ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਐਤਵਾਰ ਨੂੰ ਸੁਰੱਖਿਆ ਬਲਾਂ ਦੀ ਟੀਮ ‘ਤੇ ਅੱਤਵਾਦੀਆਂ ਦੇ ਹਮਲੇ ‘ਚ ਇਕ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਿਆ, ਜਦਕਿ ਸੀਆਰਪੀਐੱਫ ਦਾ ਇਕ ਜਵਾਨ ਜ਼ਖਮੀ ਹੋ ਗਿਆ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਮਲੇ ਦੀ ਘਟਨਾ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਪਿੰਗਲਾਨਾ ਇਲਾਕੇ ਵਿੱਚ ਵਾਪਰੀ।
ਕਸ਼ਮੀਰ ਜ਼ੋਨ ਦੀ ਪੁਲਿਸ ਨੇ ਟਵੀਟ ਕੀਤਾ, ‘ਪੁਲਵਾਮਾ ਦੇ ਪਿੰਗਲਾਨਾ ‘ਚ ਅੱਤਵਾਦੀਆਂ ਨੇ ਸੀਆਰਪੀਐਫ ਅਤੇ ਪੁਲਿਸ ਦੀ ਸਾਂਝੀ ਟੀਮ ‘ਤੇ ਗੋਲੀਬਾਰੀ ਕੀਤੀ। ਇਸ ਅੱਤਵਾਦੀ ਹਮਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਿਆ ਅਤੇ ਇੱਕ ਸੀਆਰਪੀਐਫ ਜਵਾਨ ਜ਼ਖ਼ਮੀ ਹੋ ਗਿਆ। ਪੁਲਿਸ ਨੇ ਦੱਸਿਆ ਕਿ ਵਾਧੂ ਸੁਰੱਖਿਆ ਕਰਮਚਾਰੀ ਮੌਕੇ ‘ਤੇ ਭੇਜ ਦਿੱਤੇ ਗਏ ਹਨ ਅਤੇ ਇਲਾਕੇ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ।
ਹਮਲੇ ਮਗਰੋਂ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਟਵੀਟ ਕੀਤਾ ਅਤੇ ਕਿਹਾ, ‘ਇਸ ਹਮਲੇ ਦੀ ਨਿੰਦਾ ਕਰਦੇ ਹੋਏ, ਮੈਂ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨਾਂ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਅੱਜ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ। ਮੈਂ ਜ਼ਖਮੀ ਸੀਆਰਪੀਐਫ ਜਵਾਨਾਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕਰਦਾ ਹਾਂ।”
ਇਸ ਤੋਂ ਪਹਿਲਾਂ 24 ਸਤੰਬਰ ਨੂੰ ਪੁਲਵਾਮਾ ਜ਼ਿਲ੍ਹੇ ਦੇ ਖਾਰਪੋਰਾ ਰਤਨੀਪੋਰਾ ਵਿਖੇ ਦੋ ਗੈਰ-ਸਥਾਨਕ ਮਜ਼ਦੂਰਾਂ ਨੂੰ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ ਸੀ, ਜਿਸ ਵਿੱਚ ਉਹ ਜ਼ਖ਼ਮੀ ਹੋ ਗਏ ਸਨ। ਦੋਵੇਂ ਮਜ਼ਦੂਰ, ਜਿਨ੍ਹਾਂ ਦੀ ਪਛਾਣ ਸ਼ਮਸ਼ਾਦ ਅਤੇ ਫੈਜ਼ਾਨ ਕਸਰੀ ਵਜੋਂ ਹੋਈ ਹੈ, ਬਿਹਾਰ ਦੇ ਰਹਿਣ ਵਾਲੇ ਹਨ। ਅਜਿਹਾ ਹੀ ਇੱਕ ਹੋਰ ਹਮਲਾ ਦੱਖਣੀ ਕਸ਼ਮੀਰ ਜ਼ਿਲ੍ਹੇ ਵਿੱਚ 2 ਸਤੰਬਰ ਨੂੰ ਹੋਇਆ ਸੀ, ਜਦੋਂ ਇੱਕ ਹੋਰ ਗੈਰ-ਸਥਾਨਕ ਜ਼ਖ਼ਮੀ ਹੋ ਗਿਆ ਸੀ।
ਇਹ ਵੀ ਪੜ੍ਹੋ : 10 ਸਾਲਾਂ ਮਾਸੂਮ ਨਾਲ ਜਬਰ-ਜ਼ਨਾਹ ਦੇ ਦੋਸ਼ੀ ਨੂੰ 142 ਸਾਲ ਦੀ ਕੈਦ, ਸਾਰੀ ਉਮਰ ਸੜੇਗਾ ਜੇਲ੍ਹ ‘ਚ
ਇਸ ਸਾਲ ਹੁਣ ਤੱਕ ਟਾਰਗੇਟ ਕਿਲਿੰਗ ‘ਚ ਕੁੱਲ 14 ਨਾਗਰਿਕ ਮਾਰੇ ਜਾ ਚੁੱਕੇ ਹਨ ਅਤੇ ਸੁਰੱਖਿਆ ਬਲਾਂ ਦੇ 6 ਜਵਾਨ ਸ਼ਹੀਦ ਹੋ ਚੁੱਕੇ ਹਨ। ਇਸ ਸਾਲ ਜਨਵਰੀ ‘ਚ ਅਨੰਤਨਾਗ ‘ਚ ਇਕ ਪੁਲਸ ਕਰਮਚਾਰੀ ਨੂੰ ਨਿਸ਼ਾਨਾ ਬਣਾਇਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: