ਜਲੰਧਰ ਵਿੱਚ ਇੱਕ ਵਾਰ ਫਿਰ ਡੇਂਗੂ ਦਾ ਕਹਿਰ ਸ਼ੁਰੂ ਹੋ ਗਿਆ ਹੈ। ਧੁੱਪ ਕਾਰਨ ਤਾਪਮਾਨ ‘ਚ ਥੋੜ੍ਹਾ ਜਿਹਾ ਵਾਧਾ ਹੋਣ ‘ਤੇ ਡੇਂਗੂ ਜ਼ੋਰ ਫੜਦਾ ਜਾ ਰਿਹਾ ਹੈ। ਦੂਜੇ ਪਾਸੇ ਕੋਰੋਨਾ ਵਾਇਰਸ ਕਮਜ਼ੋਰ ਹੋਣਾ ਸ਼ੁਰੂ ਹੋ ਰਿਹਾ ਹੈ। ਸਿਹਤ ਵਿਭਾਗ ਨੂੰ ਜ਼ਿਲ੍ਹੇ ਵਿੱਚ 1569 ਘਰਾਂ ਵਿੱਚ ਲਾਰਵਾ ਮਿਲਿਆ ਹੈ।
ਜ਼ਿਲ੍ਹੇ ਵਿੱਚ ਡੇਂਗੂ ਦੇ 108 ਨਵੇਂ ਕੇਸ ਸਾਹਮਣੇ ਆਏ ਹਨ। ਜਲੰਧਰ ਛਾਉਣੀ, ਰਾਮਾਮੰਡੀ, ਮਕਸੂਦਾਂ, ਭਾਰਗਵ ਕੈਂਪ ਸਮੇਤ ਦੋ ਦਰਜਨ ਦੇ ਕਰੀਬ ਇਲਾਕਿਆਂ ਵਿੱਚ ਡੇਂਗੂ ਦਾ ਖ਼ਤਰਾ ਬਣਿਆ ਹੋਇਆ ਹੈ। ਡੇਂਗੂ ਦੇ ਮਾਮਲੇ ਸਾਹਮਣੇ ਆਉਣ ‘ਤੇ ਲੋਕਾਂ ‘ਚ ਵੀ ਦਹਿਸ਼ਤ ਦਾ ਮਾਹੌਲ ਹੈ। ਸਿਵਲ ਸਰਜਨ ਡਾ: ਰਮਨ ਸ਼ਰਮਾ ਦਾ ਕਹਿਣਾ ਹੈ ਕਿ ਵਿਭਾਗ ਦੀ ਟੀਮਾਂ ਤਰਫੋਂ ਵੱਲੋਂ ਡੇਂਗੂ ਦੇ ਮਰੀਜ਼ਾਂ ਦੇ ਘਰਾਂ ਅਤੇ ਆਸ-ਪਾਸ ਦੇ ਇਲਾਕਿਆਂ ਦਾ ਸਰਵੇ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਕੁੱਲ ਗਿਣਤੀ 108 ਹੋ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਨੇ 41337 ਘਰਾਂ ਵਿੱਚ ਜਾ ਕੇ ਸਰਵੇ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਤਿੰਨ ਦਿਨਾਂ ਤੋਂ ਕੋਰੋਨਾ ਦੇ ਨਵੇਂ ਮਰੀਜ਼ਾਂ ਦੀ ਗਿਣਤੀ ਜ਼ੀਰੋ ਹੋਣ ਤੋਂ ਬਾਅਦ ਬੁੱਧਵਾਰ ਨੂੰ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਸਰਕਾਰੀ ਅਤੇ ਗੈਰ-ਸਰਕਾਰੀ ਹਸਪਤਾਲਾਂ ਵਿੱਚ ਕੋਈ ਵੀ ਮਰੀਜ਼ ਕੋਰੋਨਾ ਦੇ ਇਲਾਜ ਲਈ ਦਾਖਲ ਨਹੀਂ ਹੋ ਰਿਹਾ, ਜਿਸ ਕਾਰਨ ਸਿਹਤ ਵਿਭਾਗ ਨੇ ਸੁੱਖ ਦਾ ਸਾਹ ਲਿਆ ਹੈ। ਜ਼ਿਲ੍ਹੇ ਵਿੱਚ ਵੈਕਸੀਨ ਦੀਆਂ ਖੁਰਾਕਾਂ ਦੀ ਗਿਣਤੀ 40,40,763 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿੱਚ 19,53,320 ਪਹਿਲੀ, 18,83,047 ਦੂਜੀ ਅਤੇ 2,04,396 ਬੂਸਟਰ ਡੋਜ਼ ਸ਼ਾਮਲ ਹਨ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਰਾਕੇਸ਼ ਚੋਪੜਾ ਦਾ ਕਹਿਣਾ ਹੈ ਕਿ ਤਿਉਹਾਰਾਂ ਕਾਰਨ ਲੋਕ ਵੈਕਸੀਨ ਦੀ ਡੋਜ਼ ਲੈਣ ਲਈ ਘੱਟ ਪਹੁੰਚ ਰਹੇ ਹਨ।