ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਐੱਲਜੀ ਵਿਚਾਲੇ ਟਕਰਾਅ ਅਜੇ ਵੀ ਜਾਰੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ LG ਵੀਕੇ ਸਕਸੈਨਾ ਨੂੰ ਟਿੱਚਰ ਕਰਦਿਆਂ ਕਿਹਾ ਕਿ ਉਪ ਰਾਜਪਾਲ ਉਨ੍ਹਾਂ ਨੂੰ ਬਹੁਤ ਝਿੜਕਦੇ ਨੇ, ਉਨ੍ਹਾਂ ਨੂੰ ਥੋੜ੍ਹਾ ਚਿਲ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਲਿਖਿਆ ਕਿ ਜਿੰਨਾ LG ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ। ਸੀ.ਐੱਮ. ਕੇਜਰੀਵਾਲ ਨੇ ਕਿਹਾ ਕਿ ਪਿਛਲੇ 6 ਮਹੀਨਿਆਂ ਵਿੱਚ LG ਸਾਹਿਬ ਨੇ ਜਿੰਨੇ ਲਵ ਲੈਟਰ ਲਿਖੇ ਹਨ, ਪੂਰੀ ਜ਼ਿੰਦਗੀ ਵਿੱਚ ਮੇਰੀ ਪਤਨੀ ਨੇ ਮੈਨੂੰ ਨਹੀਂ ਲਿਖੇ। LG ਸਰ, ਥੋੜਾ ਚਿਲ ਕਰੋ ਅਤੇ ਆਪਣੇ ਸੁਪਰ ਬੌਸ ਨੂੰ ਵੀ ਦੱਸੋ, ਥੋੜਾ ਚਿਲ ਕਰਨ।
ਦੱਸ ਦੇਈਏ ਕਿ ਕੇਜਰੀਵਾਲ ਅਤੇ ਲੈਫਟੀਨੈਂਟ ਗਵਰਨਰ ਵਿਨੈ ਕੁਮਾਰ ਸਕਸੈਨਾ ਵਿਚਾਲੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਹਾਲ ਹੀ ‘ਚ ਲੈਫਟੀਨੈਂਟ ਗਵਰਨਰ ਵਿਨੇ ਕੁਮਾਰ ਸਕਸੈਨਾ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਚਿੱਠੀ ਵਿੱਚ ਲਿਖਿਆ ਸੀ ਕਿ ਗਾਂਧੀ ਜਯੰਤੀ ਮੌਕੇ ਦਿੱਲੀ ਸਰਕਾਰ ਦਾ ਮੁੱਖ ਮੰਤਰੀ ਜਾਂ ਕੋਈ ਵੀ ਮੰਤਰੀ ਰਾਜਘਾਟ ਨਹੀਂ ਪਹੁੰਚਿਆ। ਲਾਲ ਬਹਾਦੁਰ ਸ਼ਾਸਤਰੀ ਦੀ ਸਮਾਧੀ ‘ਤੇ ਨਾ ਹੀ CM ਕੇਜਰੀਵਾਲ ਜਾਂ ਕੋਈ ਮੰਤਰੀ ਆਇਆ।
ਦਿੱਲੀ ਦੇ ਉਪ ਰਾਜਪਾਲ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਨੇ ਡੀਟੀਸੀ ਬੱਸਾਂ ਤੋਂ ਬਾਅਦ ਆਬਕਾਰੀ ਨੀਤੀ, ਬਿਜਲੀ ਸਬਸਿਡੀ ਵਿੱਚ ਬੇਨਿਯਮੀਆਂ ਲਈ ਕੇਜਰੀਵਾਲ ਸਰਕਾਰ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ। ਉਪ ਰਾਜਪਾਲ ਨੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਉਨ੍ਹਾਂ ਦੋਸ਼ਾਂ ਦੀ ਜਾਂਚ ਕਰਨ ਲਈ ਕਿਹਾ ਹੈ। ਇਸ ਮਾਮਲੇ ਵਿੱਚ ਐਲਜੀ ਨੇ ਸੱਤ ਦਿਨਾਂ ਵਿੱਚ ਰਿਪੋਰਟ ਮੰਗੀ ਹੈ। ਇਸ ਤੋਂ ਪਹਿਲਾਂ ਸਿੰਗਾਪੁਰ ਦੌਰੇ ਦੇ ਮਾਮਲੇ ‘ਚ ਵੀ LG ਅਤੇ CM ਆਹਮੋ-ਸਾਹਮਣੇ ਆ ਚੁੱਕੇ ਹਨ।
ਇਹ ਵੀ ਪੜ੍ਹੋ : ਲੁਧਿਆਣਾ : ਦੁਸਹਿਰੇ ਮੇਲੇ ਦੌਰਾਨ ਵੱਡਾ ਹਾਦਸਾ, ਝੂਟੇ ਤੋਂ ਕਰੰਟ ਲੱਗਣ ਨਾਲ 21 ਸਾਲਾਂ ਨੌਜਵਾਨ ਦੀ ਮੌਤ
ਉਪ ਰਾਜਪਾਲ ਨੇ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ (2020-21) ਵਿੱਚ ਬੇਨਿਯਮੀਆਂ ਦੇ ਦੋਸ਼ਾਂ ‘ਤੇ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਸੀ। ਇਸ ਤੋਂ ਬਾਅਦ 19 ਅਗਸਤ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸਮੇਤ ਸੱਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 19 ਹੋਰ ਸਥਾਨਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਦੇ ਨਾਲ ਹੀ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀਟੀਸੀ) ਦੀਆਂ 1000 ਲੋ ਫਲੋਰ ਬੱਸਾਂ ਦੀ ਖਰੀਦ ਵਿੱਚ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ ਸੀਬੀਆਈ ਜਾਂਚ ਵੀ ਚੱਲ ਰਹੀ ਹੈ। ਇਨ੍ਹਾਂ ਮਾਮਲਿਆਂ ਨੂੰ ਲੈ ਕੇ ਸੀਐੱਮ ਕੇਜਰੀਵਾਲ ਅਤੇ ਐੱਲਜੀ ਵਿਨੈ ਸਕਸੈਨਾ ਆਹਮੋ-ਸਾਹਮਣੇ ਆ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: