ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਸਥਿਤ ਐੱਫਸੀਆਈ ਦੇ ਲੇਬਰ ਹੈਂਡਲਿੰਗ ਇੰਚਾਰਜ ਸ਼ੰਕਰ ਸ਼ਾਹ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਲੰਧਰ ਵਾਸੀ ਸ਼ਮਾ ਦੀ ਸ਼ਿਕਾਇਤ ‘ਤੇ ਕਥਿਤ ਦੋਸ਼ੀ ਲੇਬਰ ਇੰਚਾਰਜ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਵਿਜੀਲੈਂਸ ਨੇ ਜਲੰਧਰ ਵਿਚ ਭ੍ਰਿਸ਼ਟਾਚਾਰ ਰੋਕੂ ਨਿਯਮ ਤਹਿਤ ਮਾਮਲਾ ਵੀ ਦਰਜ ਕੀਤਾ ਤੇ ਅੱਗੇ ਦੀ ਜਾਂਚ ਜਾਰੀ ਹੈ। ਜਾਣਕਾਰੀ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਸ਼ਿਕਾਇਤ ਵਿਚ ਦੋਸ਼ ਲਗਾਇਆ ਹੈ ਕਿ ਉਕਤ ਰਿਟਾਇਰਟ ਲੇਬਰ ਇੰਚਾਰਜ ਆਪਣੇ ਪਿਤਾ ਦੀ ਮੌਤ ਦੇ ਬਾਅਦ ਐੱਫਸੀਆਈ ਬਕਾਇਆ ਦੇ ਨਿਪਟਾਰੇ ਵਿਚ ਮਦਦ ਦੇ ਬਦਲੇ ਰਿਸ਼ਵਤ ਮੰਗ ਰਿਹਾ ਸੀ।
ਇਹ ਵੀ ਪੜ੍ਹੋ : ‘ਗੈਂਗਸਟਰਾਂ ਦੇ ਕੇਸਾਂ ਦੀ ਜਾਂਚ ਕਰ ਰਹੇ ਮੁਲਾਜ਼ਮਾਂ ਦੇ ਕੰਮਕਾਜ ਦਾ ਹਰ 15 ਦਿਨ ਬਾਅਦ ਹੋਵੇਗਾ ਰਿਵਿਊ’ : IG ਸੁਖਚੈਨ ਸਿੰਘ
ਸ਼ਿਕਾਇਤ ਕਰਤਾ ਨੇ ਕਿਹਾ ਕਿ ਮੁਲਾਜ਼ਮ ਸ਼ੰਕਰ ਸ਼ਾਹ ਇਸ ਸਬੰਧੀ ਉਸ ਤੋਂ ਪਹਿਲਾਂ ਵੀ 10,000 ਦੀ ਰਿਸ਼ਵਤ ਲੈ ਚੁੱਕੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਤੱਥਾਂ ਦੀ ਜਾਂਚ ਦੇ ਬਾਅਦ ਵਿਜੀਲੈਂਸ ਦੀ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: