ਅਭਿਨੇਤਰੀ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਬੀਤੀ ਰਾਤ ਅਣਪਛਾਤੇ ਮੋਬਾਈਲ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਫੋਨ ਕਰਨ ਵਾਲੇ ਦੋਸ਼ੀ ਨੇ ਉਨ੍ਹਾਂ ਨੂੰ ਧਮਕਾਉਂਦੇ ਹੋਏ ਦੀਵਾਲੀ ਤੋਂ ਪਹਿਲਾਂ ਹੱਤਿਆ ਕਰਨ ਦੀ ਗੱਲ ਕਹੀ ਹੈ। ਇਸ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਸੰਤੋਖ ਸਿੰਘ ‘ਤੇ ਜੰਡਿਆਲਾ ਗੁਰੂ ਖੇਤਰ ਵਿਚ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ‘ਤੇ ਫਾਇਰਿੰਗ ਕਰਕੇ ਕਤਲ ਦੀ ਕੋਸ਼ਿਸ਼ ਕੀਤੀ ਸੀ।
ਸੰਤੋਖ ਗਿੱਲ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਉਹ ਕਿਸੇ ਕੰਮ ਦੇ ਸਿਲਸਿਲੇ ਵਿਚ ਆਪਣੀ ਕਾਰ ਵਿਚ ਸਵਾਰ ਹੋ ਕੇ ਤਰਨਤਾਰਨ ਜਾ ਰਹੇ ਸਨ। ਇਸ ਵਿਚ ਉਨ੍ਹਾਂ ਦੇ ਮੋਬਾਈਲ ‘ਤੇ ਕਿਸੇ ਅਣਪਛਾਤੇ ਨੰਬਰ ਤੋਂ ਫੋਨ ਆਇਆ। ਕਾਲ ਕਰਨ ਵਾਲੇ ਨੇ ਉਨ੍ਹਾਂ ਨੂੰ ਧਮਕਾਉਂਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਦੀਵਾਲੀ ਤੋਂ ਪਹਿਲਾਂ ਜਾਨ ਤੋਂ ਮਾ ਦੇਵੇਗਾ। ਕਾਲ ਕਰਨ ਵਾਲੇ ਨੇ ਧਮਕਾਉਂਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਗੋਲੀ ਨਾਲ ਨਹੀਂ ਸਗੋਂ ਟੁਕੜੇ-ਟੁਕੜੇ ਕਰਕੇ ਮਾਰੇਗਾ।
ਦੂਜੇ ਪਾਸੇ SSP ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਸਬੰਧਤ ਸਬੂਤ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦੱਸ ਦੇਈਏ ਕਿ ਸੰਤੋਖ ਸਿੰਘ ਗਿੱਲ ਨੇ ਦਸੰਬਰ 2021 ਵਿਚ ਭਾਜਪਾ ਦਾ ਪੱਲਾ ਫੜਿਆ ਸੀ। ਉਹ ਪਹਿਲਾਂ ਵੀ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਲੜ ਚੁੱਕੇ ਹਨ। ਹੁਣ ਉਹ ਭਾਜਪਾ ਵਿਚ ਸ਼ਾਮਲ ਹੋ ਕੇ ਸ੍ਰੀ ਖਡੂਰ ਸਾਹਿਬ ਵਿਧਾਨ ਸਭਾ ਹਲਕਾ ਤੋਂ ਚੋਣ ਲੜਨ ਦੇ ਇੱਛੁਕ ਹਨ। ਭਾਜਪਾ ਜੁਆਇਨ ਕਰਨ ਦੇ ਬਾਅਦ ਉਨ੍ਹਾਂ ਨੇ ਇਹ ਇੱਛਾ ਪ੍ਰਗਟਾਈ ਸੀ।