ਉੱਤਰ ਪ੍ਰਦੇਸ਼ ਦੇ ਭਦੋਹੀ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਭਦੋਹੀ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਦੁਰਗਾ ਪੰਡਾਲ ਵਿੱਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਦੋ ਬੱਚੇ ਅਤੇ ਇੱਕ ਔਰਤ ਸ਼ਾਮਲ ਹੈ।
ਇਸ ਦੇ ਨਾਲ ਹੀ 52 ਲੋਕ ਝੁਲਸ ਗਏ। 33 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਵਾਰਾਣਸੀ ਦੇ BHU ਰੈਫਰ ਕਰ ਦਿੱਤਾ ਗਿਆ ਹੈ। ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ। ਇਹ ਹਾਦਸਾ ਔਰਈ ਇਲਾਕੇ ਦੇ ਨਰਥੁਆ ਵਿਖੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਪੰਡਾਲ ‘ਚ ਕਰੀਬ 150 ਲੋਕ ਮੌਜੂਦ ਸਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਪੁਲਿਸ ਮੁਤਾਬਕ ਅੱਗ ਉਸ ਸਮੇਂ ਲੱਗੀ ਜਦੋਂ ਆਰਤੀ ਕੀਤੀ ਜਾ ਰਹੀ ਸੀ। ਇਸ ਕਾਰਨ ਹੰਗਾਮਾ ਹੋ ਗਿਆ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਜ਼ਿਆਦਾ ਭੀੜ ਹੋਣ ਕਾਰਨ ਲੋਕ ਬਾਹਰ ਨਿਕਲਣ ਤੋਂ ਪਹਿਲਾਂ ਹੀ ਅੱਗ ਦੀ ਲਪੇਟ ਵਿੱਚ ਆ ਗਏ। ਗੁਆਂਢੀਆਂ ਨੇ ਕਿਸੇ ਤਰ੍ਹਾਂ ਲੋਕਾਂ ਨੂੰ ਬਾਹਰ ਕੱਢਿਆ। ਚਸ਼ਮਦੀਦ ਔਰਤ ਬੁੱਧੀ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਇਸ ਤੋਂ ਬਾਅਦ ਇਹ ਪੂਰੇ ਪੰਡਾਲ ਵਿੱਚ ਫੈਲ ਗਈ।