ਬੀਤੇ ਦਿਨੀਂ ਪਿੰਡ ਰਸੂਲਪੁਰ ਦੇ ਕੱਪੜਾ ਵਪਾਰੀ ਗੁਰਜੰਟ ਸਿੰਘ ਦਾ ਕਤਲ ਹੋ ਗਿਆ ਸੀ। ਅੱਜ ਗੈਂਗਸਟਰ ਲਖਬੀਰ ਸਿੰਘ ਲੰਡਾ ਵੱਲੋਂ ਉਸ ਦੇ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ। ਉਸ ਨੇ ਇੰਟਰਨੈੱਟ ਮੀਡੀਆ ‘ਤੇ ਪੋਸਟ ਪਾ ਕੇ ਕਤਲ ਦੀ ਵਜ੍ਹਾ ਵੀ ਦੱਸੀ ਹੈ।
ਪੋਸਟ ਵਿਚ ਲਿਖਿਆ ਹੈ ਕਿ ਗੁਰਜੰਟ ਸਿੰਘ ਪੁਲਿਸ ਵਿੱਚ ਭਰਤੀ ਹੋਇਆ ਸੀ, ਉਸ ਨੇ ਮੇਰੇ ਭਰਾ ਅਰਸ਼ਦੀਪ ਭੱਟੀ ਦੀ ਜ਼ਿੰਦਗੀ ਖਰਾਬ ਕਰ ਦਿੱਤੀ ਹੈ। ਮੈਂ ਉਸ ਦੇ ਪਰਿਵਾਰ ਤੋਂ ਫਿਰੌਤੀ ਦੀ ਮੰਗ ਵੀ ਕੀਤੀ ਸੀ ਅਤੇ ਇਕ ਦੋਸਤ ਦੇ ਕਹਿਣ ‘ਤੇ ਉਸ ਨੂੰ ਬਿਨਾਂ ਪੈਸੇ ਲਏ ਛੱਡ ਦਿੱਤਾ ਸੀ।
ਲਖਬੀਰ ਸਿੰਘ ਲੰਡਾ ਨੇ ਅੱਗੇ ਕਿਹਾ ਕਿ ਗੁਰਜੰਟ ਸਿੰਘ ਪੁਲਿਸ ਦਾ ਦਲਾਲ ਬਣ ਗਿਆ ਸੀ। ਅਸੀਂ ਕਿਸੇ ਵੀ ਦਲਾਲ ਨੂੰ ਨਹੀਂ ਬਖ਼ਸ਼ਾਂਗੇ। ਗੁਰਜੰਟ ਦਾ ਜੋ ਕੰਮ (ਹੱਤਿਆ) ਕੀਤਾ ਹੈ ਉਹ ਸ਼ਰੇਆਮ ਕੀਤਾ ਹੈ। ਪੁਲਿਸ ਆਪਣੀ ਕਾਰਵਾਈ ਕਰੇ। ਜੇਕਰ ਪੁਲਿਸ ਸਾਡੇ ਘਰਾਂ ‘ਚ ਜਾ ਕੇ ਕਿਸੇ ਨੂੰ ਤੰਗ ਕਰਦੀ ਹੈ ਤਾਂ ਆਉਣ ਵਾਲੇ ਸਮੇਂ ‘ਚ ਪੁਲਿਸ ਵਾਲਿਆਂ ਦੇ ਘਰ ਜਾਵਾਂਗੇ। ਲਖਬੀਰ ਸਿੰਘ ਲੰਡਾ ਨੇ ਪੁਲਿਸ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੁਲਿਸ ਨੇ ਸਾਡੇ 35-40 ਨੌਜਵਾਨਾਂ ਨੂੰ ਦਲਾਲਾਂ ਦੀ ਸ਼ਹਿ ‘ਤੇ ਜੇਲ੍ਹਾਂ ‘ਚ ਡੱਕ ਦਿੱਤਾ ਹੈ, ਜੋ ਬੇਕਸੂਰ ਹਨ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦੱਸ ਦੇਈਏ ਕਿ ਜਿਸ ਮੌਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤਾਂ,ਦੋਵੇਂ ਦੋਸ਼ੀ ਦੁਕਾਨ ‘ਤੇ ਗਾਹਕ ਬਣ ਕੇ ਆਏ ਅਤੇ ਕੱਪੜਿਆਂ ਨੂੰ ਦੇਖਦੇ ਰਹੇ।ਮੌਕਾ ਮਿਲਦਿਆਂ ਹੀ ਦੋਵਾਂ ਨੇ ਗੁਰਜੰਟ ਸਿੰਘ ‘ਤੇ ਲਗਭਗ 15 ਰਾਉਂਡ ਫਾਇਰ ਕੀਤੇ। ਜਿਸ ਨਾਲ ਦੁਕਾਨਦਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।