ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਤਾ ਸੰਭਾਲਦਿਆਂ ਲੋਕ ਹਿੱਤ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ਤੇ ਕਈ ਲੋਕ ਪੱਖੀ ਐਲਾਨ ਵੀ ਕੀਤੇ ਜਾ ਰਹੇ ਹਨ। ਅਜਿਹਾ ਹੀ ਇਕ ਇਤਿਹਾਸਕ ਫੈਸਲਾ ਅੱਜ ਮਾਨ ਸਰਕਾਰ ਵੱਲੋਂ ਲਿਆ ਗਿਆ ਹੈ।
ਮਾਨ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤਹਿਤ 9000 ਦੇ ਲਗਭਗ ਅਧਿਆਪਕਾਂ ਨੂੰ ਸਰਕਾਰ ਪੱਕਾ ਕਰੇਗੀ।
ਇਸ ਖਬਰ ਨੂੰ ਸਾਂਝਾ ਕਰਦੇ ਹੋਏ ਮੁੱਖ ਮਤੰਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ-‘ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ… ਅਧਿਆਪਕ ਦਿਵਸ ‘ਤੇ ਟੀਚਰਾਂ ਨੂੰ ਨਿਯੁਕਤ ਕਰਨ ਦਾ ਫੈਸਲਾ ਲਿਆ ਸੀ। ਅਸੀਂ ਲਗਭਗ 9000 ਕੱਚੇ ਅਧਿਆਪਕਾਂ ਦੀ ਨਿਯੁਕਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਹੁਣ ਅਸੀਂ ਬਾਕੀਆਂ ਲਂਈ ਕੰਮ ਕਰਾਂਗੇ। ਅਸੀਂ 36,000 ਨੂੰ ਵਾਅਦੇ ਮੁਤਾਬਕ ਨਿਯੁਕਤ ਕਰਾਂਗੇ। ਅਸੀਂ ਜੋ ਕਹਿੰਦੇ ਹਾਂ, ਉਹ ਕਰਦੇ ਹਾਂ।’
ਦੱਸ ਦੇਈਏ ਕਿ ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਸੀ ਕਿ 36000 ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਪੱਕਾ ਕੀਤਾ ਜਾਵੇਗਾ ਤੇ ਇਸ ਦੀ ਸ਼ੁਰੂਆਤ ਹੋ ਚੁੱਕੀ ਹੈ। ਪਿਛਲੀਆਂ ਸਰਕਾਰਾਂ ਵੱਲੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਸਿਰਫ ਲਾਰੇ ਹੀ ਲਗਾਏ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: