ਪੰਜਾਬ ਦੇ ਗੁਰਦਾਸਪੁਰ ਵਿੱਚ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ‘ਤੇ ਸਰਹੱਦੀ ਪਿੰਡਾਂ ਦੇ ਲੋਕ ਵੀ ਨਜ਼ਰ ਰੱਖਣਗੇ । ਇਸ ਸਾਲ ਜੁਲਾਈ ਮਹੀਨੇ ਵਿੱਚ ਡਰੋਨ ਬਾਰੇ ਸੂਚਨਾ ਦੇਣ ਵਾਲੇ ਨੂੰ 1 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ । ਪਿਛਲੇ ਕੁਝ ਦਿਨਾਂ ਤੋਂ ਡਰੋਨਾਂ ਦੀ ਰੋਜ਼ਾਨਾ ਦੀ ਮੂਵਮੈਂਟ ਅਤੇ ਹੈਰੋਇਨ ਅਤੇ ਹਥਿਆਰਾਂ ਦੀਆਂ ਲਗਾਤਾਰ ਖੇਪਾਂ ਮਿਲਣ ਤੋਂ ਬਾਅਦ ਹੁਣ ਬਾਰਡਰ ਸਿਕਓਰਿਟੀ ਫੋਰਸ ਨੇ ਪੂਰੇ ਇਲਾਕੇ ਵਿੱਚ 1 ਲੱਖ ਦਾ ਇਨਾਮ ਵਾਲੇ ਪੋਸਟਰ ਲਗਵਾ ਦਿੱਤੇ ਹਨ।
ਡਰੋਨ ਰਾਹੀਂ ਤਸਕਰੀ ਰੋਕਣ ਲਈ BSF ਨੇ ਸਰਹੱਦੀ ਪਿੰਡਾਂ ਵਿੱਚ ਇਹ ਪੋਸਟਰ ਲਾਏ ਹਨ । BSF ਦੀ 89 ਬਟਾਲੀਅਨ ਦੇ ਜਵਾਨਾਂ ਨੇ ਬੀਓਪੀ ਮੇਤਲਾ, ਅਗਵਾਨ, ਬੋਹੜ ਪਠਾਣਾ, ਮੀਰਕਚਾਣਾ, ਮੋਮਨਪੁਰ, ਰੋਸਾ, ਪਕੀਵਾਂ, ਧੀਦੋਵਾਲ, ਬਰੀਲਾ, ਰੁੜਿਆਣਾ, ਦੋਸਤਪੁਰ, ਬੋਹੜ ਵਡਾਲਾ, ਚੌੜ ਖੁਰਦ ਆਦਿ ਦਰਜਨ ਪਿੰਡਾਂ ਵਿੱਚ ਪੋਸਟਰ ਲਗਾਏ ਹਨ । ਜਿਸ ਵਿੱਚ ਡਰੋਨ ਬਾਰੇ ਜਾਣਕਾਰੀ ਦੇਣ ਵਾਲਿਆਂ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ।
ਇਹ ਵੀ ਪੜ੍ਹੋ: ਮਾਨ ਸਰਕਾਰ ਦੀ ਵੱਡੀ ਪ੍ਰਾਪਤੀ, ਪਹਿਲੀ ਵਾਰ 6 ਮਹੀਨੇ ‘ਚ GST ਕੁਲੈਕਸ਼ਨ 10,000 ਕਰੋੜ ਤੋਂ ਪਾਰ
ਦੱਸ ਦੇਈਏ ਕਿ BSF ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪਾਕਿਸਤਾਨ ਤੋਂ ਆਉਣ ਵਾਲੇ ਨਸ਼ੇ ਅਤੇ ਡਰੋਨਾਂ ਬਾਰੇ ਜਾਣਕਾਰੀ ਦੇਣ ਲਈ ਕੁਝ ਨੰਬਰ ਸਾਂਝੇ ਕੀਤੇ ਹਨ। ਜਿਨ੍ਹਾਂ ‘ਤੇ ਲੋਕਾਂ ਨੂੰ ਇਸ ਸਭ ਦੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਗਈ ਹੈ । ਇਸ ਤੋਂ ਇਲਾਵਾ ਹੈਰੋਇਨ ਫੜਨ ਵਾਲਿਆਂ ਨੂੰ ਵੀ ਇਨਾਮ ਦਿੱਤਾ ਜਾਵੇਗਾ । ਡੀਆਈਜੀ ਪ੍ਰਭਾਕਰ ਜੋਸ਼ੀ ਨੇ ਸਪੱਸ਼ਟ ਕੀਤਾ ਕਿ ਸੂਚਨਾ ਦੇਣ ਵਾਲਿਆਂ ਦੇ ਨਾਂ ਪੂਰੀ ਤਰ੍ਹਾਂ ਗੁਪਤ ਰੱਖੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: