ਪੰਜਾਬ ਸਰਕਾਰ ਖਿਲਾਫ ਬੇਰੋਜ਼ਗਾਰ ਅਧਿਆਪਕਾਂ ਦਾ ਰੋਸ ਪ੍ਰਦਰਸ਼ਨ ਜਾਰੀ ਹੈ। ਪੰਜਾਬ ਵਿਚ ਫਿਜ਼ੀਕਲ ਟ੍ਰੇਨਿੰਗ ਇੰਸਟ੍ਰਕਟਰ ਟ੍ਰੇਨਿੰਗ ਪ੍ਰਾਪਤ ਅਧਿਆਪਕਾਂ ਦੇ ਅੰਦੋਲਨ ਨੂੰ ਇਕ ਸਾਲ ਪੂਰਾ ਹੋ ਗਿਆ ਹੈ। ਇਸੇ ਤਹਿਤ ਮੋਹਾਲੀ ਵਿਚ ਦੋ ਪੀਟੀਆਈ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਹ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ‘ਤੇ ਚੜ੍ਹ ਗਈਆਂ ਤੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਪੁਲਿਸ ਮੌਕੇ ‘ਤੇ ਹੈ ਤੇ ਅੰਦੋਲਨਕਾਰੀਆਂ ਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਟੀਚਰਾਂ ਨੇ ਪਿਛਲੇ ਸਾਲ ਵੀ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ ਸੀ। ਉਹ ਕਈ ਦਿਨਾਂ ਤੱਕ ਪਾਣੀ ਦੀ ਟੈਂਕੀ ‘ਤੇ ਹੀ ਰਹੇ ਸਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨਾਲ ਗੱਲ ਕੀਤੀ ਸੀ। ਉਨ੍ਹਾਂ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਕਿਹਾ ਸੀ ਕਿ ਸੂਬੇ ਵਿਚ ਉਨ੍ਹਾਂ ਦੀ ਸਰਕਾਰ ਬਣਨ ‘ਤੇ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਸਮੇਂ ਜਦੋਂ ਉਹ ਅੰਦੋਲਨ ਕਰ ਰਹੇ ਸਨ ਤਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਨੌਕਰੀ ਦੇ ਦਿੱਤੀ ਜਾਵੇਗੀ ਪਰ ਉਹ ਵਾਅਦਾ ਮਿੱਠੀ ਗੋਲੀ ਸਾਬਤ ਹੋਇਆ। ਉਹ ਪਹਿਲਾਂ ਵੀ ਪਾਣੀ ਦੀਆਂ ਟੈਂਕੀਆਂ ‘ਤੇ ਚੜ੍ਹ ਚੁੱਕੇ ਹਨ ਪਰ ਹਰ ਵਾਰ ਵਾਅਦਾ ਕਰਕੇ ਉਤਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਨੂੰ ਅਪੀਲ ਕਰਦੇ ਹਾਂ ਕਿ ਪੀਟੀਆਈ ਦੀ ਮੈਰਿਟ ਲਿਸਟ ਜਲਦ ਤੋਂ ਜਲਦ ਜਾਰੀ ਕੀਤੀ ਜਾਵੇ।