Jenny Johal breaks silence ਪੰਜਾਬੀ ਗਾਇਕਾ ਜੈਨੀ ਜੌਹਲ ਦਾ ਗੀਤ ‘ਲੈਟਰ ਟੂ ਸੀਐਮ’ ਰਿਲੀਜ਼ ਹੋਣ ਤੋਂ ਬਾਅਦ ਸੁਰਖੀਆਂ ਬਟੋਰ ਰਹੀ ਹੈ। ਗਾਇਕ ਸਿੱਧੂ ਮੂਸੇ ਵਾਲਾ ਦੀ ਮੌਤ ਨੂੰ 4 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਅਤੇ ਉਦੋਂ ਤੋਂ ਹੀ ਮਰਹੂਮ ਗਾਇਕ ਦੇ ਪ੍ਰਸ਼ੰਸਕ ਅਤੇ ਪਰਿਵਾਰਕ ਮੈਂਬਰ ਸਿੱਧੂ ਮੂਸੇ ਵਾਲਾ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।
ਹਾਲ ਹੀ ਵਿੱਚ ਜੈਨੀ ਜੌਹਲ ਨੇ ਆਪਣਾ ਗੀਤ ‘ਲੈਟਰ ਟੂ ਸੀਐਮ’ ਰਿਲੀਜ਼ ਕੀਤਾ ਜਿਸ ਵਿੱਚ ਉਸਨੇ ਸਿੱਧੂ ਮੂਸੇ ਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਤੋਂ ਪੁੱਛਿਆ। ਗੀਤ ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ। ਹਾਲਾਂਕਿ ਜੈਨੀ ਜੌਹਲ ਨੇ ਹੁਣ ਆਪਣੀ ਚੁੱਪੀ ਤੋੜਦੇ ਹੋਏ ਕਿਹਾ ਹੈ ਕਿ ‘ਅਸੀਂ ਨਵਾਂ ਗੀਤ ਰਿਲੀਜ਼ ਕਰਾਂਗੇ’। ਜੈਨੀ ਜੌਹਲ, ਜਿਸ ਨੂੰ ‘ਲੈਟਰ ਟੂ ਸੀਐਮ’ ਗੀਤ ‘ਤੇ ‘ਧਮਕੀਆਂ’ ਮਿਲਣ ਦੀ ਗੱਲ ਕਹੀ ਗਈ ਸੀ, ਜੈਨੀ ਨੇ ਐਲਾਨ ਕੀਤਾ ਹੈ ਕਿ ਉਸ ਨੂੰ ਕੋਈ ਵੀ ਰੋਕ ਨਹੀਂ ਸਕਦਾ ਅਤੇ ਉਹ ਜਲਦੀ ਹੀ ਨਵਾਂ ਗੀਤ ਰਿਲੀਜ਼ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਹੀ ਨਹੀਂ ਜੌਹਲ ਖਿਲਾਫ਼ ਕੇਸ ਦਰਜ ਕਰਨ ਦੀ ਗੱਲ ਵੀ ਸਾਹਮਣੇ ਆ ਰਹੀ ਸੀ, ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪੇ ਗਾਇਕਾ ਦੇ ਹੱਕ `ਚ ਬੋਲੇ ਸੀ ਕਿ ਜਿਹਨੇ ਕੁੜੀ ਨੂੰ ਹੱਥ ਲਾਇਆ ਤਾਂ ਠੀਕ ਨਹੀਂ ਹੋਵੇਗਾ। ਇਸੇ ਦੌਰਾਨ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ ਜੈਨੀ ਜੌਹਲ ਨੂੰ ਉਸ ਦੇ ਗੀਤ ਕਾਰਨ ਪੰਜਾਬ ਪੁਲਿਸ ਦੇ ਐਸਐਸਪੀ ਨੇ ਧਮਕੀਆਂ ਦਿੱਤੀਆਂ ਸਨ।