ਮੱਧ ਪ੍ਰਦੇਸ਼ ਦੇ ਬੈਤੁਲ ਜ਼ਿਲ੍ਹੇ ਵਿੱਚ ਇੱਕ ਅਜੀਬ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਬੰਦੇ ਨੇ ਕਥਿਤ ਤੌਰ ‘ਤੇ ਆਪਣੀ ਪਤਨੀ ਨੂੰ ਮਾਰਨ ਲਈ ਲੋਹੇ ਦੇ ਦਰਵਾਜ਼ੇ ‘ਤੇ ਬਿਜਲੀ ਦਾ ਤਾਰ ਪਾ ਦਿੱਤਾ। ਪਰ ਉਸ ਦੀ 55 ਸਾਲਾਂ ਸੱਸ ਦਰਵਾਜ਼ੇ ਦੇ ਸੰਪਰਕ ਵਿੱਚ ਆ ਗਈ ਤੇ ਬਿਜਲੀ ਦਾ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ। ਇਹ ਘਟਨਾ ਸੋਮਵਾਰ ਨੂੰ ਕੋਤਵਾਲੀ ਥਾਣਾ ਖੇਤਰ ਦੇ ਸੈਖੇੜਾ ਪਿੰਡ ਦੀ ਹੈ।
ਰਿਪੋਰਟਾਂ ਮੁਤਾਬਕ ਕੋਤਵਾਲੀ ਥਾਣਾ ਇੰਚਾਰਜ ਅਪਲਾ ਸਿੰਘ ਨੇ ਦੱਸਿਆ ਕਿ ਘਟਨਾ ਲਈ ਜ਼ਿੰਮੇਵਾਰ ਵਿਅਕਤੀ ਸ਼ਰਾਬ ਪੀਣ ਦਾ ਆਦੀ ਹੈ। ਇਸ ਗੱਲ ਨੂੰ ਲੈ ਕੇ ਉਹ ਅਕਸਰ ਆਪਣੀ ਪਤਨੀ ਨਾਲ ਝਗੜਾ ਕਰਦਾ ਰਹਿੰਦਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਰਾਤ ਨੂੰ ਇਸ ਗੱਲ ਨੂੰ ਲੈ ਕੇ ਪਤੀ-ਪਤਨੀ ‘ਚ ਫਿਰ ਝਗੜਾ ਹੋ ਗਿਆ। ਜਿਸ ਤੋਂ ਬਾਅਦ ਵਿਅਕਤੀ ਦੀ ਪਤਨੀ ਆਪਣੀ ਮਾਂ ਦੇ ਘਰ ਚਲੀ ਗਈ।
ਇਹ ਵੀ ਪੜ੍ਹੋ : ਪਰਾਲੀ ਸਾੜਨ ਵਾਲਿਆਂ ਦੇ ਹੱਕ ‘ਚ ਉਤਰੀ ਕਿਸਾਨ ਜਥੇਬੰਦੀ, ਪੁਲਿਸ ਐਕਸ਼ਨ ਹੋਣ ‘ਤੇ ਦਿੱਤੀ ਚਿਤਾਵਨੀ
ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਆਪਣੀ ਪਤਨੀ ਦੇ ਘਰ ਛੱਡਣ ਤੋਂ ਨਾਰਾਜ਼ ਸ਼ਖਸ ਆਪਣੇ ਸਹੂਰੇ ਗਿਆ ਸੀ, ਜਿਥੇ ਉਸ ਨੇ ਆਪਣੀ ਪਤਨੀ ਦਾ ਕਥਿਤ ਤੌਰ ‘ਤੇ ਕਤਲ ਕਰਨ ਲਈ ਲੋਹੇ ਦੇ ਬਣੇ ਮੁੱਖ ਦਰਵਾਜ਼ੇ ਨੂੰ ਬਿਜਲੀ ਦੇ ਤਾਰ ਨਾਲ ਜੋੜ ਦਿੱਤਾ ਸੀ ਪਰ ਉਸ ਦੀ ਸੱਸ ਦਰਵਾਜ਼ੇ ਦੇ ਸੰਪਰਕ ਵਿੱਚ ਆ ਗਈ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਉਹ ਸ਼ਖਸ ਮੌਕੇ ਤੋਂ ਭੱਜ ਗਿਆ। ਪੁਲਿਸ ਨੇ ਕਿਹਾ ਕਿ ਉਸ ਨੂੰ ਫੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਨੇ ਕਿਹਾ ਕਿ ਫਰਾਰ ਦੋਸ਼ੀ ਦੇ ਖਿਲਾਫ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: