ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਨੂੰ ਮਿਟਾਉਣ ਦੇ ਉਦੇਸ਼ ਨਾਲ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਸ਼ਹਿਰ ਦੇ ਸਿਵਲ ਹਸਪਤਾਲ ਬਠਿੰਡਾ ਦੇ ਪੁਲਿਸ ਚੌਕੀ ਵਿਚ ਤਾਇਨਾਤ ਸੀਨੀਅਰ ਕਾਂਸਟੇਬਲ ਬਿਕਰਮ ਸਿੰਘ ਨੂੰ 5,000 ਦੀ ਰਿਸ਼ਵਤ ਲੈਂਦੇ ਗ੍ਰਿਫਤਾਰ ਕਰ ਲਿਆ।
ਵਿਜੀਲੈਂਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬਠਿੰਡਾ ਸ਼ਹਿਰ ਦੇ ਨੱਛਤਰ ਨਗਰ ਵਾਸੀ ਕੁਲਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਦੋਸ਼ੀ ਬਿਕਰਮ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਤੇ ਦੋਸ਼ ਲਗਾਇਆ ਕਿ ਪਿੰਡ ਝੁੰਬਾ ਤੋਂ ਚਿੰਤਪੁਰਨੀ ਤੱਕ ਉਨ੍ਹਾਂ ਦੇ ਵਾਹਨ ਵਿਚ ਯਾਤਰਾ ਕਰ ਰਹੇ ਕੁਝ ਯਾਤਰੀਆਂ ਨਾਲ ਉਨ੍ਹਾਂ ਦਾ ਝਗੜਾ ਹੋਇਆ ਹੈ। ਉਕਤ ਕਾਂਸਟੇਬਲ ਸਮਝੌਤਾ ਕਰਨ ਲਈ ਉਸ ਤੋਂ 5,000 ਰੁਪਏ ਦੀ ਮੰਗ ਕਰ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਸ਼ਿਕਾਇਤ ਵਿਚ ਤੱਥਾਂ ਤੇ ਸੂਚਨਾਵਾਂ ਦੇ ਆਧਾਰ ‘ਤੇ ਬਠਿੰਡਾ ਇਕਾਈ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5000 ਦੀ ਰਿਸ਼ਵਤ ਲੈਂਦੇ ਹੋਏ ਕਾਂਸਟੇਬਲ ਬਿਕਰਮ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਸ ਸਬੰਧੀ ਵਿਜੀਲੈਂਸ ਥਾਣਾ ਬਠਿੰਡਾ ਵਿਚ ਦੋਸ਼ੀ ਪੁਲਿਸ ਅਧਿਕਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਨਿਯਮ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ।