ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2 ਦਿਨਾਂ ਦੌਰੇ ‘ਤੇ ਜੰਮੂ-ਕਸ਼ਮੀਰ ‘ਚ ਹਨ, ਇਸੇ ਵਿਚਾਲੇ ਡੀਜੀ ਜੇਲ (ਡਾਇਰੈਕਟਰ ਜਨਰਲ ਆਫ ਜੇਲ) ਹੇਮੰਤ ਲੋਹੀਆ ਦਾ ਸੋਮਵਾਰ ਦੇਰ ਰਾਤ ਅੱਤਵਾਦੀਆਂ ਨੇ ਉਨ੍ਹਾਂ ਦੇ ਘਰ ‘ਚ ਹੀ ਕਤਲ ਕਰ ਦਿੱਤਾ।ਦਿੱਤੀ। ਕਤਲ ਤੋਂ ਬਾਅਦ ਉਨ੍ਹਾਂ ਦੀ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ ਗਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਦੇ ਆਪਣੇ ਨੌਕਰ ਯਾਸਿਰ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।
ਮੰਗਲਵਾਰ ਸਵੇਰੇ ਕਤਲ ਦੇ ਕਰੀਬ 10 ਘੰਟੇ ਬਾਅਦ ਅੱਤਵਾਦੀ ਸੰਗਠਨ ਪੀਪਲਜ਼ ਐਂਟੀ ਫਾਸੀਵਾਦੀ ਫਰੰਟ (ਪੀ.ਏ.ਐੱਫ.ਐੱਫ.) ਨੇ ਲੋਹੀਆ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੀਏਐਫਐਫ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਦਿੱਤੀ। ਇਹ ਲਸ਼ਕਰ ਨਾਲ ਜੁੜੀ ਜਥੇਬੰਦੀ ਹੈ। ਜਥੇਬੰਦੀ ਨੇ ਆਪਣੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਗ੍ਰਹਿ ਮੰਤਰੀ ਨੂੰ ਇਹ ਸਾਡਾ ਛੋਟਾ ਜਿਹਾ ਤੋਹਫਾ ਹੈ। ਅਸੀਂ ਕਿਸੇ ਵੀ ਵੇਲੇ, ਕਿਤੇ ਵੀ ਮਾਰ ਸਕਦੇ ਹਾਂ। ਇਹ ਅੱਤਵਾਦੀ ਉਨ੍ਹਾਂ ਦੇ ਘਰ ਵਿੱਚ ਨੌਕਰ ਬਣ ਕੇ ਰਹਿ ਰਿਹਾ ਸੀ।
ਇਸ ਘਟਨਾ ਤੋਂ ਬਾਅਦ ਉਸ ਦਾ ਨੌਕਰ ਫਰਾਰ ਹੈ। ਪੁਲਿਸ ਨੇ ਯਾਸਿਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਹ 1992 ਬੈਚ ਦੇ ਆਈਪੀਐਸ ਅਧਿਕਾਰੀ ਸਨ। ਇਸ ਸਾਲ ਅਗਸਤ ‘ਚ ਉਨ੍ਹਾਂ ਨੂੰ ਡੀ.ਜੀ.ਜੇਲ ਦੇ ਅਹੁਦੇ ‘ਤੇ ਤਾਇਨਾਤ ਕੀਤਾ ਗਿਆ ਸੀ।
ਜੰਮੂ ਜ਼ੋਨ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਦੱਸਿਆ ਕਿ ਲੋਹੀਆ ਦਾ ਗਲਾ ਵੱਢਿਆ ਗਿਆ ਸੀ। ਉਸ ਦੇ ਸਰੀਰ ‘ਤੇ ਸੜਨ ਦੇ ਨਿਸ਼ਾਨ ਵੀ ਮਿਲੇ ਹਨ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਲੋਹੀਆ ਨੇ ਘਟਨਾ ਤੋਂ ਪਹਿਲਾਂ ਆਪਣੇ ਪੈਰਾਂ ‘ਤੇ ਤੇਲ ਲਗਵਾਇਆ ਸੀ। ਉਸਦੇ ਪੈਰਾਂ ਵਿੱਚ ਸੋਜ ਸੀ। ਕਾਤਲ ਨੇ ਕੈਚੱਪ ਦੀ ਬੋਤਲ ਨਾਲ ਉਸ ਦਾ ਗਲਾ ਵੱਢ ਕੇ ਉਸ ਦੀ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕੀਤੀ। ਰੌਲਾ ਸੁਣ ਕੇ ਪਰਵਾਰ ਭੱਜ ਗਏ। ਪੁਲਿਸ ਨੇ ਦੱਸਿਆ ਹੈ ਕਿ ਪਹਿਲਾਂ ਉਸ ਨੂੰ ਸਿਰਹਾਣੇ ਨਾਲ ਦਬਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ।
ਏਡੀਜੀਪੀ ਮੁਕੇਸ਼ ਸਿੰਘ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸਭ ਤੋਂ ਪਹਿਲਾਂ ਕਮਰੇ ਵਿੱਚ ਅੱਗ ਲੱਗੀ ਦੇਖੀ। ਦਰਵਾਜ਼ਾ ਅੰਦਰੋਂ ਬੰਦ ਸੀ। ਉਹ ਦਰਵਾਜ਼ਾ ਤੋੜ ਕੇ ਅੰਦਰ ਵੜੇ। ਮੁਕੇਸ਼ ਸਿੰਘ ਨੇ ਦੱਸਿਆ ਕਿ ਮੁਢਲੀ ਜਾਂਚ ‘ਚ ਅਜਿਹਾ ਲੱਗਦਾ ਹੈ ਕਿ ਇਹ ਕਤਲ ਹੈ।
ਇਹ ਵੀ ਪੜ੍ਹੋ : ਕੇਜਰੀਵਾਲ ਸਰਕਾਰ ਦੀ ਨਵੀਂ ਪਹਿਲ, ਸਰਕਾਰੀ ਸਕੂਲਾਂ ‘ਚ ਮਨਾਇਆ ਜਾਏਗਾ ਬੱਚਿਆਂ ਦਾ ‘ਬਰਥਡੇ’
ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੋ ਦਿਨਾਂ ਦੌਰੇ ‘ਤੇ ਜੰਮੂ ਪਹੁੰਚ ਗਏ ਹਨ। ਉਪ ਰਾਜਪਾਲ ਮਨੋਜ ਸਿਨਹਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਯਾਤਰਾ ਦੇ ਪਹਿਲੇ ਦਿਨ ਯਾਨੀ 4 ਅਕਤੂਬਰ ਦੀ ਸਵੇਰ ਨੂੰ ਉਹ ਵੈਸ਼ਨੋ ਦੇਵੀ ਮੰਦਰ ‘ਚ ਪੂਜਾ ਕਰਨਗੇ। ਪੂਜਾ ਕਰਨ ਤੋਂ ਬਾਅਦ ਉਹ ਜੰਮੂ ‘ਚ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਬਾਅਦ ਉਹ ਰਾਜੌਰੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਉੱਥੇ ਕਈ ਵਿਕਾਸ ਪ੍ਰੋਜੈਕਟ ਲਾਂਚ ਕੀਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: