ਭ੍ਰਿਸ਼ਟਾਚਾਰ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਮੁਹਿੰਮ ਤਹਿਤ ਬਠਿੰਡਾ ਵਿਚ ਤਾਇਨਾਤ ਇੰਸਪੈਕਟਰ ਲੀਗਲ ਮੈਟ੍ਰੋਲਾਜੀ ਕਵਿੰਦਰ ਸਿੰਘ ਨੂੰ 9000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਸੀ। ਵਿਜੀਲੈਂਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਅਕਾਲ ਪਰਿਵਾਰ ਪੈਟਰੋਲ ਪੰਪ ਬਠਿੰਡਾ ਦੇ ਮਾਲਕ ਬਟਿੰਡਾ ਵਾਸੀ ਕੰਵਰ ਯਾਦਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਦੋਸ਼ੀ ਕਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਇੰਸਪੈਕਟਰ ਭਾਰ ਦੇ ਮਾਪ ਦੇ ਸਾਲਾਨਾ ਪ੍ਰੀਖਣ ਲਈ ਪੈਟਰੋਲ ਪੰਪਾਂ ਤੇ ਮਸ਼ੀਨਾਂ ‘ਤੇ ਸਟੰਪਿੰਗ ਕਰਨ ਬਦਲੇ 9000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਮੁਲਜ਼ਮ ਨੇ ਪੰਪ ਕਰਮਚਾਰੀ ਤੋਂ ਆਪਣੇ ਵਾਹਨ ਵਿਚ 15 ਲੀਟਰ ਪੈਟਰੋਲ ਭਰਨ ਲਈ ਵੀ ਕਿਹਾ ਪਰ ਇਸ ਲਈ ਕੋਈ ਰਕਮ ਨਹੀਂ ਦਿੱਤੀ। ਵਿਜੀਲੈਂਸ ਦੀ ਟੀਮ ਨੇ ਸ਼ਿਕਾਇਤਕਰਤਾ ਵੱਲੋਂ ਦਿੱਤੀ ਜਾਣਕਾਰੀ ਦੀ ਜਾਂਚ ਦੇ ਬਾਅਦ ਦੋ ਸਰਕਾਰੀ ਵਾਹਨਾਂ ਦੀ ਮੌਜੂਦਗੀ ਵਿਚ ਉਕਤ ਦੋਸ਼ੀ ਇੰਸਪੈਕਟਰ ਨੂੰ 9000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਥਾਣਾ ਸਦਰ ਬਠਿੰਡਾ ਵਿਚ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।