ਪੰਜਾਬ ਪੁਲਿਸ ਦੀ ਗੈਂਗਸਟਰਾਂ ਖਿਲਾਫ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਕਸਬਾ ਬਾਘਾਪੁਰਾਣਾ ਦੀ ਸੀਆਈਏ ਸਟਾਫ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਪੰਜਾਬ ਦੀ ਸੂਚਨਾ ਦੇ ਆਧਾਰ ‘ਤੇ ਕੋਟਕਪੂਰਾ-ਬਾਘਾਪੁਰਾਣਾ ਰੋਡ ‘ਤੇ ਇਕ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਤਿੰਨ ਹੈਂਡ ਗ੍ਰੇਨੇਡ, ਦੋ ਪਿਸਤੌਲਾਂ ਤੇ 60 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਫੜੇ ਗਏ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੀਰਾ ਵਾਸੀ ਜੁਝਾਰ ਸਿੰਘ ਵਾਸੀ ਬਠਿੰਡਾ ਵਜੋਂ ਹੋਈ ਹੈ।
ਫਰੀਦਕੋਟ ਰੇਂਜ ਦੇ ਆਈਜੀ ਪੀਕੇ ਯਾਦਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਹਥਿਆਰਾਂ ਤੇ ਵਿਸਫੋਟਕ ਦਾ ਇਹ ਜ਼ਖੀਰਾ ਵੀਜਾ ਸਿੰਘ ਉਰਫ ਗਗਨ ਉਫ ਗੱਗੂ ਤੇ ਰਣਜੋਧ ਸਿੰਘ ਕੈਨੇਡਾ ਬੈਠੇ ਗੈਂਗਸਟਰ ਅਰਸ਼ਦੀਪ ਸਿੰਘ ਡੱਲਾ ਦੇ ਇਸ਼ਾਰੇ ‘ਤੇ ਬਾਰਡਰ ਏਰੀਆ ਤੋਂ ਲਿਆਏ ਸਨ।
ਚਮਕੌਰ ਸਾਹਿਬ ਦੀ ਪੁਲਿਸ ਵੀਜਾ ਸਿੰਘ ਤੇ ਰਣਜੋਧ ਸਿੰਘ ਉਰਫ ਜੋਤੀ ਨੂੰ 2 ਦਿਨ ਪਹਿਲਾਂ ਗ੍ਰਿਫਤਾਰ ਕਰ ਚੁੱਕੀ ਹੈ। ਮੋਗਾ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਬਠਿੰਡਾ ਵਾਸੀ ਹਰਪ੍ਰੀਤ ਸਿੰਘ, ਕੈਨੇਡਾ ਬੈਠੇ ਗੈਂਗਸਟਰ ਅਰਸ਼ਦੀਪ ਸਿੰਘ ਡੱਲਾ, ਕੇਟੀਐੱਫ ਦੇ ਕੈਨੇਡਾ ਰਹਿੰਦੇ ਮੁਖੀ ਹਰਦੀਪ ਸਿੰਘ ਨਿੱਜਰ ਦਾ ਨਜ਼ਦੀਕੀ ਹੈ। ਆਈਜੀ ਯਾਦਵ ਨੇ ਉਮੀਦ ਪ੍ਰਗਟਾਈ ਕਿ ਪੁੱਛਗਿਛ ਦੌਰਾਨ ਹਰਪ੍ਰੀਤ ਤੋਂ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -: