ਜਲੰਧਰ ‘ਚ ਇਸ ਵਾਰ ਦੀਵਾਲੀ ‘ਤੇ ਰਾਤ 8 ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਇਹ ਹੁਕਮ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਧਾਰਾ 144 ਤਹਿਤ ਜ਼ਿਲ੍ਹੇ ਦੀ ਹੱਦ ਅੰਦਰ ਲਾਇਸੰਸ ਧਾਰਕ ਤੋਂ ਇਲਾਵਾ ਕਿਸੇ ਨੂੰ ਵੀ ਪਟਾਕੇ ਵੇਚਣ ਜਾਂ ਸਟੋਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਨਾ ਸਿਰਫ਼ ਦੀਵਾਲੀ ਬਲਕਿ ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ‘ਤੇ ਵੀ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਹੈ। ਇਨ੍ਹਾਂ ਮੌਕਿਆਂ ਤੋਂ ਇਲਾਵਾ ਕਿਸੇ ਵੀ ਵਿਅਕਤੀ ਨੂੰ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਗੁਰਪੁਰਬ ‘ਤੇ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤ ਦੇ 9 ਤੋਂ ਰਾਤ ਦੇ 10 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਪਾਬੰਦੀਸ਼ੁਦਾ ਪਟਾਕਿਆਂ ਦੀ ਵਿਕਰੀ ‘ਤੇ ਨਜ਼ਰ ਰੱਖਣ ਦੀ ਜ਼ਿੰਮੇਵਾਰੀ ਵੀ ਸਬੰਧਤ ਥਾਣਾ ਇੰਚਾਰਜ ਨੂੰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਸਾਈਲੈਂਸ ਜ਼ੋਨਾਂ (ਹਸਪਤਾਲਾਂ, ਵਿਦਿਅਕ ਅਦਾਰਿਆਂ ਆਦਿ ਦੇ ਨੇੜੇ) ਵਿੱਚ ਕਿਸੇ ਵੀ ਸਮੇਂ ਪਟਾਕੇ ਚਲਾਉਣ ‘ਤੇ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਤੇਲ ਟਰਮੀਨਲਾਂ ਦੇ 500 ਗਜ਼ ਦੇ ਘੇਰੇ ਅੰਦਰ ਪਟਾਕੇ ਚਲਾਉਣ ‘ਤੇ ਪਾਬੰਦੀ ਹੋਵੇਗੀ। ਇਹ ਹੁਕਮ 5 ਜਨਵਰੀ 2023 ਤੱਕ ਲਾਗੂ ਰਹੇਗਾ। ਦੀਵਾਲੀ ‘ਤੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ।