ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨ ਜਗਤਾਰ ਸਿੰਘ ਨੇ ਨਿਭਾਈ।
ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਸਤਿਕਾਰ ’ਚ ਪੁਲਿਸ ਬੈਂਡ ਅਤੇ ਗਤਕਾ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਬੀਬੀ ਜਗੀਰ ਕੌਰ ਸਮੇਤ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ ਦੇ ਨੁਮਾਇੰਦੇ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਅਤੇ ਮੁਲਾਜ਼ਮ ਵੀ ਮੌਜੂਦ ਸਨ।
ਦੱਸਣਯੋਗ ਹੈ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿਛਲੇ ਸਾਲ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਕੂਲੀ ਬੱਚਿਆਂ ਦੀ ਸ਼ਮੂਲੀਅਤ ਤੋਂ ਪਰਹੇਜ਼ ਕੀਤਾ ਗਿਆ ਸੀ ਅਤੇ ਨਗਰ ਕੀਰਤਨ ਦਾ ਰੂਟ ਸੀਮਿਤ ਕੀਤਾ ਗਿਆ ਸੀ ਅਤੇ ਸਿਰਫ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਨੇੜਲੇ ਬਜਾਰਾਂ ਚੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸੰਪਨ ਹੋਇਆ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਪਰ ਇਸ ਵਾਰ ਮੁੜ ਤੋਂ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਪੁਰਾਤਨ ਸ਼ਹਿਰ ਦੇ ਸਾਰੇ 12 ਇਤਿਹਾਸਿਕ ਦਰਵਾਜਿਆਂ ਦੇ ਬਾਹਰਵਾਰ ਹੁੰਦਾ ਹੋਇਆ 8 ਕਿੱਲੋਮੀਟਰ ਦੇ ਕਰੀਬ ਪੈਂਡਾ ਤੈਅ ਕਰਦਾ ਹੋਇਆ ਦੇਰ ਸ਼ਾਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਸੰਪਨ ਹੋਇਆ। ਨਗਰ ਕੀਰਤਨ ਦੌਰਾਨ ਅਨੇਕਾਂ ਪੰਥਕ ਸਖਸ਼ੀਅਤਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ ਅਤੇ ਗੁਰੂ ਜਸ ਗਾਇਨ ਕਰਦਿਆਂ ਸੰਗਤਾਂ ਨੇ ਵੱਡੀ ਗਿਣਤੀ ਚ ਸ਼ਿਰਕਤ ਕੀਤੀ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਬਣੇ ਸਵਾਗਤੀ ਗੇਟ ਖੂਬਸੂਰਤ ਦ੍ਰਿਸ਼ ਪੇਸ਼ ਕਰ ਰਹੇ ਸਨ। ਇਤਿਹਾਸਕ 12 ਦਰਵਾਜ਼ਿਆਂ ਨੂੰ ਵੀ ਸਜਾਇਆ ਗਿਆ।