ਇੱਕ ਐਨਆਰਆਈ ਅਤੇ ਉਸਦੇ ਸਾਥੀਆਂ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਇੱਕ ਇਤਿਹਾਸਕ ਗੁਰਦੁਆਰੇ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਗੁਰਦੁਆਰਾ ਸਤਲਾਨੀ ਸਾਹਿਬ ਦੇ ਸਕੱਤਰ ਪ੍ਰਤਾਪ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਡੀ-ਡਵੀਜ਼ਨ ਦੀ ਪੁਲਿਸ ਨੇ ਐਨਆਰਆਈ ਅਤੇ 25 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪ੍ਰਤਾਪ ਸਿੰਘ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਜੁਲਾਈ ਮਹੀਨੇ ਵਿੱਚ ਵੀ ਗੁਰਦੁਆਰਾ ਸਾਹਿਬ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕੀਤੀ ਸੀ। ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਯੂ.ਕੇ ਆਪਣੇ 20-25 ਅਣਪਛਾਤੇ ਸਾਥੀਆਂ ਨਾਲ ਗੁਰਦੁਆਰਾ ਸਤਲਾਨੀ ਸਾਹਿਬ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਨੀਅਤ ਨਾਲ ਆਇਆ ਸੀ।
ਮੁਲਜ਼ਮ ਅੱਜ ਤੜਕੇ ਗੁਰਦੁਆਰਾ ਸਾਹਿਬ ਦੀ ਕੰਧ ਤੋੜ ਕੇ ਅੰਦਰ ਵੜਿਆ ਅਤੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਲੈ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਉਨ੍ਹਾਂ ਦੇ ਵੱਲੋਂ ਡੀ-ਡਵੀਜ਼ਨ ਥਾਣੇ ਨੂੰ ਫੋਨ ਕਰ ਦਿੱਤਾ ਗਿਆ। ਪੁਲਿਸ ਦੇ ਆਉਂਦੇ ਹੀ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਗੈਂਗਸਟਰ ਦੀਪਕ ਟੀਨੂੰ ਦੀ ਗਰਲਫ੍ਰੈਂਡ ਨੂੰ ਲੈ ਕੇ ਹੋਇਆ ਵੱਡਾ ਖੁਲਾਸਾ, ਪੁਲਿਸ ਵਾਲਿਆਂ ਦੇ ਵੀ ਉੱਡੇ ਹੋਸ਼
ਮੈਨੇਜਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਨੇ 3 ਮਹੀਨੇ ਪਹਿਲਾਂ ਵੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੀ ਦਰਖਾਸਤ ਥਾਣਾ ਡੀ-ਡਵੀਜ਼ਨ ਦੀ ਪੁਲੀਸ ਨੂੰ 9 ਜੁਲਾਈ ਨੂੰ ਦਿੱਤੀ ਗਈ ਸੀ ਪਰ ਉਦੋਂ ਕੋਈ ਕਾਰਵਾਈ ਨਹੀਂ ਹੋਈ। ਮੈਨੇਜਰ ਪ੍ਰਤਾਪ ਨੇ ਪੁਲਿਸ ਨੂੰ ਮੁਲਜ਼ਮਾਂ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕਰਨ ਦੀ ਅਪੀਲ ਵੀ ਕੀਤੀ ਹੈ। ਮੈਨੇਜਰ ਦਾ ਕਹਿਣਾ ਹੈ ਕਿ ਗੁਰਦੁਆਰਾ ਸਾਹਿਬ ਦੀ ਜ਼ਮੀਨ ’ਤੇ ਲੱਖਾਂ ਰੁਪਏ ਦੇ ਗਾਰਡਰ, ਸਰੀਏ ਅਤੇ ਲੋਹੇ ਦੇ ਐਂਗਲ ਰੱਖੇ ਹੋਏ ਸਨ।
ਵੀਡੀਓ ਲਈ ਕਲਿੱਕ ਕਰੋ -: