ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰੋਕ ਲਗਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਦੇ ਨਵੇਂ ਚਾਂਸਲਰ ਵਜੋਂ ਨਿਯੁਕਤ ਕਰਨ ‘ਤੇ ਸਹਿਮਤੀ ਪ੍ਰਗਟਾਈ ਸੀ ਤੇ ਇਸ ‘ਤੇ ਸਹਿਮਤੀ ਲਈ ਫਾਈਲ ਰਾਜਪਾਲ ਨੂੰ ਭੇਜੀ ਸੀ।
ਪਰ ਰਾਜਪਾਲ ਵੱਲੋਂ ਇਹ ਫਾਈਲ ਮੋੜ ਦਿੱਤੀ ਗਈ ਹੈ ਤੇ ਇਸ ਦੀ ਵਜ੍ਹਾ ਇਹ ਦੱਸੀ ਗਈ ਹੈ ਕਿ ਇਸ ਅਹੁਦੇ ਲਈ ਇੱਕ ਨਾਂ ‘ਤੇ ਮੋਹਰ ਨਹੀਂ ਲਾਈ ਜਾ ਸਕਦੀ, ਪੰਜਾਬ ਸਰਕਾਰ ਦੀ ਸਰਚ ਕਮੇਟੀ ਵੱਲੋਂ ਸ਼ਾਰਟਲਿਸਟ ਕੀਤੇ ਤਿੰਨ ਨਾਵਾਂ ਦਾ ਪੈਨਲ ਭੇਜਿਆ ਜਾਵੇ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਵੱਲੋਂ ਇਕੱਲੇ ਡਾ. ਗੁਰਪ੍ਰੀਤ ਸਿੰਘ ਵਾਂਡਰ ਦਾ ਨਾਂ ਚੁਣੇ ਜਾਣ ਕਰਕੇ ਰਾਜਪਾਲ ਨੂੰ ਭੇਜਿਆ ਗਿਆ। ਹੁਣ ਇਸ ‘ਤੇ ਰਾਜਪਾਲ ਨੇ ਇਤਰਾਜ਼ ਪ੍ਰਗਟਾਇਆ ਹੈ। ਹਾਲਾਂਕਿ ਅਜੇ ਤੱਕ ਇਸ ਦੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ। ਸੀਐੱਮਓ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਫਾਈਲ ਨਹੀਂ ਮਿਲੀ ਹੈ। ਦੂਜੇ ਪਾਸੇ ਸੂਤਰਾਂ ਦਾ ਕਹਿਣਾ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੂਰੀ ਪ੍ਰਕਿਰਿਆ ਅਪਨਾਉਣ ਨੂੰ ਕਿਹਾ ਹੈ ਤੇ ਫਾਈਲ ਨੂੰ ਮੋੜ ਦਿੱਤਾ ਹੈ।
ਜ਼ਿਕਰਯੋਗ ਹੈ ਕਿ 10 ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡਲ ‘ਤੇ ਇਹ ਜਾਣਕਾਰੀ ਦਿੱਤੀ ਸੀ ਕਿ ਦਿਲ ਦੇ ਰੋਗਾਂ ਦੇ ਮਾਹਿਰ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦਾ ਨਵਾਂ ਵੀਸੀ ਲਗਾ ਦਿੱਤਾ ਗਿਆ ਹੈ। ਉਹ ਲੁਧਿਆਣਾ ਡੀਐੱਮਸੀ ਵਿਚ ਕਾਰਡੀਲਾਜਿਸਟ ਵਿਭਾਗ ਦੇ ਮੁਖੀ ਹਨ ਤੇ ਕੌਮਾਂਤਰੀ ਤੌਰ ‘ਤੇ ਦਿਲ ਦੇ ਰੋਗਾਂ ਦੇ ਮਸ਼ਹੂਰ ਡਾਕਟਰ ਹਨ।
ਇਹ ਵੀ ਪੜ੍ਹੋ : ਫਰੀਦਾਬਾਦ : ਕਾਰ ਵਿਚ ਮਿਲੀ ਵਪਾਰੀ ਦੀ ਲਾਸ਼, ਸਿਰ ਵਿਚ ਮਾਰੀ ਗੋਲੀ, ਫੈਲੀ ਸਨਸਨੀ
ਯੂਨੀਵਰਿਸਟੀ ਤੋਂ ਡਾ. ਰਾਜ ਬਹਾਦੁਰ ਨੇ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਦੁਰਵਿਵਹਾਰ ਕੀਤੇ ਜਾਣ ਦੇ ਬਾਅਦ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉੁਨ੍ਹਾਂ ਦੇ ਅਸਤੀਫੇ ਦੇ ਬਾਅਦ ਸਰਕਾਰ ਨੇ ਇਸ ਅਹੁਦੇ ‘ਤੇ ਨਵੇਂ ਵੀਸੀ ਲਈ ਅਰਜ਼ੀਆਂ ਮੰਗੀਆਂ ਤਾਂ 22 ਲੋਕਾਂ ਨੇ ਅਪਲਾਈ ਕੀਤਾ।
ਵੀਡੀਓ ਲਈ ਕਲਿੱਕ ਕਰੋ -: