ਤਰਨਤਾਰਨ ਦੇ ਸਰਹੱਦੀ ਪਿੰਡ ਸਕੱਤਰੇ ਵਿਖੇ ਅੱਜ ਤੜਕਸਾਰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪਿੰਡ ਦੇ ਲੋਕਾਂ ਨੇ ਪਾਕਿਸਤਾਨੀ ਝੰਡਾ ਦਰੱਖਤ ਨਾਲ ਟੰਗਿਆ ਹੋਇਆ ਵੇਖਿਆ। ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਥਾਣਾ ਵਲਟੋਹਾ ਪੁਲਿਸ ਨੂੰ ਦਿੱਤੀ।
ਸੂਚਨਾ ਮਿਲਦੇ ਹੀ ਥਾਣਾ ਵਲਟੋਹਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਝੰਡੇ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਦੱਸ ਦੇਈਏ ਕਿ ਝੰਡੇ ਤੇ ਇਮਰਾਨ ਖਾਨ ਜ਼ਿੰਦਾਬਾਦ ਲਿਖਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਇਹ ਝੰਡਾ ਗੁਬਾਰਿਆਂ ਨਾਲ ਉੱਡ ਕੇ ਹਿੰਦੁਸਤਾਨ ਵਾਲੇ ਪਾਸੇ ਆਇਆ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ‘ਚ ਤੇਜ਼ ਮੀਂਹ ਦੇ ਆਸਾਰ, ਅਗਲੇ 5 ਦਿਨ ਛਾਏ ਰਹਿਣਗੇ ਬੱਦਲ
ਫਿਲਹਾਲ ਪੁਲਸ ਵੱਲੋਂ ਇਸ ਮਾਮਲੇ ਬਾਰੇ ਪੱਤਰਕਾਰਾਂ ਨੂੰ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਅਤੇ ਇਸ ਦੀ ਪੜਤਾਲ ਕੀਤੀ ਕੀਤੀ ਜਾ ਰਹੀ ਹੈ ਕਿ ਇਹ ਝੰਡਾ ਕਿਸ ਤਰੀਕੇ ਨਾਲ ਹਿੰਦੁਸਤਾਨ ਵਾਲੇ ਪਾਸੇ ਆਇਆ ਹੈ।
ਵੀਡੀਓ ਲਈ ਕਲਿੱਕ ਕਰੋ -: