ਜੇਕਰ ਤੁਸੀਂ ਦਿੱਲੀ ਦੇ ਨਾਗਰਿਕ ਹੋ ਅਤੇ ਤੁਹਾਡੇ ਕੋਲ ਵੈਧ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ (PUC) ਨਹੀਂ ਹੈ, ਤਾਂ ਤੁਹਾਨੂੰ 25 ਅਕਤੂਬਰ ਤੋਂ ਪੈਟਰੋਲ ਅਤੇ ਡੀਜ਼ਲ ਨਹੀਂ ਮਿਲੇਗਾ। ਇਹ ਕਹਿਣਾ ਹੈ ਦਿੱਲੀ ਸਰਕਾਰ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਦਾ। ਦਿੱਲੀ ਸਰਕਾਰ ਨੇ ਇਹ ਫੈਸਲਾ ਆਉਣ ਵਾਲੇ ਸਰਦੀਆਂ ਦੇ ਮੌਸਮ ਦੌਰਾਨ ਰਾਜਧਾਨੀ ਵਿੱਚ ਵੱਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਲਿਆ ਹੈ। ਇਸ ਦੇ ਲਈ ਦਿੱਲੀ ਵਿੱਚ 15 ਪੁਆਇੰਟਾਂ ਦੀ ਗਰੇਡਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਅਤੇ ਵਿੰਟਰ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ, ਜਿਸ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
ਇਸ ਦੇ ਲਈ ਦਿੱਲੀ ਸਕੱਤਰੇਤ ਵਿੱਚ ਇੱਕ ਗ੍ਰੀਨ ਵਾਰ ਰੂਮ ਬਣਾਇਆ ਗਿਆ ਹੈ, ਜੋ 24 ਘੰਟੇ ਕੰਮ ਕਰੇਗਾ। ਇਹ ਵਾਰ ਰੂਮ 3 ਅਕਤੂਬਰ ਤੋਂ ਸ਼ੁਰੂ ਕੀਤੇ ਜਾਣਗੇ। ਗੋਪਾਲ ਰਾਏ ਨੇ ਵਾਤਾਵਰਣ ਮੰਤਰਾਲੇ ਦੇ ਸਾਰੇ ਵਿਭਾਗਾਂ ਨੂੰ ਅਲਰਟ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐਨਸੀਆਰ ਦੇ ਖੇਤਰਾਂ ਵਿੱਚ ਜੀਆਰਏਪੀ ਲਾਗੂ ਕਰਨ ਵਿੱਚ ਗੰਭੀਰਤਾ ਨਹੀਂ ਦਿਖਾਈ ਦਿੰਦੀ। ਅਸੀਂ ਗ੍ਰੀਨ ਦਿੱਲੀ ਐਪ ਰਾਹੀਂ ਜਨਤਕ ਭਾਗੀਦਾਰੀ ਵਧਾਵਾਂਗੇ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਗੋਪਾਲ ਰਾਏ ਮੁਤਾਬਕ ਧੂੜ ਕਾਰਨ ਹੋਣ ਵਾਲੇ ਪ੍ਰਦੂਸ਼ਣ ਖਿਲਾਫ 6 ਅਕਤੂਬਰ ਤੋਂ ਦਿੱਲੀ ‘ਚ ਐਂਟੀ ਡਸਟ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਦੇ ਲਈ ਵੈੱਬ ਪੋਰਟਲ ‘ਤੇ 500 ਵਰਗ ਮੀਟਰ ਤੋਂ ਵੱਧ ਉਸਾਰੀ ਵਾਲੀਆਂ ਥਾਵਾਂ ਨੂੰ ਰਜਿਸਟਰ ਕਰਨਾ ਲਾਜ਼ਮੀ ਹੈ। ਇਸ ਤੋਂ ਇਲਾਵਾ ਪੰਜ ਹਜ਼ਾਰ ਵਰਗ ਮੀਟਰ ਤੋਂ ਵੱਧ ਖੇਤਰ ਵਾਲੀਆਂ ਥਾਵਾਂ ‘ਤੇ ਸਮੋਗ ਗੰਨ ਲਗਾਉਣੇ ਜ਼ਰੂਰੀ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਦੂਸ਼ਣ ਦੀ ਰੋਕਥਾਮ ਲਈ ਜੋ ਵੀ ਪ੍ਰਾਈਵੇਟ ਏਜੰਸੀਆਂ ਕੰਮ ਕਰਦੀਆਂ ਹਨ, ਉਨ੍ਹਾਂ ਨੂੰ ਇਸ ਦੀ ਤਿਆਰੀ ਕਰਨੀ ਚਾਹੀਦੀ ਹੈ।