਹੇ ਹਨ। ਅੰਮ੍ਰਿਤਸਰ ਸਿੰਘ ਦੁਆਰਾ ਪਕਿਸਤਾਨ ਪੰਜਾਬ ਦੇ ਨੌਜਵਾਨਾਂ ਨੂੰ ਭੜਕਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੁਬਈ ਤੋਂ ਆਇਆ ਹੈ, ਇਸਦਾ ਪਰਿਵਾਰ ਦੁਬਈ ਰਹਿੰਦਾ ਹੈ। ਪੰਜਾਬ ਸਰਕਾਰ ਨੂੰ ਇਸ ਦੀ ਜਾਂਚ ਕਰਨੀ ਚਾਹੀਦੀ ਹੈ ਕਿ ਇਹਦੀ ਮਨਸ਼ਾ ਕੀ ਹੈ।
ਇਹ ਵੀ ਪੜ੍ਹੋ : ‘ਦੇਸ਼ ਵਿਰੋਧੀ ਗਤੀਵਿਧੀਆਂ ਰੋਕਣ ਲਈ ਡਰੋਨ ਦੀ ਸੂਚਨਾ ਦੇਣ ਵਾਲੇ ਨੂੰ ਦਿੱਤਾ ਜਾਵੇਗਾ 1 ਲੱਖ ਰੁ. ਦਾ ਇਨਾਮ’ : BSF
ਦੱਸ ਦੇਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਵਾਰਿਸ ਪੰਜਾਬ ਦੇ ਮੁਖੀ ਬਣਿਆ ਕਰੀਬ ਇਕ ਸਾਲ ਦਾ ਸਮਾਂ ਹੋ ਗਿਆ ਹੈ। ਇੰਨੀ ਦਿਨੀਂ ਉਹ ਕਾਫ਼ੀ ਚਰਚਾ ‘ਚ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਥ ਅਤੇ ਸ਼ਹੀਦਾਂ ਨਾਲ ਮੇਰਾ ਸ਼ੁਰੂ ਤੋਂ ਪ੍ਰੇਮ ਰਿਹਾ ਹੈ। ਪੰਥਕ ਰਾਹ ਤੋਂ ਭਟਕੇ ਵੀ ਰਹੇ ਹਾਂ ਪਰ ਪਰਮਾਤਮਾ ਨੇ ਕਿਰਪਾ ਕਰ ਕੇ ਮੁੜ ਤੋਂ ਪੰਥ ਦੇ ਰਾਹ ‘ਤੇ ਤੋਰਿਆ ਹੈ।
ਵੀਡੀਓ ਲਈ ਕਲਿੱਕ ਕਰੋ -: