ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਵਿੱਚ ਭੀੜ ਨੇ ਬੱਚਾ ਚੋਰੀ ਦੇ ਸ਼ੱਕ ਵਿੱਚ ਸਾਧੂਆਂ ਨੂੰ ਬੇਰਹਿਮੀ ਨਾਲ ਕੁੱਟਿਆ। ਲੋਕਾਂ ਨੇ ਸਾਧਾਂ ਨੂੰ ਲੱਤਾਂ, ਮੁੱਕਿਆਂ ਅਤੇ ਡੰਡਿਆਂ ਨਾਲ ਇਸ ਹੱਦ ਤੱਕ ਮਾਰਿਆ ਕਿ ਸਾਧੂ ਦਾ ਸਿਰ ਫਟ ਗਿਆ। ਇਸ ਦੇ ਨਾਲ ਹੀ 2 ਹੋਰ ਸਾਧੂ ਵੀ ਬੁਰੀ ਤਰ੍ਹਾਂ ਫੱਟੜ ਹੋ ਗਏ ਹਨ। ਮਾਮਲਾ ਭਿਲਾਈ-03 ਥਾਣਾ ਖੇਤਰ ਦਾ ਹੈ। ਇੱਥੇ ਪੁਲਿਸ ਦਾ ਕਹਿਣਾ ਹੈ ਕਿ ਸ਼ਰਾਬ ਦੇ ਨਸ਼ੇ ‘ਚ ਉਨ੍ਹਾਂ ਨੂੰ ਬੇਵਜ੍ਹਾ ਕੁੱਟਿਆ ਗਿਆ। ਕੁੱਟੇ ਗਏ ਤਿੰਨੇ ਸਾਧੂ ਰਾਜਸਥਾਨ ਦੇ ਅਲਵਰ ਦੇ ਰਹਿਣ ਵਾਲੇ ਹਨ।
ਭਿਲਾਈ ਤਿੰਨ ਥਾਣਾ ਇੰਚਾਰਜ ਮਨੀਸ਼ ਸ਼ਰਮਾ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਸਵੇਰੇ 11-12 ਵਜੇ ਦੇ ਦਰਮਿਆਨ ਵਾਪਰੀ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਹ ਮਾਮਲਾ ਸਾਹਮਣੇ ਨਹੀਂ ਆ ਸਕਿਆ। ਪੁਲਿਸ ਨੇ ਕੇਸ ਵੀ ਦਰਜ ਨਹੀਂ ਕੀਤਾ ਸੀ। ਵੀਰਵਾਰ ਨੂੰ ਜਦੋਂ ਇਸ ਕੁੱਟਮਾਰ ਦਾ ਵੀਡੀਓ ਵਾਇਰਲ ਹੋਇਆ ਤਾਂ ਇਸ ਸਾਰੀ ਘਟਨਾ ਦੀ ਜਾਣਕਾਰੀ ਸਾਹਮਣੇ ਆਈ ਹੈ।
ਪੁਲਿਸ ਮੁਤਾਬਕ ਤਿੰਨ ਸਾਧੂ ਚੜੌਦਾ ਇਲਾਕੇ ‘ਚ ਕਿਸੇ ਥਾਂ ਤੋਂ ਆ ਰਹੇ ਸਨ। ਉਸੇ ਵੇਲੇ ਕਿਸੇ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਕਿ ਇਹ ਸਾਧ ਬੱਚੇ ਚੋਰੀ ਕਰਦੇ ਹਨ। ਇਸ ਤੋਂ ਬਾਅਦ ਕੁਝ ਨੌਜਵਾਨਾਂ ਨੇ ਉਨ੍ਹਾਂ ਸਾਧੂਆਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਹੌਲੀ-ਹੌਲੀ ਉੱਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਕਈ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਭੱਜਦੇ ਹੋਏ ਸਾਧੂਆਂ ਨੂੰ ਬੁਰੀ ਤਰ੍ਹਾਂ ਕੁੱਟਿਆ।
ਇਸ ਦੌਰਾਨ ਕਿਸੇ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਥੋੜ੍ਹੀ ਦੇਰ ਬਾਅਦ ਇੱਕ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚ ਗਿਆ ਅਤੇ ਕਿਸੇ ਤਰ੍ਹਾਂ ਤਿੰਨਾਂ ਸਾਧੂਆਂ ਨੂੰ ਟੈਕਸੀ ਵਿੱਚ ਬਿਠਾ ਦਿੱਤਾ। ਹੋਰ ਪੁਲਿਸ ਮੁਲਾਜ਼ਮਾਂ ਨੂੰ ਮੌਕੇ ‘ਤੇ ਬੁਲਾਇਆ ਗਿਆ। ਉਦੋਂ ਤੱਕ ਭੀੜ ਉਸ ਟੈਕਸੀ ‘ਤੇ ਵੀ ਪਹੁੰਚ ਗਈ ਅਤੇ ਸਾਧੂਆਂ ਨੂੰ ਉੱਥੇ ਵੀ ਮਾਰਿਆ।
ਇਸ ਮਾਮਲੇ ਵਿੱਚ ਐਸਪੀ ਡਾਕਟਰ ਅਭਿਸ਼ੇਕ ਪੱਲਵ ਨੇ ਮਾਮਲੇ ਦੀ ਪੂਰੀ ਜਾਣਕਾਰੀ ਲਈ ਹੈ। ਉਸ ਨੇ ਟੀਆਈ ਮਨੀਸ਼ ਸ਼ਰਮਾ ਨੂੰ ਝਾੜ ਲਾਉਂਦੇ ਹੋਏ ਕੇਸ ਦਰਜ ਕਰਨ ਦੀ ਹਦਾਇਤ ਕੀਤੀ। ਜਿਸ ਤੋਂ ਬਾਅਦ ਪੁਲਸ ਨੇ ਅਣਪਛਾਤੇ ਲੋਕਾਂ ਖਿਲਾਫ ਕੁੱਟਮਾਰ ਅਤੇ ਦੰਗਾ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਇਸ ਮਾਮਲੇ ‘ਚ 30 ਤੋਂ ਵੱਧ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ : ਗਾਂਬੀਆ ‘ਚ Cough Syrup ਨਾਲ 66 ਬੱਚਿਆਂ ਦੀ ਮੌਤ, ਭਾਰਤ ‘ਚ ਬਣੇ 4 ਕਫ-ਸਿਰਪ ‘ਤੇ ਅਲਰਟ
ਦੱਸਿਆ ਗਿਆ ਹੈ ਕਿ ਜਿਨ੍ਹਾਂ ਸਾਧੂਆਂ ਦੀ ਕੁੱਟਮਾਰ ਕੀਤੀ ਗਈ ਹੈ, ਉਹ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਗੋਵਿੰਦਗੜ੍ਹ ਦੇ ਰਾਮਵਾਸ ਇਲਾਕੇ ਦੇ ਰਹਿਣ ਵਾਲੇ ਹਨ। ਇਨ੍ਹਾਂ ਦੇ ਨਾਂ ਰਾਜਬੀਰ ਸਿੰਘ, ਅਮਨ ਸਿੰਘ ਅਤੇ ਸ਼ਿਆਮ ਸਿੰਘ ਹਨ। ਤਿੰਨੋਂ ਰੇਲਵੇ ਜ਼ੋਨ ਚੜੌਦਾ ਵਿੱਚ ਕਾਫ਼ੀ ਸਮੇਂ ਤੋਂ ਕਿਰਾਏ ’ਤੇ ਮਕਾਨ ਲੈ ਕੇ ਰਹਿ ਰਹੇ ਸਨ। ਇੱਥੇ ਉਹ ਰਾਸ਼ਨ ਅਤੇ ਕੱਪੜੇ ਮੰਗ ਕੇ ਆਪਣਾ ਜੀਵਨ ਬਤੀਤ ਕਰ ਰਹੇ ਸਨ। ਟੀਆਈ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਇਨ੍ਹਾਂ ਸਾਧੂਆਂ ਦੀ ਕੋਈ ਵੀ ਸ਼ੱਕੀ ਗਤੀਵਿਧੀ ਨਹੀਂ ਮਿਲੀ ਹੈ। ਲੋਕਾਂ ਨੇ ਬੱਚਾ ਚੋਰੀ ਦਾ ਇਲਜ਼ਾਮ ਲਗਾਉਂਦੇ ਹੋਏ ਉਨ੍ਹਾਂ ਨੂੰ ਕਿਉਂ ਮਾਰਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਸ ਪੂਰੇ ਮਾਮਲੇ ‘ਚ ਪੁਲਿਸ ਦਾ ਕਹਿਣਾ ਹੈ ਕਿ ਸ਼ਰਾਬ ਦੇ ਨਸ਼ੇ ‘ਚ ਸਾਧੂਆਂ ‘ਤੇ ਬਿਨਾਂ ਵਜ੍ਹਾ ਹਮਲਾ ਕੀਤਾ ਗਿਆ ਹੈ। ਕੁਝ ਲੋਕ ਦੁਸਹਿਰੇ ਦੇ ਮੌਕੇ ‘ਤੇ ਚੜੌਦਾ ‘ਚ ਪਾਰਟੀ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਸਾਧੂਆਂ ਨੂੰ ਦੇਖਿਆ ਤਾਂ ਕਿਸੇ ਨੇ ਬਹਿਸ ਕੀਤੀ ਕਿ ਇਹ ਲੋਕ ਬੱਚੇ ਚੋਰੀ ਕਰਦੇ ਹਨ। ਇਸ ਤੋਂ ਬਾਅਦ ਸ਼ਰਾਬ ਦੇ ਨਸ਼ੇ ‘ਚ ਇਨ੍ਹਾਂ ਲੋਕਾਂ ਨੇ ਪਹਿਲਾਂ ਸਾਧੂਆਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਫਿਰ ਹੌਲੀ-ਹੌਲੀ ਭੀੜ ਇਕੱਠੀ ਹੋ ਗਈ ਅਤੇ ਸਾਧੂਆਂ ਨੂੰ ਬੱਚਾ ਚੋਰ ਕਹਿ ਕੇ ਬੁਰੀ ਤਰ੍ਹਾਂ ਮਾਰਿਆ ਗਿਆ। ਤਿੰਨਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।