ਪੰਜਾਬ ‘ਚ ਆਪਰੇਸ਼ਨ ਲੋਟਸ ਤਹਿਤ ਵਿਧਾਇਕਾਂ ਦੀ ਖਰੀਦੋ-ਫ਼ਰੋਖ਼ਤ ਮਾਮਲੇ ‘ਚ ਵਿਜੀਲੈਂਸ ਆਮ ਆਦਮੀ ਪਾਰਟੀ ਦੇ 7 ਹੋਰ ਵਿਧਾਇਕਾਂ ਦੇ ਬਿਆਨ ਦਰਜ ਕਰੇਗੀ। ਵਿਜੀਲੈਂਸ ਟੀਮ ਨੇ ਹੁਣ ਤੱਕ ਸਿਰਫ਼ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਰਮਨ ਅਰੋੜਾ ਦੇ ਹੀ ਬਿਆਨ ਦਰਜ ਕੀਤੇ ਹਨ। ‘ਆਪ’ ਵਿਧਾਇਕਾਂ ਨੇ ਡੀਜੀਪੀ ਗੌਰਵ ਯਾਦਵ ਨੂੰ ਕੀਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਪੈਸੇ ਦੀ ਪੇਸ਼ਕਸ਼ ਕੀਤੀ ਗਈ ਅਤੇ ਧਮਕੀਆਂ ਵੀ ਦਿੱਤੀਆਂ ਗਈਆਂ।
ਇਸ ਮਾਮਲੇ ‘ਚ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਲਾਅ ਅਫਸਰ ਦੀ ਰਾਏ ‘ਤੇ ਸਟੇਟ ਕ੍ਰਾਈਮ ਸੈੱਲ ‘ਚ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਸਰਕਾਰ ਨੇ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਵਿਜੀਲੈਂਸ ਬਿਊਰੋ ਨੇ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਸੀ ਪਰ ਅਜੇ ਤੱਕ ਕਿਸੇ ਵਿਅਕਤੀ ਦਾ ਨਾਮ ਨਹੀਂ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਪਿੰਡ ‘ਚ 187 ਸਾਲਾਂ ਤੋਂ ਹੁੰਦੀ ਏ ਰਾਵਨ ਦੀ ਪੂਜਾ, ਸ਼ਰਾਬ ਦੀ ਬੋਤਲ ਤੇ ਬਕਰੇ ਦਾ ਖੂਨ ਚੜ੍ਹਦਾ
ਸੋਮਵਾਰ ਨੂੰ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਵੱਲੋਂ ਬਿਆਨ ਦਰਜ ਕਰਵਾਏ ਗਏ। ਹੁਣ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਰੌੜੀ, ਬੱਸੀ ਪਠਾਣਾ ਤੋਂ ਵਿਧਾਇਕ ਰੁਪਿੰਦਰ ਹੈਪੀ, ਬੁਢਲਾਡਾ ਦੇ ਵਿਧਾਇਕ ਬੁੱਧਰਾਮ, ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਨਾਹਰ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਅਤੇ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਕੇ ਦੇ ਬਿਆਨ ਦਰਜ ਕੀਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: