ਅੱਜ ਸੁਲਤਾਨਪੁਰ ਲੋਧੀ ਵਿਚ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੇ ਰੂਪ ਵਿਚ ਮਨਾਇਆ ਜਾਣ ਵਾਲਾ ਦੁਸਹਿਰੇ ਦਾ ਤਿਓਹਾਰ ਸੁਲਤਾਨਪੁਰ ਲੋਧੀ ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵੱਜੋ ਆਮ ਆਦਮੀ ਪਾਰਟੀ ਦੇ ਇੰਚਾਰਜ ਸੱਜਣ ਸਿੰਘ ਅਤੇ ਐਮ ਐਲ ਏ ਰਾਣਾ ਇੰਦਰ ਪ੍ਰਤਾਪ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਮੁਲੀਅਤ ਕੀਤੀ।
ਇਸ ਮੌਕੇ ਉਨ੍ਹਾਂ ਬੁਰਾਈ ‘ਤੇ ਸਚਾਈ ਦੀ ਜਿੱਤ ਦੇ ਤੋਰ ‘ਤੇ ਰੱਖੇ ਰਾਵਨ, ਕੁੰਭਕਰਨ ਤੇ ਮੇਘਨਾਥ ਦੇ ਤਿਆਰ ਕੀਤੇ ਪੁਤਲਿਆਂ ਨੂੰ ਅਗਨੀ ਭੇਟ ਕੀਤੀ। ਉਨ੍ਹਾਂ ਲੋਕਾਂ ਨੂੰ ਭਗਵਾਨ ਸ਼੍ਰੀ ਰਾਮ ਜੀ ਦੇ ਹੁਕਮਾਂ ਨੂੰ ਅਪਣਾ ਕੇ ਉਨ੍ਹਾਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਲਈ ਕਿਹਾ।
ਸੱਜਣ ਸਿੰਘ ਚੀਮਾ ਨੇ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉਠ ਕੇ ਲੋਕਾਂ ਨੂੰ ਭਾਈਚਾਰਾ ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੰਦਾ ਹੈ।
ਵੀਡੀਓ ਲਈ ਕਲਿੱਕ ਕਰੋ -: