ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਤੋਂ ‘ਆਪ’ ਵਿਧਾਇਕਾ ਬਲਜਿੰਦਰ ਕੌਰ ਦੇ ਪਿੰਡ ਜਗਾ ਰਾਮ ਤੀਰਥ ਸਥਿਤ ਸਰਕਾਰੀ ਸਕੂਲ ਵਿੱਚ ਸੋਮਵਾਰ ਨੂੰ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ (20) ਪੁੱਤਰ ਮੇਜਰ ਸਿੰਘ ਵਜੋਂ ਹੋਈ ਹੈ। ਦੂਜੇ ਪਾਸੇ ਨੌਜਵਾਨ ਦੀ ਲਾਸ਼ ਨੂੰ ਦੇਖ ਕੇ ਪਤਾ ਲੱਗ ਰਿਹਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੋ ਸਕਦੀ ਹੈ, ਪਰ ਥਾਣਾ ਤਲਵੰਡੀ ਸਾਬੋ ਦੇ ਐਸ.ਐਚ.ਓ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਲੱਗੇਗਾ।
ਤਲਵੰਡੀ ਸਾਬੋ ਦੇ ਸਮਾਜ ਸੇਵੀ ਰਾਜੂ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਪਿੰਡ ਜਗਾ ਰਾਮ ਤੀਰਥ ਸਥਿਤ ਸਰਕਾਰੀ ਸਕੂਲ ਵਿੱਚੋਂ ਇੱਕ ਨੌਜਵਾਨ ਦੇ ਬੇਹੋਸ਼ੀ ਦੀ ਹਾਲਤ ਵਿੱਚ ਪਏ ਹੋਣ ਦੀ ਸੂਚਨਾ ਮਿਲਣ ’ਤੇ ਉਹ ਵੀ ਮੌਕੇ ’ਤੇ ਪੁੱਜੇ। ਉਥੇ ਜਾ ਕੇ ਦੇਖਿਆ ਕਿ ਨੌਜਵਾਨ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੀ ਇਕ ਬਾਂਹ ‘ਤੇ ਟੀਕਾ ਲੱਗਾ ਹੋਇਆ ਸੀ।
ਇਹ ਵੀ ਪੜ੍ਹੋ : CM ਮਾਨ ਦਾ ਕਿਸਾਨਾਂ ਨੂੰ ਤੋਹਫ਼ਾ, ਗੰਨੇ ਦੀਆਂ ਕੀਮਤਾਂ 20 ਰੁ. ਵਧੀਆਂ, 380 ਰੁ. ਪ੍ਰਤੀ ਕੁਇੰਟਲ ਹੋਇਆ ਰੇਟ
ਉਨ੍ਹਾਂ ਸ਼ੱਕ ਜਤਾਇਆ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੋ ਸਕਦੀ ਹੈ। ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਤਲਵੰਡੀ ਸਾਬੋ ਦੇ ਐਸਐਚਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮੌਤ ਦਾ ਅਸਲ ਕਾਰਨ ਕੀ ਹੈ। ਦੱਸਿਆ ਜਾਂਦਾ ਹੈ ਕਿ ਨੌਜਵਾਨ ਕੁਝ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਤੋਂ ਆਇਆ ਸੀ। ਉਹ ਦੇਰ ਰਾਤ ਘਰੋਂ ਨਿਕਲਿਆ ਸੀ, ਜਿਸ ਤੋਂ ਬਾਅਦ ਸਵੇਰੇ ਉਸ ਦੀ ਲਾਸ਼ ਸਕੂਲ ਵਿੱਚ ਮਿਲੀ।
ਵੀਡੀਓ ਲਈ ਕਲਿੱਕ ਕਰੋ -: